28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭੁਲੱਥ ਵਿਖੇ ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਭੁਲੱਥ, 28 ਅਗਸਤ (ਮਨਜੀਤ ਸਿੰਘ ਰਤਨ)- ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਭੁਲੱਥ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਰੌਣਕ ਦੇਖਣ ਨੂੰ ਮਿਲੀ ਅਤੇ ਭੈਣਾਂ ਵਲੋਂ ਆਪਣੇ ਵੀਰਾਂ ਲਈ ਮਨਪਸੰਦ ਰੱਖੜੀਆਂ ਦੀ ਖ਼ਰੀਦਦਾਰੀ ਕੀਤੀ ਗਈ | ਰੱਖੜੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਰੱਖੜੀਆਂ, ਤੋਹਫ਼ਿਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਸੀ | ਇਸ ਮੌਕੇ ਭੈਣਾਂ ਨੇ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਵੀਰਾਂ ਵੱਲੋਂ ਵੀ ਆਪਣੀਆਂ ਭੈਣਾਂ ਨੂੰ ਤੋਹਫ਼ੇ ਦੇ ਕੇ ਹਮੇਸ਼ਾ ਉਨ੍ਹਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਗਿਆ | ਰੱਖੜੀ ਦੇ ਤਿਉਹਾਰ ਕਾਰਨ ਮਠਿਆਈਆਂ ਦੀਆਂ ਦੁਕਾਨਾਂ ‘ਤੇ ਵੀ ਕਾਫ਼ੀ ਭੀੜ ਰਹੀ | ਬਾਜ਼ਾਰਾਂ ਵਿਚ ਵਧੀ ਚਹਿਲ-ਪਹਿਲ ਕਾਰਨ ਦੁਕਾਨਦਾਰਾਂ ਦੇ ਚਿਹਰਿਆਂ ‘ਤੇ ਵੀ ਖ਼ੁਸ਼ੀ ਦੇਖਣ ਨੂੰ ਮਿਲੀ | ਲੋਕਾਂ ਨੇ ਕਿਹਾ ਕਿ ਰੱਖੜੀ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ ਅਤੇ ਰਿਸ਼ਤੇ ਦੀ ਮਜ਼ਬੂਤੀ ਦਾ ਪ੍ਰਤੀਕ ਹੈ | ਆਧੁਨਿਕ ਦੌਰ ਵਿਚ ਵੀ ਇਸ ਤਿਉਹਾਰ ਦੀ ਮਹੱਤਤਾ ਕਾਇਮ ਹੈ ਅਤੇ ਹਰ ਵਰਗ ਦੇ ਲੋਕ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ | ਭੁਲੱਥ ਵਿਚ ਵੀ ਸਾਰਾ ਦਿਨ ਰੱਖੜੀ ਦੇ ਤਿਉਹਾਰ ਦੀਆਂ ਰੌਣਕਾਂ ਛਾਈਆਂ ਰਹੀਆਂ |

Ad Position 21
No active advertisement
ਅਜੀਤ ਡੈਸਕ 29-08-2026

Ad Position 22
No active advertisement
ਪਿਛਲੀ ਖ਼ਬਰ ਮਾਤਾ ਵੈਸ਼ਨੋ ਦੇਵੀ ਕਲੱਬ ਨਡਾਲਾ ਵਲੋਂ ਜਾਗਰਣ ਅੱਜ ਅਗਲੀ ਖ਼ਬਰ ਰੱਖੜੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ
Ad Position 24