28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸੁਭਾਨਪੁਰ, 27 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.

Ad Position 21
No active advertisement
ਅਜੀਤ ਡੈਸਕ 28-08-2026
ਸੁਭਾਨਪੁਰ, 27 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਰਾਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਦੱਸਿਆ ਕਿ ਰਵੀ ਪੁੱਤਰ ਡੇਵਿਡ ਵਾਸੀ ਪਿੰਡ ਲੱਖਣ ਕਲਾਂ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਪਿੰਡ ਹਮੀਰਾ ਦੇ ਪੁਲ ਤੋਂ ਥੋੜ੍ਹਾ ਪਿੱਛੇ ਨਸ਼ੀਲਾ ਪਦਾਰਥ ਰੱਖ ਕੇ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ | ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦਾ ਹੈ | ਏ .ਐਸ. ਆਈ. ਰਾਜਿੰਦਰ ਸਿੰਘ ਨੇ ਮੁਖ਼ਬਰ ਵਲੋਂ ਦਸੀ ਜਗਾ ਤੇ ਜਦੋਂ ਛਾਪੇਮਾਰੀ ਕੀਤੀ ਤਾਂ ਰਵੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹੈਰੋਇਨ ਕਿੱਥੋਂ ਲਈ ਸੀ ਤੇ ਕਿਸ ਨੂੰ ਵੇਚਣ ਲਈ ਇੱਥੇ ਬੈਠਾ ਸੀ | ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਤੇ ਤੰਬਾਕੂ ਬਰਾਮਦ ਕਪੂਰਥਲਾ, 27 ਅਗਸਤ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਚਾਰ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਤੇ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਸੁਰਜੀਤ ਸਿੰਘ ਵਾਸੀ ਪਿੰਡ ਮੁਰਾਰ, ਦੀਪਕ ਕੁਮਾਰ ਉਰਫ਼ ਦੀਪਾ ਵਾਸੀ ਫਗਵਾੜਾ, ਸੂਰਜ ਵਰਮਾ ਵਾਸੀ ਤਲਵੰਡੀ ਚੌਧਰੀਆਂ ਤੇ ਅਮਰਜੀਤ ਸਿੰਘ ਵਾਸੀ ਨਕੋਦਰ ਪਾਸੋਂ ਚਾਰ ਮੋਬਾਈਲ ਫ਼ੋਨ ਤੇ 36 ਗ੍ਰਾਮ ਤੰਬਾਕੂ ਬਰਾਮਦ ਹੋਇਆ, ਜਿਸ ਤਹਿਤ ਕੋਤਵਾਲੀ ਪੁਲਿਸ ਨੇ ਉਕਤ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤੀ ਹੈ ਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਗੁਰਦੁਆਰਾ ਬਾਬਾ ਠੁਕਰਾਣਾ ਵਿਖੇ ਸਾਲਾਨਾ ਮੇਲਾ 29 ਨੂੰ ਕਾਲਾ ਸੰਘਿਆਂ, 27 ਅਗਸਤ (ਬਲਜੀਤ ਸਿੰਘ ਸੰਘਾ)- ਗੁਰਦੁਆਰਾ ਬਾਬਾ ਠੁਕਰਾਣਾ ਪਿੰਡ ਅਠੌਲਾ ਵਿਖੇ ਸਾਲਾਨਾ ਜੋੜ ਮੇਲਾ 29 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੱਸ ਅਠੌਲਾ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ ਜਿਸ ਦੌਰਾਨ ਪੰਥ ਪ੍ਰਸਿੱਧ ਨੌਜਵਾਨਾਂ ਦਾ ਕਵੀਸ਼ਰ ਜਥਾ ਗਿਆਨੀ ਪਿ੍ਤਪਾਲ ਸਿੰਘ ਬਰਗਾੜੀ ਵਾਲੇ ਸੰਗਤ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਨ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ | ਇਸ ਮੌਕੇ ਸੰਗਤ ਦੀ ਵੱਖ-ਵੱਖ ਪਦਾਰਥਾਂ ਨਾਲ ਸੇਵਾ ਕੀਤੀ ਜਾਵੇਗੀ | ਗੁਰਦੁਆਰਾ ਟਾਹਲੀ ਸਾਹਿਬ ਵਿਖੇ ਰੱਖੜ ਪੁੰਨਿਆ ਤੇ ਸਮਾਗਮ ਅੱਜ ਕਾਲਾ ਸੰਘਿਆਂ, 27 ਅਗਸਤ (ਬਲਜੀਤ ਸਿੰਘ ਸੰਘਾ)- ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖ਼ਾਨਪੁਰ ਵਿਖੇ ਰੱਖੜ ਪੁੰਨਿਆਂ ਦਾ ਦਿਹਾੜਾ 28 ਅਗਸਤ ਨੂੰ ਉਤਸ਼ਾਹ ਨਾ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਸੈਫਲਾਂਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਵਿਸ਼ਾਲ ਦੀਵਾਨ ਸੱਜਣਗੇ, ਜਿਸ ਦੌਰਾਨ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੁਹੱਲਾ ਪਰਮਜੀਤ ਗੰਜ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24