30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰਾਇਲ ਟਾਵਰਜ਼ ਤੋਂ ਮਹਾਜਨ ਹਸਪਤਾਲ ਤੱਕ ਸੜਕ ਦਾ ਨਿਰਮਾਣ ਸ਼ੁਰੂ

ਨਕੋਦਰ, 30 ਅਗਸਤ (ਤਿਲਕ ਰਾਜ ਸ਼ਰਮਾ)-ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਇਲ ਟਾਵਰਜ਼ ਤੋਂ ਮਹਾਜਨ ਹਸਪਤਾਲ ਤੱਕ ਖ਼ਰਾਬ ਪਈ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ਦੇ ਨਿਰਮਾਣ ਕਾਰਜ ਦੀ ਨਗਰ ਕੌਂਸਲ ਨਕੋਦਰ ਦੇ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਦੇਖ-ਰੇਖ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-08-2026
ਨਕੋਦਰ, 30 ਅਗਸਤ (ਤਿਲਕ ਰਾਜ ਸ਼ਰਮਾ)-ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰਾਇਲ ਟਾਵਰਜ਼ ਤੋਂ ਮਹਾਜਨ ਹਸਪਤਾਲ ਤੱਕ ਖ਼ਰਾਬ ਪਈ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ਦੇ ਨਿਰਮਾਣ ਕਾਰਜ ਦੀ ਨਗਰ ਕੌਂਸਲ ਨਕੋਦਰ ਦੇ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਦੇਖ-ਰੇਖ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਨੇ ਕਿਹਾ ਕਿ ਇਹ ਸੜਕ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਦੀਆਂ ਜਿਹੜੀਆਂ ਹੋਰ ਸੜਕਾਂ ਖ਼ਰਾਬ ਹਾਲਤ ਵਿੱਚ ਹਨ, ਉਨ੍ਹਾਂ ਦਾ ਨਿਰਮਾਣ ਕਾਰਜ ਵੀ ਜਲਦ ਕਰਵਾਇਆ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸੜਕ ਨਿਰਮਾਣ ਦੌਰਾਨ ਮਿਆਰ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਕੌਂਸਲਰ ਦੀਪਕ ਕੁਮਾਰ ਮਣੀ ਮਹਿੰਦਰੂ, ਕੌਂਸਲਰ ਰਮੇਸ਼ ਸੌਂਧੀ, ਕੌਂਸਲਰ ਸੋਹਨ ਲਾਲ ਜੇ.ਪੀ. ਸਮੇਤ ਆਮ ਆਦਮੀ ਪਾਰਟੀ ਦੇ ਕਈ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਨੂੰ ਸਾਫ - ਸੁਥਰਾ ਬਣਾਉਣ ਲਈ ਹਰਜੋਤ ਕੌਰ ਲੋਹਟੀਆ ਨੇ ਲਿਆ ਸੰਕਲਪ ਮੈਗਾ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਸਰਕਾਰ ਦਾ ‘ ਕਲੀਨ ਪੰਜਾਬ ਅਭਿਆਨ ’ ਸਫ਼ਾਈ ਸੇਵਕਾਂ ਲਈ ਪ੍ਰੇਰਣਾ ਦਾ ਸਰੋਤ ਬਣ ਰਿਹਾ - ਇੰਚਾਰਜ ਪਿੰਦਰ ਪੰਡੋਰੀ
Ad Position 24