ਰੱਖੜੀ ਦੇ ਤਿਉਹਾਰ ਮੌਕੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਚ 44ਵੇਂ ਜੁੜਵੇਂ ਵਿਦਿਆਰਥੀਆਂ ਦਾ ਸਨਮਾਨ
ਕਪੂਰਥਲਾ, 28 ਅਗਸਤ (ਵਿ. ਪ੍ਰ.)
ਕਪੂਰਥਲਾ, 28 ਅਗਸਤ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੱਖੜੀ ਦੇ ਮਹੱਤਵ ਸਬੰਧੀ ਕਵਿਤਾ ਤੇ ਹੋਰ ਕਈ ਪੇਸ਼ਕਾਰੀਆਂ ਦਿੱਤੀਆਂ ਤੇ ਰੱਖੜੀ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਵਿਚ ਸਿੱਖਿਆ ਹਾਸਲ ਕਰ ਰਹੇ 44 ਜੁੜਵੇਂ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ਼ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਇਸ ਤਿਉਹਾਰ ਨੂੰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |