30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਅੱਜ-ਵਰਿੰਦਰਪਾਲ ਸਿੰਘ ਬਾਜਵਾ

ਕਪੂਰਥਲਾ, 30 ਅਗਸਤ (ਵਿ. ਪ੍ਰ.)

Ad Position 21
No active advertisement
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਕੰਡਕਟਰ | ਤਸਵੀਰ: ਚਾਨਾ 31-08-2026
ਕਪੂਰਥਲਾ, 30 ਅਗਸਤ (ਵਿ.ਪ੍ਰ.)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 31 ਅਗਸਤ ਨੂੰ ਸਵੇਰੇ 6 ਵਜੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਤੋਂ ਰਮਾਡਾ ਹੋਟਲ ਤੱਕ ਤੇ ਰਮਾਡਾ ਹੋਟਲ ਤੋਂ ਮੁੜ ਗੁਰੂ ਨਾਨਕ ਸਟੇਡੀਅਮ ਤੱਕ ਕੱਢੀ ਜਾਣ ਵਾਲੀ ਮੈਰਾਥਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਮੈਰਾਥਨ ਦੀ ਤਿਆਰੀ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਈ ਰੱਖਣ ਤੇ ਖਿਡਾਰੀਆਂ ਦੀ ਸੁਰੱਖਿਆ ਤੇ ਸਹੂਲਤ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮੰਤਵ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਮਾਜ ਵਿਚ ਬਰਾਬਰਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਲੜਕੀਆਂ ਦੀ ਟੀਮ ਸਰਕਲ ਸਟਾਈਲ ਕਬੱਡੀ ਵਿਚ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ ਅੱਜ ਸੇਵਾ ਮੁਕਤੀ ’ਤੇ ਵਿਸ਼ੇਸ਼ ਮਾਸਟਰ ਸੁਰਿੰਦਰ ਸਿੰਘ ਔਜਲਾ
Ad Position 24