29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ 3 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਐਸ. ਡੀ.

Ad Position 21
No active advertisement
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਨਾਲ ਐਸ.ਡੀ.ਐਮ. ਜਸਜੀਤ ਸਿੰਘ, ਏ.ਐਸ.ਪੀ. ਧਰੇਂਦਰ ਵਰਮਾ ਤੇ ਹੋਰ | ਤਸਵੀਰ. ਲਾਡੀ ਸਟੂਡੀਓ 29-08-2026
ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ 3 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਸਜੀਤ ਸਿੰਘ, ਏ.ਐਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਐਸ.ਪੀ. ਮੁਕੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ਾਨਦਾਰ ਡਰੋਨ ਸ਼ੋਅ 3 ਸਤੰਬਰ ਨੂੰ ਸ਼ਾਮ 7 ਵਜੇ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇੱਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਹ ਡਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਹੋਵੇਗਾ | ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ | ਉਨ੍ਹਾਂ ਖ਼ਾਸ ਤੌਰ ‘ਤੇ ਸਮਾਗਮ ਵਾਲੀ ਥਾਂ ‘ਤੇ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ‘ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਅਜਿਹੇ ਹੀ ਡਰੋਨ ਸ਼ੋਅ 1 ਸਤੰਬਰ ਨੂੰ ਫਗਵਾੜਾ ਦੇ ਬਾਬਾ ਗਧੀਆ ਗਰਾਊਾਡ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ ਅਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੀ ਹੋਣਗੇ |ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਬਣਾਏ ਰੱਖਣ ਅਤੇ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਆਰਾਮ ਨਾਲ ਅਤੇ ਸੁਰੱਖਿਅਤ ਢੰਗ ਨਾਲ ਦੇਖ ਸਕਣ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰ ਯੂਨੀਅਨ ਨੇ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਕੱਢਿਆ ਰੋਡ ਸ਼ੋਅ
Ad Position 24