30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬਾਲ-ਵਿਗਿਆਨ ਕਾਂਗਰਸ ਸੰਬੰਧੀ ਲਗਾਈ ਓਰੀਐਨਟੇਸ਼ਨ ਵਰਕਸ਼ਾਪ

ਕਪੂਰਥਲਾ, 30 ਅਗਸਤ (ਸਡਾਨਾ)-ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਖੋਜੀ ਰੁਝਾਨ ਅਤੇ ਨਵੀਨਤਾ ਦੀ ਭਾਵਨਾ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਬਾਲ ਵਿਗਿਆਨ ਕਾਂਗਰਸ/32 ਸਬੰਧੀ ਓਰੀਐਨਟੇਸ਼ਨ ਵਰਕਸ਼ਾਪ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਲਗਾਈ ਗਈ | ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਦੇ ਨਿਰਦੇਸ਼ਾਂ ਤਹਿਤ ਲਗਾਈ ਗਈ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਭੱਲਾ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਵਰਕਸ਼ਾਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿਚ ਅਧਿਆਪਕਾਂ ਨੂੰ ਕਿਹਾ ਕਿ ਬਾਲ ਵਿਗਿਆਨ ਕਾਂਗਰਸ ਕੇਵਲ ਇਕ ਮੁਕਾਬਲਾ ਨਹੀਂ, ਸਗੋਂ ਬੱਚਿਆਂ ਦੇ ਸਵਾਲਾਂ ਨੂੰ ਵਿਗਿਆਨਕ ਖੋਜ ਵਿਚ ਬਦਲਣ ਦਾ ਮੰਚ ਹੈ | ਜ਼ਿਲ੍ਹਾ ਕੋਆਰਡੀਨੇਟਰ ਐਕਟੀਵਿਟੀ ਸੁਨੀਲ ਬਜਾਜ ਨੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਵਿਚ ਸਵਾਲ ਪੁੱਛੋ, ਖੋਜ ਕਰੋ, ਹੱਲ ਲੱਭੋ ਅਤੇ ਸਮਾਜ ਨੂੰ ਬਿਹਤਰ ਬਣਾਉਣ ਦੀ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਵਰਕਸ਼ਾਪ ਦੌਰਾਨ ਵੱਖ-ਵੱਖ ਵਿਸ਼ਿਆਂ ਸਬੰਧੀ ਖੋਜ ਪ੍ਰੋਜੈਕਟਾਂ ਨੂੰ ਆਧਾਰ ਬਣਾਉਣ ਲਈ ਹਾਜ਼ਰਾਂ ਨੂੰ ਪ੍ਰੇਰਿਤ ਕੀਤਾ ਗਿਆ | ਸਿੱਖਿਆ ਰਤਨ ਗੁਰਮੀਤ ਸਿੰਘ ਸੇਵਾ ਮੁਕਤ ਸਾਇੰਸ ਅਧਿਆਪਕ ਅਤੇ ਸੇਵਾ ਮੁਕਤ ਮੁੱਖ ਅਧਿਆਪਕ ਨਰੇਸ਼ ਕੋਹਲੀ ਵਲੋਂ ਇਸ ਮੌਕੇ ਵਿਦਿਆਰਥੀਆਂ ਰਾਹੀਂ ਤਿਆਰ ਕੀਤੇ ਜਾਣ ਵਾਲੇ ਖੋਜ ਪ੍ਰੋਜੈਕਟਾਂ ਲਈ ਸਮੱਸਿਆ ਦੀ ਪਹਿਚਾਣ, ਵਿਗਿਆਨਕ ਵਿਧੀ, ਡਾਟਾ ਇਕੱਠਾ ਕਰਨਾ, ਵਿਸ਼ਲੇਸ਼ਣ ਅਤੇ ਨਤੀਜਿਆਂ ਦੀ ਪੇਸ਼ਕਾਰੀ ਸਬੰਧੀ ਵਿਹਾਰਿਕ ਮਾਰਗ ਦਰਸ਼ਨ ਦਿੱਤਾ ਗਿਆ | ਜਸਪਾਲ ਸਿੰਘ ਵਲੋਂ ਰਜਿਸਟਰੇਸ਼ਨ ਅਤੇ ਖੋਜ ਪ੍ਰੋਜੈਕਟਾਂ ਦੀ ਆਨਲਾਈਨ ਪ੍ਰਕਿਰਿਆ ਸਬੰਧੀ ਹਾਜ਼ਰਾਂ ਨੂੰ ਜਾਣੂ ਕਰਵਾਇਆ ਗਿਆ | ਪ੍ਰੋ.

Ad Position 21
No active advertisement
ਅਜੀਤ ਡੈਸਕ 31-08-2026
ਕਪੂਰਥਲਾ, 30 ਅਗਸਤ (ਸਡਾਨਾ)-ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਖੋਜੀ ਰੁਝਾਨ ਅਤੇ ਨਵੀਨਤਾ ਦੀ ਭਾਵਨਾ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਬਾਲ ਵਿਗਿਆਨ ਕਾਂਗਰਸ/32 ਸਬੰਧੀ ਓਰੀਐਨਟੇਸ਼ਨ ਵਰਕਸ਼ਾਪ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਲਗਾਈ ਗਈ | ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਦੇ ਨਿਰਦੇਸ਼ਾਂ ਤਹਿਤ ਲਗਾਈ ਗਈ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਕੇਸ਼ ਭੱਲਾ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਵਰਕਸ਼ਾਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿਚ ਅਧਿਆਪਕਾਂ ਨੂੰ ਕਿਹਾ ਕਿ ਬਾਲ ਵਿਗਿਆਨ ਕਾਂਗਰਸ ਕੇਵਲ ਇਕ ਮੁਕਾਬਲਾ ਨਹੀਂ, ਸਗੋਂ ਬੱਚਿਆਂ ਦੇ ਸਵਾਲਾਂ ਨੂੰ ਵਿਗਿਆਨਕ ਖੋਜ ਵਿਚ ਬਦਲਣ ਦਾ ਮੰਚ ਹੈ | ਜ਼ਿਲ੍ਹਾ ਕੋਆਰਡੀਨੇਟਰ ਐਕਟੀਵਿਟੀ ਸੁਨੀਲ ਬਜਾਜ ਨੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਵਿਚ ਸਵਾਲ ਪੁੱਛੋ, ਖੋਜ ਕਰੋ, ਹੱਲ ਲੱਭੋ ਅਤੇ ਸਮਾਜ ਨੂੰ ਬਿਹਤਰ ਬਣਾਉਣ ਦੀ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਵਰਕਸ਼ਾਪ ਦੌਰਾਨ ਵੱਖ-ਵੱਖ ਵਿਸ਼ਿਆਂ ਸਬੰਧੀ ਖੋਜ ਪ੍ਰੋਜੈਕਟਾਂ ਨੂੰ ਆਧਾਰ ਬਣਾਉਣ ਲਈ ਹਾਜ਼ਰਾਂ ਨੂੰ ਪ੍ਰੇਰਿਤ ਕੀਤਾ ਗਿਆ | ਸਿੱਖਿਆ ਰਤਨ ਗੁਰਮੀਤ ਸਿੰਘ ਸੇਵਾ ਮੁਕਤ ਸਾਇੰਸ ਅਧਿਆਪਕ ਅਤੇ ਸੇਵਾ ਮੁਕਤ ਮੁੱਖ ਅਧਿਆਪਕ ਨਰੇਸ਼ ਕੋਹਲੀ ਵਲੋਂ ਇਸ ਮੌਕੇ ਵਿਦਿਆਰਥੀਆਂ ਰਾਹੀਂ ਤਿਆਰ ਕੀਤੇ ਜਾਣ ਵਾਲੇ ਖੋਜ ਪ੍ਰੋਜੈਕਟਾਂ ਲਈ ਸਮੱਸਿਆ ਦੀ ਪਹਿਚਾਣ, ਵਿਗਿਆਨਕ ਵਿਧੀ, ਡਾਟਾ ਇਕੱਠਾ ਕਰਨਾ, ਵਿਸ਼ਲੇਸ਼ਣ ਅਤੇ ਨਤੀਜਿਆਂ ਦੀ ਪੇਸ਼ਕਾਰੀ ਸਬੰਧੀ ਵਿਹਾਰਿਕ ਮਾਰਗ ਦਰਸ਼ਨ ਦਿੱਤਾ ਗਿਆ | ਜਸਪਾਲ ਸਿੰਘ ਵਲੋਂ ਰਜਿਸਟਰੇਸ਼ਨ ਅਤੇ ਖੋਜ ਪ੍ਰੋਜੈਕਟਾਂ ਦੀ ਆਨਲਾਈਨ ਪ੍ਰਕਿਰਿਆ ਸਬੰਧੀ ਹਾਜ਼ਰਾਂ ਨੂੰ ਜਾਣੂ ਕਰਵਾਇਆ ਗਿਆ | ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਆਏ ਹੋਏ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਵਰਕਸ਼ਾਪ ਵਿਚ ਹਾਜ਼ਰ ਅਧਿਆਪਕ ਬਾਲ ਵਿਗਿਆਨ ਕਾਂਗਰਸ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਪਿ੍ੰਸੀਪਲ ਡਾ. ਬਲਦੇਵ ਸਿੰਘ ਵਲੋਂ ਜੇਤੂ ਟੀਮ ਲਈ ਕਾਲਜ ਵਲੋਂ ਇਨਾਮ ਰਾਸ਼ੀ 5 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜਗਦੀਪ ਜੰਮੂ, ਨਰਿੰਦਰ ਪ੍ਰਾਸ਼ਰ, ਕ੍ਰਿਸ਼ਨ ਕੁਮਾਰ, ਅਮਨਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪਤਨੀ ਦੇ ਦੋਸਤ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੈਰ ਕਰਨ ਜਾ ਰਹੀਆਂ ਔਰਤਾਂ ਨੂੰ ਟੈਂਪੂ ਨੇ ਦਰੜਿਆ, ਇਕ ਔਰਤ ਦੀ ਮੌਤ- ਦੋ ਗੰਭੀਰ ਜ਼ਖਮੀ
Ad Position 24