31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰੈੱਡ ਰੀਬਨ ਮੈਰਾਥਨ ਦੌੜ ਵਿਚ ਮਿੱਠੜਾ ਕਾਲਜ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਲਿਆ

ਕਪੂਰਥਲਾ, 30 ਅਗਸਤ (ਸਡਾਨਾ)-ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀ ਨੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਮੈਰਾਥਨ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਵਿਦਿਆਰਥੀ ਬਲਰਾਜ ਦੀ ਇਸ ਪ੍ਰਾਪਤੀ ‘ਤੇ ਉਸ ਨੂੰ 4 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਰੈੱਡ ਰੀਬਨ ਕਲੱਬ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਵਿਦਿਆਰਥੀ ਬਲਰਾਜ ਨੂੰ ਉਸ ਦੀ ਪ੍ਰਾਪਤੀ ‘ਤੇ ਵਧਾਈ ਦਿੱਤੀ ਤੇ ਲੈਕਚਰਾਰ ਸੰਦੀਪ ਸਿੰਘ ਨੇ ਵਿਦਿਆਰਥੀ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 31-08-2026
ਕਪੂਰਥਲਾ, 30 ਅਗਸਤ (ਸਡਾਨਾ)-ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀ ਨੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਮੈਰਾਥਨ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਵਿਦਿਆਰਥੀ ਬਲਰਾਜ ਦੀ ਇਸ ਪ੍ਰਾਪਤੀ ‘ਤੇ ਉਸ ਨੂੰ 4 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਰੈੱਡ ਰੀਬਨ ਕਲੱਬ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਵਿਦਿਆਰਥੀ ਬਲਰਾਜ ਨੂੰ ਉਸ ਦੀ ਪ੍ਰਾਪਤੀ ‘ਤੇ ਵਧਾਈ ਦਿੱਤੀ ਤੇ ਲੈਕਚਰਾਰ ਸੰਦੀਪ ਸਿੰਘ ਨੇ ਵਿਦਿਆਰਥੀ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਬੀ.ਕਾਮ. ਤੀਜੇ ਸਾਲ ਦੇ ਵਿਦਿਆਰਥੀ ਬਲਰਾਜ ਦੀ ਇਸ ਪ੍ਰਾਪਤੀ ‘ਤੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੀ ਸੰਸਥਾ ਲਈ ਮਾਣ ਵਾਲੀ ਗੱਲ ਹੈ ਜੋ ਕਿ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਨੌਜਵਾਨ ਖੇਡਾਂ ਨਾਲ ਜੁੜ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੁਖਜੀਤ ਆਸ਼ਰਮ ਵਿਚ ਇਕ 20 ਸਾਲਾ ਲੜਕੀ ਦੀ ਹੋਈ ਮੌਤ ਅਗਲੀ ਖ਼ਬਰ ਜੇ . ਡੀ ਸਰਬੱਤ ਦਾ ਭਲਾ ਟਰੱਸਟ ਵਲੋਂ ਪਿੰਡ ਕਢਿਆਣਾ ਵਿਖੇ ਲਗਾਇਆ ਜੰਗਲ ਮਨਜਿੰਦਰ ਸਿੰਘ ਅਟਵਾਲ ਵਲੋਂ ਦਾਨ ਕੀਤੀ 2 ਕਨਾਲ...
Ad Position 24