ਐਡਵੋਕੇਟ ਦੀਪਕਾ ਸ਼ੀਤਲ ਨਸ਼ਾ ਮੁਕਤੀ ਮੋਰਚਾ ਹਲਕਾ ਕਪੂਰਥਲਾ ਦੀ ਕੋਆਰਡੀਨੇਟਰ ਬਣੀ
ਕਪੂਰਥਲਾ, 28 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਹਾਈ ਕਮਾਂਡ ਨੇ ਐਡਵੋਕੇਟ ਦੀਪਕਾ ਸ਼ੀਤਲ ਨੂੰ ਨਸ਼ਾ ਮੁਕਤੀ ਮੋਰਚਾ ਹਲਕਾ ਕਪੂਰਥਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ ‘ਤੇ ਐਡਵੋਕੇਟ ਦੀਪਕਾ ਸ਼ੀਤਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪਾਰਟੀ ਦੇ ਸੂਬਾਈ ਇੰਚਾਰਜ ਮਨੀਸ਼ ਸਿਸੋਦੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕੇ ਵਿਚੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਉਣ ਲਈ ਯਤਨ ਕਰਨਗੇ |
ਅਜੀਤ ਡੈਸਕ
29-08-2026