29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਕੱਢਿਆ ਰੋਡ ਸ਼ੋਅ

ਕਪੂਰਥਲਾ, 28 ਅਗਸਤ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਐਲਾਨੇ ਗਏ ਨਵਨਿਯੁਕਤ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ ਬਾਬਾ) ਨੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਸ਼ਹਿਰ ਵਿਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਪਾਰਟੀ ਨਾਲ ਸਬੰਧਿਤ ਆਗੂ ਸਵੇਰੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਜਿੱਥੇ ਅਰਦਾਸ ਕਰਨ ਉਪਰੰਤ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਸਾਥੀ ਅਹੁਦੇਦਾਰਾਂ ਦੇ ਨਾਲ ਰੋਡ ਸ਼ੋਅ ਆਰੰਭ ਕੀਤਾ | ਸਟੇਟ ਗੁਰਦੁਆਰਾ ਸਾਹਿਬ ਤੋਂ ਬਾਅਦ ਉਹ ਮਣੀ ਮਹੇਸ਼ ਮੰਦਿਰ, ਸ਼ਿਵ ਮੰਦਿਰ ਕਚਿਹਰੀ ਚੌਂਕ ਤੇ ਸ੍ਰੀ ਸਤਨਰਾਇਣ ਮੰਦਿਰ ਵਿਖੇ ਨਤਮਸਤਕ ਹੋਏ | ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਰੋਡ ਸ਼ੋਅ ਮੌਕੇ ਉਨ੍ਹਾਂ ਸ਼ਹਿਰ ਨਿਵਾਸੀ ਲੋਕਾਂ ਤੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ | ਜੱਗਾ ਬਾਬਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ ਹੈ ਬਲਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨਾ ਹੈ ਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਰਗ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ ਤਾਂ ਉਹ ਸਾਡੀ ਪਾਰਟੀ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਵਿਚ ਫੇਲ ਸਾਬਤ ਹੋਈ ਹੈ ਤੇ ਸੂਬੇ ਵਿਚ ਆਏ ਦਿਨ ਵਪਾਰੀਆਂ ਨੂੰ ਧਮਕਾ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਗੋਲੀ ਚੱਲਣਾ ਸੂਬੇ ਵਿਚ ਆਮ ਗੱਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਬਣਨ ‘ਤੇ ਅਮਨ ਸ਼ਾਂਤੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਤੇ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ ਬਾਬਾ) ਸ਼ਹਿਰ ਵਿਚ ਰੋਡ ਸ਼ੋਅ ਕੱਢਦੇ ਹੋਏ | ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਤੇ ਹੋਰ | ਤਸਵੀਰ: ਤਿਲਕਰਾਜ 29-08-2026
ਕਪੂਰਥਲਾ, 28 ਅਗਸਤ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਐਲਾਨੇ ਗਏ ਨਵਨਿਯੁਕਤ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ ਬਾਬਾ) ਨੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਸ਼ਹਿਰ ਵਿਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਪਾਰਟੀ ਨਾਲ ਸਬੰਧਿਤ ਆਗੂ ਸਵੇਰੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਜਿੱਥੇ ਅਰਦਾਸ ਕਰਨ ਉਪਰੰਤ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਸਾਥੀ ਅਹੁਦੇਦਾਰਾਂ ਦੇ ਨਾਲ ਰੋਡ ਸ਼ੋਅ ਆਰੰਭ ਕੀਤਾ | ਸਟੇਟ ਗੁਰਦੁਆਰਾ ਸਾਹਿਬ ਤੋਂ ਬਾਅਦ ਉਹ ਮਣੀ ਮਹੇਸ਼ ਮੰਦਿਰ, ਸ਼ਿਵ ਮੰਦਿਰ ਕਚਿਹਰੀ ਚੌਂਕ ਤੇ ਸ੍ਰੀ ਸਤਨਰਾਇਣ ਮੰਦਿਰ ਵਿਖੇ ਨਤਮਸਤਕ ਹੋਏ | ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਰੋਡ ਸ਼ੋਅ ਮੌਕੇ ਉਨ੍ਹਾਂ ਸ਼ਹਿਰ ਨਿਵਾਸੀ ਲੋਕਾਂ ਤੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ | ਜੱਗਾ ਬਾਬਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ ਹੈ ਬਲਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨਾ ਹੈ ਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਰਗ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ ਤਾਂ ਉਹ ਸਾਡੀ ਪਾਰਟੀ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਵਿਚ ਫੇਲ ਸਾਬਤ ਹੋਈ ਹੈ ਤੇ ਸੂਬੇ ਵਿਚ ਆਏ ਦਿਨ ਵਪਾਰੀਆਂ ਨੂੰ ਧਮਕਾ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਗੋਲੀ ਚੱਲਣਾ ਸੂਬੇ ਵਿਚ ਆਮ ਗੱਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਬਣਨ ‘ਤੇ ਅਮਨ ਸ਼ਾਂਤੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਤੇ ਹੋਰ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ ਅਗਲੀ ਖ਼ਬਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ad Position 24