30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਮਨੀ ਮਹੇਸ਼ ਸੇਵਾ ਮੰਡਲ ਨੇ ਰਾਣਾ ਗੁਰਜੀਤ ਸਿੰਘ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ

ਕਪੂਰਥਲਾ, 30 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 31-08-2026
ਕਪੂਰਥਲਾ, 30 ਅਗਸਤ (ਵਿ.ਪ੍ਰ.)-ਸ੍ਰੀ ਮਨੀ ਮਹੇਸ਼ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ, ਵਿਕਾਸ ਗੁਪਤਾ, ਕੁਲਦੀਪ ਸ਼ਰਮਾ, ਸੁਨੀਲ ਦੱਤਾ, ਅਨਿਲ ਬਹਿਲ, ਵਿਜੇ ਸ਼ਰਮਾ, ਜਤਿੰਦਰ ਬਹਿਲ, ਪ੍ਰਮੋਦ ਆਨੰਦ, ਤਰਲੋਕ ਭੱਲਾ, ਮੋਨੂੰ ਸ਼ਰਮਾ ਤੇ ਵਿਵੇਕ ਆਨੰਦ ਨੇ ਏਕਤਾ ਭਵਨ ਕਪੂਰਥਲਾ ਵਿਚ ਪਹੁੰਚ ਕੇ ਸ੍ਰੀ ਮਨੀ ਮਹੇਸ਼ ਸੇਵਾ ਮੰਡਲ ਕਪੂਰਥਲਾ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸੱਦਾ ਪੱਤਰ ਦਿੱਤਾ | ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ 2 ਸਤੰਬਰ ਨੂੰ ਸ਼ਾਮ 6 ਵਜੇ ਸ੍ਰੀ ਮਨੀ ਮਹੇਸ਼ ਮੰਦਿਰ ਤੋਂ ਸ਼ੁਰੂ ਹੋ ਹੋਵੇਗੀ ਤੇ 4 ਸਤੰਬਰ ਨੂੰ ਸ੍ਰੀ ਮਨੀ ਮਹੇਸ਼ ਮੰਦਿਰ ਵਿਚ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ | ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਸੇਵਾ ਮੰਡਲ ਵਲੋਂ ਦਿੱਤੇ ਗਏ ਸੱਦਾ ਪੱਤਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ | ਕਾਂਗਰਸ ਵਿਧਾਇਕ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਾਨੂੰ ਧਰਮ, ਸੱਚਾਈ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਹਰਜੀਤ ਸਿੰਘ ਬੱਬਾ, ਰਜਿੰਦਰ ਸਿੰਘ ਵਾਲੀਆ, ਬਲਬੀਰ ਸਿੰਘ ਬੀਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ 5 ਸਤੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਲੜਕੀਆਂ ਦੀ ਟੀਮ ਸਰਕਲ ਸਟਾਈਲ ਕਬੱਡੀ ਵਿਚ ਪਹਿਲੇ ਸਥਾਨ ’ਤੇ ਰਹੀ
Ad Position 24