28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

‘ ਆਪ’ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਕਾਮ ਰਹੀ- ਬਸਪਾ ਆਗੂ

ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਸਥਾਨਕ ਮੁਹੱਲਾ ਸ਼ਹਿਰੀਆਂ ਦੇ ਵਾਲਮੀਕ ਮੰਦਿਰ ਵਿਚ ਹੋਈ | ਜਿਸਦੀ ਪ੍ਰਧਾਨਗੀ ਬਸਪਾ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ ਤੇ ਸੂਬਾ ਜਨਰਲ ਸਕੱਤਰ ਰਕੇਸ਼ ਕੁਮਾਰ ਦਤਾਰਪੁਰੀ ਤੇ ਸਕੱਤਰ ਹਰਿੰਦਰ ਸੀਤਲ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਬਸਪਾ ਆਗੂਆਂ ਨੇ ਕਿਹਾ ਕਿ ਦੇਸ਼ ਆਜ਼ਾਦ ਹੋਇਆ 80 ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਬਹੁਜਨ ਸਮਾਜ ਨਾਲ ਸਬੰਧਿਤ ਲੋਕਾਂ ਦੀ ਕੋਈ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਦੇ ਆਗੂਆਂ ਨੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਜੋ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ ਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹੇ ਦੇ ਬਸਪਾ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਪਿੰਡਾਂ ਤੇ ਸ਼ਹਿਰਾਂ ਦੀਆਂ ਬੂਥ ਕਮੇਟੀਆਂ ਤੇ ਸੈਕਟਰ ਕਮੇਟੀਆਂ ਬਣਾਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣ | ਉਨ੍ਹਾਂ ਕਿਹਾ ਕਿ ਥਾਣਿਆਂ ਤੇ ਚੌਕੀਆਂ ਵਿਚ ਗਰੀਬ ਲੋਕਾਂ ਦੀ ਸ਼ਿਕਾਇਤਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਇਨਸਾਫ਼ ਲਈ ਲੋਕ ਦਰ-ਦਰ ਦੀਆਂ ਠੋਕਰਾਂ ਖਾਂ ਰਹੇ ਹਨ | ਮੀਟਿੰਗ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਏ ਪ੍ਰਮੁੱਖ ਆਗੂਆਂ ਤੇ ਵਰਕਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੀਟਿੰਗ ਵਿਚ ਭੁਲੱਥ ਹਲਕਾ ਤੋਂ ਪ੍ਰਧਾਨ ਸੁਖਦੇਵ ਸਿੰਘ ਬੱਬੀ, ਸੁਰਜੀਤ ਸਿੰਘ ਨਾਹਰ, ਸੁਲਤਾਨਪੁਰ ਲੋਧੀ ਤੋਂ ਜਸਵੀਰ ਸਿੰਘ ਪੱਪਾ, ਗੁਰਮੇਜ ਸਿੰਘ ਗੇਜੀ, ਪਿੰਡ ਧਾਲੀਵਾਲ ਤੋਂ ਬਚਨ ਸਿੰਘ ਪੱਪੂ, ਪਿੰਡ ਵਰਿਆਂਹ ਤੋਂ ਟਕਸਾਲੀ ਆਗੂ ਜ਼ਿਲ੍ਹਾ ਸਕੱਤਰ ਰੋਸ਼ਨ ਲਾਲ ਲੋਟੀਆ, ਜ਼ਿਲ੍ਹਾ ਕੈਸ਼ੀਅਰ ਅਸ਼ੋਕ ਕੁਮਾਰ ਗਿੱਲ, ਪਿੰਡ ਮੰਗਾ ਰੋਡਾ ਤੋਂ ਡਾ.

Ad Position 21
No active advertisement
ਅਜੀਤ ਡੈਸਕ 28-08-2026
ਕਪੂਰਥਲਾ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਸਥਾਨਕ ਮੁਹੱਲਾ ਸ਼ਹਿਰੀਆਂ ਦੇ ਵਾਲਮੀਕ ਮੰਦਿਰ ਵਿਚ ਹੋਈ | ਜਿਸਦੀ ਪ੍ਰਧਾਨਗੀ ਬਸਪਾ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ ਤੇ ਸੂਬਾ ਜਨਰਲ ਸਕੱਤਰ ਰਕੇਸ਼ ਕੁਮਾਰ ਦਤਾਰਪੁਰੀ ਤੇ ਸਕੱਤਰ ਹਰਿੰਦਰ ਸੀਤਲ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਬਸਪਾ ਆਗੂਆਂ ਨੇ ਕਿਹਾ ਕਿ ਦੇਸ਼ ਆਜ਼ਾਦ ਹੋਇਆ 80 ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਬਹੁਜਨ ਸਮਾਜ ਨਾਲ ਸਬੰਧਿਤ ਲੋਕਾਂ ਦੀ ਕੋਈ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਦੇ ਆਗੂਆਂ ਨੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਜੋ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ ਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹੇ ਦੇ ਬਸਪਾ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਪਿੰਡਾਂ ਤੇ ਸ਼ਹਿਰਾਂ ਦੀਆਂ ਬੂਥ ਕਮੇਟੀਆਂ ਤੇ ਸੈਕਟਰ ਕਮੇਟੀਆਂ ਬਣਾਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣ | ਉਨ੍ਹਾਂ ਕਿਹਾ ਕਿ ਥਾਣਿਆਂ ਤੇ ਚੌਕੀਆਂ ਵਿਚ ਗਰੀਬ ਲੋਕਾਂ ਦੀ ਸ਼ਿਕਾਇਤਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਇਨਸਾਫ਼ ਲਈ ਲੋਕ ਦਰ-ਦਰ ਦੀਆਂ ਠੋਕਰਾਂ ਖਾਂ ਰਹੇ ਹਨ | ਮੀਟਿੰਗ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਏ ਪ੍ਰਮੁੱਖ ਆਗੂਆਂ ਤੇ ਵਰਕਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੀਟਿੰਗ ਵਿਚ ਭੁਲੱਥ ਹਲਕਾ ਤੋਂ ਪ੍ਰਧਾਨ ਸੁਖਦੇਵ ਸਿੰਘ ਬੱਬੀ, ਸੁਰਜੀਤ ਸਿੰਘ ਨਾਹਰ, ਸੁਲਤਾਨਪੁਰ ਲੋਧੀ ਤੋਂ ਜਸਵੀਰ ਸਿੰਘ ਪੱਪਾ, ਗੁਰਮੇਜ ਸਿੰਘ ਗੇਜੀ, ਪਿੰਡ ਧਾਲੀਵਾਲ ਤੋਂ ਬਚਨ ਸਿੰਘ ਪੱਪੂ, ਪਿੰਡ ਵਰਿਆਂਹ ਤੋਂ ਟਕਸਾਲੀ ਆਗੂ ਜ਼ਿਲ੍ਹਾ ਸਕੱਤਰ ਰੋਸ਼ਨ ਲਾਲ ਲੋਟੀਆ, ਜ਼ਿਲ੍ਹਾ ਕੈਸ਼ੀਅਰ ਅਸ਼ੋਕ ਕੁਮਾਰ ਗਿੱਲ, ਪਿੰਡ ਮੰਗਾ ਰੋਡਾ ਤੋਂ ਡਾ. ਮਨਜੀਤ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਪਿੰਡ ਨਵਾਂ ਪਿੰਡ ਭੱਠੇ ਤੋਂ ਮੇਜਰ ਸਿੰਘ, ਦੀਵਾਨ ਚੰਦ, ਪਿੰਡ ਵਿਲਾ ਕੋਠੀ ਤੋਂ ਸੈਕਟਰ ਪ੍ਰਧਾਨ ਗੁਰਜੀਤ ਸਿੰਘ, ਕੁਲਜੀਤ ਸਿੰਘ, ਲਵਪ੍ਰੀਤ ਸਿੰਘ, ਪਿੰਡ ਬਿਸ਼ਨਪੁਰ ਅਰਾਈਆਂ ਤੋਂ ਪੱਪੀ, ਮੋਹਨ ਸਿੰਘ, ਪਿੰਡ ਕਾਂਜਲੀ ਤੋਂ ਬੂਟਾ ਸਿੰਘ, ਬਲਵਿੰਦਰ ਸਿੰਘ, ਪਿੰਡ ਦੇਸਲ ਤੋਂ ਜੋਗਿੰਦਰ ਸਿੰਘ, ਸ਼ਹਿਰੀ ਜਨਰਲ ਸਕੱਤਰ ਵੇਦ ਪ੍ਰਕਾਸ਼ ਗਿੱਲ, ਪਿੰਡ ਲੱਖਣ ਤੋਂ ਸੋਮਨਾਥ ਕੈਸ਼ੀਅਰ, ਦੀਵਾਨ ਚੰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਪਰਮਜੀਤ ਗੰਜ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਵਾਤਾਵਰਨ, ਪਾਣੀ ਤੇ ਧਰਤੀ ਨੂੰ ਬਚਾਉਣ ਲਈ ਹਰ ਪ੍ਰਾਣੀ ਉਪਰਾਲਾ ਕਰੇ- ਸੀਚੇਵਾਲ
Ad Position 24