29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਰ ਰੋਜ਼ ਲੱਗ ਰਹੇ ਧਰਨੇ ‘ਆਪ’ ਸਰਕਾਰ ਦੀ ਨਾਕਾਮੀ ਦੀ ਗਵਾਹੀ- ਟਾਂਡੀ

ਭੁਲੱਥ, 28 ਅਗਸਤ (ਮੇਹਰ ਚੰਦ ਸਿੱਧੂ)- ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਅਤੇ ਪ੍ਰੇਸ਼ਾਨ ਹੈ | ਹਾਲਾਤ ਇਹ ਬਣ ਚੁੱਕੇ ਹਨ ਕਿ ਹਰ ਵਰਗ ਦੇ ਮੁਲਾਜ਼ਮ ਆਪਣੇ ਜਾਇਜ਼ ਹੱਕਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦੇਣ ਅਤੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ, ਸਮੂਹਿਕ ਹੜਤਾਲਾਂ ਲਈ ਮਜਬੂਰ ਹਨ | ਟਾਂਡੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਨੇ ਲੋਕਾਂ ਤੇ ਮੁਲਾਜ਼ਮ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਅਧਿਆਪਕ, ਸਰਕਾਰੀ ਮੁਲਾਜ਼ਮ, ਅਸਿਸਟੈਂਟ ਪ੍ਰੋਫ਼ੈਸਰ, ਬੇਰੁਜ਼ਗਾਰ ਨੌਜਵਾਨ, ਕੱਚੇ ਮੁਲਾਜ਼ਮ, ਪੈਨਸ਼ਨਰ ਤੇ ਹੋਰ ਕਈ ਵਰਗ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਧਰਨੇ ਸਰਕਾਰ ਦੇ ਵਿਕਾਸ ਅਤੇ ਲੋਕ-ਭਲਾਈ ਦੇ ਦਾਅਵਿਆਂ ਦੀ ਅਸਲ ਹਕੀਕਤ ਨੂੰ ਬੇਨਕਾਬ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕਰ ਰਹੀ ਅਤੇ ਮਸ਼ਹੂਰੀਆਂ ਵਿਚ ਰੁੱਝੀ ਹੋਈ ਹੈ, ਜਦਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ |ਸਰ ਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨਾਲ ਗੈਰ-ਲੋਕਤੰਤਰੀ ਰਵੱਈਆ ਅਪਣਾ ਰਹੀ ਹੈ ਅਤੇ ਪਾਣੀ ਦੀਆਂ ਬੁਛਾਰਾਂ ਵਰਗੇ ਤਰੀਕਿਆਂ ਨਾਲ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ |ਟਾਂਡੀ ਨੇ ਕਿਹਾ ਕਿ ਸਰਕਾਰ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਤੁਰੰਤ ਹੱਲ ਕੱਢੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦਾ ਰਹੇਗਾ |

Ad Position 21
No active advertisement
ਕੁਲਦੀਪ ਸਿੰਘ ਟਾਂਡੀ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਤਸਵੀਰ | 29-08-2026

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਤੇ ਨਡਾਲਾ ਵਲੋਂ ਵਿਦਿਆਰਥਣਾਂ ਦੀ ਆਰਥਿਕ ਮਦਦ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 31 ਨੂੰ ਕਰਵਾਈ ਜਾਵੇਗੀ ਮੈਰਾਥਨ- ਅਕਾਸ਼ ਬਾਂਸਲ
Ad Position 24