ਨੌਜਵਾਨ ਅੰਦਰੂਨੀਆਂ ਸ਼ਕਤੀਆਂ ਨੂੰ ਪਹਿਚਾਨਣ ਤੇ ਆਪਣੀਆਂ ਕਮਜ਼ੋਰੀਆਂ ਦੂਰ ਕਰਕੇ ਸ਼ਖ਼ਸੀਅਤ ਨੂੰ ਨਿਖ਼ਾਰਨ-ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ
ਕਪੂਰਥਲਾ, 28 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਮਾਈ ਭਾਰਤ ਕੇਂਦਰ ਕਪੂਰਥਲਾ ਵਲੋਂ ਨੌਜਵਾਨਾਂ ਵਿਚ ਲੀਡਰਸ਼ਿਪ ਦੀ ਭਾਵਨਾ, ਆਤਮਵਿਸ਼ਵਾਸ, ਜ਼ਿੰਮੇਵਾਰੀ ਤੇ ਰਾਸ਼ਟਰ ਨਿਰਮਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ‘ਮਾਈ ਭਾਰਤ-ਫਿਊਚਰਜ਼ ਲੀਡਰਜ਼ ਬੂਟਕੈਂਪ’ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ ਕੌਰ ਜ਼ਿਲ੍ਹਾ ਯੂਥ ਅਫ਼ਸਰ ਮਾਈ ਭਾਰਤ ਕੇਂਦਰ ਕਪੂਰਥਲਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਇਹ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਹੈ ਕਿ ਆਧੁਨਿਕ ਸਮੇਂ ਵਿਚ ਲੀਡਰਸ਼ਿਪ ਦਾ ਅਰਥ ਕੇਵਲ ਕਿਸੇ ਸੰਸਥਾ ਜਾਂ ਸਮੂਹ ਦੀ ਅਗਵਾਈ ਕਰਨਾ ਹੀ ਨਹੀਂ ਸਗੋਂ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਕਾਰਾਤਮਕ ਤਬਦੀਲੀ ਲਿਆਉਣਾ ਵੀ ਹੈ | ਤਿੰਨ ਰੋਜ਼ਾ ਕੈਂਪ ਦੀ ਆਰੰਭਤਾ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਜੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਨੇ ਸ਼ਮਾ ਰੌਸ਼ਨ ਕਰਕੇ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਆਪਣੀ ਅੰਦਰੂਨੀ ਸ਼ਕਤੀਆਂ ਨੂੰ ਪਹਿਚਾਨਣ, ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਕੇ ਆਪਣੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੌਜਵਾਨਾ ਨੂੰ ਦੱਸਿਆ ਕਿ ਇਕ ਚੰਗੇ ਆਗੂ ਵਿਚ ਦੂਰ-ਦਰਸ਼ਤਾ, ਸਹੀ ਫ਼ੈਸਲਾ ਲੈਣ ਦੀ ਸਮਰੱਥਾ, ਦੂਜਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ, ਜ਼ਿੰਮੇਵਾਰੀ ਦੀ ਭਾਵਨਾ ਤੇ ਚਣੌਤੀਆਂ ਦਾ ਸਾਹਮਣਾ ਕਰਨ ਦਾ ਹੌਸਲਾ ਹੋਣਾ ਅਤਿ ਜ਼ਰੂਰੀ ਹੈ | ਕੈਂਪ ਵਿਚ ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ ਐਂਡ ਸ੍ਰੀ ਰਾਮਚੰਦਰਾ ਮਿਸ਼ਨ ਤੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ ਮਨੋਜ ਕੁਮਾਰ ਤੇ ਰਾਮ ਲਖਣ ਨੇ ਨੌਜਵਾਨਾਂ ਨੂੰ ਲੀਡਰਸ਼ਿਪ, ਟੀਮ ਵਰਕ, ਸੰਚਾਰ ਕੌਸ਼ਲ, ਫ਼ੈਸਲਾ ਲੈਣ ਦੀ ਸਮਰਥਾ, ਸਮੱਸਿਆ ਦੇ ਹੱਲ ਕਰਨ ਦੀ ਕਲਾ, ਆਤਮਵਿਸ਼ਵਾਸ, ਸਮਾਜਿਕ ਜ਼ਿੰਮੇਵਾਰੀ, ਸਟਰੈੱਸ ਮੈਨੇਜਮੈਂਟ ਤੇ ਰਾਸ਼ਟਰ ਨਿਰਮਾਣ ਵਰਗੇ ਮਹੱਤਵਪੂਰਨ ਪੱਖਾਂ ਬਾਰੇ ਜਾਣਕਾਰੀ ਦਿੱਤੀ | ਕੈਂਪ ਵਿਚ ਡਾ.
ਕਪੂਰਥਲਾ, 28 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਮਾਈ ਭਾਰਤ ਕੇਂਦਰ ਕਪੂਰਥਲਾ ਵਲੋਂ ਨੌਜਵਾਨਾਂ ਵਿਚ ਲੀਡਰਸ਼ਿਪ ਦੀ ਭਾਵਨਾ, ਆਤਮਵਿਸ਼ਵਾਸ, ਜ਼ਿੰਮੇਵਾਰੀ ਤੇ ਰਾਸ਼ਟਰ ਨਿਰਮਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ‘ਮਾਈ ਭਾਰਤ-ਫਿਊਚਰਜ਼ ਲੀਡਰਜ਼ ਬੂਟਕੈਂਪ’ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ ਕੌਰ ਜ਼ਿਲ੍ਹਾ ਯੂਥ ਅਫ਼ਸਰ ਮਾਈ ਭਾਰਤ ਕੇਂਦਰ ਕਪੂਰਥਲਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਇਹ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਹੈ ਕਿ ਆਧੁਨਿਕ ਸਮੇਂ ਵਿਚ ਲੀਡਰਸ਼ਿਪ ਦਾ ਅਰਥ ਕੇਵਲ ਕਿਸੇ ਸੰਸਥਾ ਜਾਂ ਸਮੂਹ ਦੀ ਅਗਵਾਈ ਕਰਨਾ ਹੀ ਨਹੀਂ ਸਗੋਂ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਕਾਰਾਤਮਕ ਤਬਦੀਲੀ ਲਿਆਉਣਾ ਵੀ ਹੈ | ਤਿੰਨ ਰੋਜ਼ਾ ਕੈਂਪ ਦੀ ਆਰੰਭਤਾ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਜੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਨੇ ਸ਼ਮਾ ਰੌਸ਼ਨ ਕਰਕੇ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਆਪਣੀ ਅੰਦਰੂਨੀ ਸ਼ਕਤੀਆਂ ਨੂੰ ਪਹਿਚਾਨਣ, ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਕੇ ਆਪਣੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੌਜਵਾਨਾ ਨੂੰ ਦੱਸਿਆ ਕਿ ਇਕ ਚੰਗੇ ਆਗੂ ਵਿਚ ਦੂਰ-ਦਰਸ਼ਤਾ, ਸਹੀ ਫ਼ੈਸਲਾ ਲੈਣ ਦੀ ਸਮਰੱਥਾ, ਦੂਜਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ, ਜ਼ਿੰਮੇਵਾਰੀ ਦੀ ਭਾਵਨਾ ਤੇ ਚਣੌਤੀਆਂ ਦਾ ਸਾਹਮਣਾ ਕਰਨ ਦਾ ਹੌਸਲਾ ਹੋਣਾ ਅਤਿ ਜ਼ਰੂਰੀ ਹੈ | ਕੈਂਪ ਵਿਚ ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ ਐਂਡ ਸ੍ਰੀ ਰਾਮਚੰਦਰਾ ਮਿਸ਼ਨ ਤੋਂ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ ਮਨੋਜ ਕੁਮਾਰ ਤੇ ਰਾਮ ਲਖਣ ਨੇ ਨੌਜਵਾਨਾਂ ਨੂੰ ਲੀਡਰਸ਼ਿਪ, ਟੀਮ ਵਰਕ, ਸੰਚਾਰ ਕੌਸ਼ਲ, ਫ਼ੈਸਲਾ ਲੈਣ ਦੀ ਸਮਰਥਾ, ਸਮੱਸਿਆ ਦੇ ਹੱਲ ਕਰਨ ਦੀ ਕਲਾ, ਆਤਮਵਿਸ਼ਵਾਸ, ਸਮਾਜਿਕ ਜ਼ਿੰਮੇਵਾਰੀ, ਸਟਰੈੱਸ ਮੈਨੇਜਮੈਂਟ ਤੇ ਰਾਸ਼ਟਰ ਨਿਰਮਾਣ ਵਰਗੇ ਮਹੱਤਵਪੂਰਨ ਪੱਖਾਂ ਬਾਰੇ ਜਾਣਕਾਰੀ ਦਿੱਤੀ | ਕੈਂਪ ਵਿਚ ਡਾ. ਬਿਕਰਮ ਸਿੰਘ ਵਿਰਕ ਨੇ ਪਰਸਨੈਲਿਟੀ ਡਿਵੈਲਪਮੈਂਟ, ਨੌਜਵਾਨਾਂ ਵਿਚ ਆਤਮਵਿਸ਼ਵਾਸ ਪੈਦਾ ਕਰਨ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਚਣੌਤੀਆਂ ਲਈ ਤਿਆਰ ਕਰਨ ਤੇ ਸਟਰੈੱਸ ਮੈਨੇਜਮੈਂਟ ਵਿਸ਼ੇ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਜਦਕਿ ਡਾ. ਅਮਰੀਕ ਸਿੰਘ ਨੇ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਮਹੱਤਤਾ ਵਿਸ਼ੇ ‘ਤੇ ਚਰਚਾ ਕੀਤੀ | ਕੈਂਪ ਦੇ ਆਖ਼ਰੀ ਦਿਨ ਜ਼ਿਲ੍ਹਾ ਪਲੇਸਮੈਂਟ ਅਫ਼ਸਰ ਡਾ. ਵਰੁਨ ਜੋਸ਼ੀ ਮੁੱਖ ਮਹਿਮਾਨ ਵਜੋਂ ਤੇ ਜ਼ਿਲ੍ਹਾ ਸਪੋਰਟਸ ਅਫ਼ਸਰ ਕੁਲਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਡਾ. ਜੋਸ਼ੀ ਨੇ ਕਿਹਾ ਕਿ ਦੇਸ਼ ਦੇ ਵਿਕਾਸ, ਸਮਾਜਿਕ ਬਦਲਾਅ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ | ਜਦਕਿ ਕੁਲਵਿੰਦਰ ਸਿੰਘ ਨੇ ਕਿਹਾ ਕਿ ਮਾਈ ਭਾਰਤ ਵਲੋਂ ਅਜਿਹੇ ਕੈਂਪ ਲਗਾਉਣ ਦਾ ਉਦੇਸ਼ ਨੌਜਵਾਨਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਣਾ ਤੇ ਉਨ੍ਹਾਂ ਨੂੰ ਦੇਸ਼ ਵਿਕਾਸ ਵਿਚ ਸਰਗਮ ਭਾਈਵਾਲ ਬਣਾਉਣਾ ਹੈ | ਕੈਂਪ ਮੌਕੇ ਅਧਿਆਪਕਾ ਸਰੀਤਾ ਸਿੰਘ ਨੇ ਨੌਜਵਾਨਾਂ ਨੂੰ ਆਪਣੇ ਵਿਚਾਰ ਖੁੱਲ ਕੇ ਸਾਂਝੇ ਕਰਨ ਅਤੇ ਦੂਜਿਆਂ ਦੇ ਵਿਚਾਰਾਂ ਨੂੰ ਸੁਣਨ ਤੇ ਸਮਝਣ ਲਈ ਉਤਸ਼ਾਹਿਤ ਕੀਤਾ | ਜਦਕਿ ਪੋ੍ਰ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਏ.ਆਈ. ਦੀ ਮਹੱਤਤਾ ਪੜ੍ਹਾਈ ਵਿਚ ਯੋਗ ਵਰਤੋਂ ਸਬੰਧੀ ਜਾਗਰੂਕ ਕੀਤਾ | ਕੈਂਪ ਦੀ ਸਮਾਪਤੀ ‘ਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕੈਂਪ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਸਮਾਜ ਵਿਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ | ਕੈਂਪ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਲਈ ਵਿਦਿਆਰਥਣ ਹਰਲੀਨ ਤੇ ਕੋਮਲਪ੍ਰੀਤ ਕੌਰ ਨੂੰ ਬੈੱਸਟ ਕੈਂਪਰ ਦੇ ਐਵਾਰਡ ਨਾਲ ਨਿਵਾਜਿਆ ਗਿਆ | ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਡਾ. ਬਲਦੇਵ ਸਿੰਘ ਢਿੱਲੋਂ, ਗਗਨਦੀਪ ਕੌਰ ਤੇ ਹੋਰ ਸ਼ਖ਼ਸੀਅਤਾਂ ਨੇ ਸਰਟੀਫਿਕੇਟ ਤਕਸੀਮ ਕੀਤੇ | ਜ਼ਿਲ੍ਹਾ ਯੂਥ ਅਫ਼ਸਰ ਨੇ ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਬੰਧਕਾ ਤੇ ਸਮੂਹ ਸਟਾਫ਼ ਵਲੋਂ ਕੈਂਪ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ |