31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਚੰਡੀਗੜ੍ਹ ਵਿਚ ਲੱਗ ਰਹੇ ਕਿਸਾਨੀ ਮੋਰਚੇ ’ਤੇ ਜਾਣ ਦੀ ਤਿਆਰੀ ਸਬੰਧੀ ਮੀਟਿੰਗ

ਭੁਲੱਥ, 30 ਅਗਸਤ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇੱਕ ਮੀਟਿੰਗ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਹੇਠ ਪਿੰਡ ਮਾਨਾ ਤਲਵੰਡੀ ਵਿਖੇ ਹੋਈ | ਇਸ ਮੀਟਿੰਗ ਵਿੱਚ ਚੰਡੀਗੜ੍ਹ ਵਿਚ ਲੱਗ ਰਹੇ ਕਿਸਾਨੀ ਮੋਰਚੇ ਵਿਚ ਜਾਣ ਦੀ ਤਿਆਰੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਜ਼ਿੰਮੇਵਾਰੀਆਂ ਲਗਈਆਂ ਗਈਆਂ | ਇਸ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ -2 ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ, ਗੱਡੀਆਂ, ਕਾਰਾਂ ਵਿਚ ਸਵਾਰ ਹੋ ਕੇ ਨਵੀਂ ਦਾਣਾ ਮੰਡੀ ਕਰਤਾਰਪੁਰ (ਜਲੰਧਰ -2 ) ਤੋਂ 1 ਸਤੰਬਰ ਨੂੰ ਸਵੇਰੇ 8 ਵਜੇ ਚਾਲੇ ਪਾਉਣਗੇ | ਉਹ ਆਪਣੇ ਨਾਲ ਪੱਖੇ, ਰਾਸ਼ਨ, ਚੁੱਲ੍ਹੇ ਸਿਲੰਡਰ ਅਤੇ ਮੋਰਚੇ ਵਿਚ ਰਹਿਣ ਲਈ ਲੋੜੀਂਦਾ ਸਮਾਨ ਲੈ ਕੇ ਜਾਣਗੇ | ਇਸ ਮੀਟਿੰਗ ਵਿੱਚ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਕਿਸਾਨੀ ਮੰਗਾਂ ਲਈ ਸਰਕਾਰਾਂ ਉੱਤੇ ਦਬਾਅ ਪਾਉਣ ਲਈ ਜਥੇਬੰਦੀ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਵੇਗੀ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ 1 ਸਤੰਬਰ ਦਾ ਦਿੱਲੀ ਧਰਨਾ ਅਹਿਮ ਕੜੀ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਸੰਪਰਕ ਕਰਕੇ ਦਿੱਲੀ ਜਾਣ ਵਾਲੇ ਜਥਿਆਂ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ |ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਲਈ ਇਲਾਕੇ ਵਿਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਅੱਗੇ ਵਧਾਉਂਦਿਆਂ ਕਿਸਾਨੀ ਹੱਕਾਂ ਲਈ ਇੱਕਜੁੱਟ ਹੋ ਕੇ ਲੜਾਈ ਜਾਰੀ ਰੱਖੀ ਜਾਵੇਗੀ | ਇਸ ਮੌਕੇ ਤੇ ਸਰਬਜੀਤ ਸਿੰਘ ਧੀਰਪੁਰ ਜਨਰਲ ਸਕੱਤਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ, ਜੋਗਿੰਦਰ ਸਿੰਘ ਬਾਗੜੀਆਂ ਮੀਤ ਪ੍ਰਧਾਨ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਇੰਸਪੈਕਟਰ ਗੁਲਜ਼ਾਰ ਸਿੰਘ ਖੱਸਣ, ਸਤਿੰਦਰ ਸਿੰਘ ਮੱਲੀਆਂ, ਮੁੱਖ ਬੁਲਾਰਾ ਚਰਨਜੀਤ ਸਿੰਘ ਕਾਲਾ ਖੇੜਾ, ਪਰਮਜੀਤ ਸਿੰਘ, ਕੇਵਲ ਸਿੰਘ, ਬਹਾਦਰ ਸਿੰਘ ਮੱਲ੍ਹੀ ਬਲਾਕ ਪ੍ਰਧਾਨ ਕਰਤਾਰਪੁਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 31-08-2026

Ad Position 22
No active advertisement
ਪਿਛਲੀ ਖ਼ਬਰ ਨਕਸਲੀ ਲਹਿਰ ਦੇ 1973 ’ਚ ਕਾਲਾ ਸੰਘਿਆਂ ਘੋਲ ਦੇ 7 ਨਕਸਲੀ ਸ਼ਹੀਦਾਂ ਦੀ ਯਾਦ ਵਿਚ ਸਮਾਗਮ 9 ਨੂੰ ਅਗਲੀ ਖ਼ਬਰ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਸੜਕ ’ਤੇ ਜਾਮ
Ad Position 24