ਜ਼ਿਲ੍ਹੇ ਵਿਚ ਜਨਗਣਨਾ 2027 ਨਾਲ ਸੰਬੰਧਿਤ ਅਧਿਕਾਰੀ ਜਨਗਣਨਾ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ-ਡਾ. ਨਵਜੋਤ ਖੋਸਾ
ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਜਨਗਣਨਾ 2027 ਨਾਲ ਸਬੰਧਿਤ ਅਧਿਕਾਰੀ ਜਨਗਣਨਾ ਗਤੀਵਿਧੀਆਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ | ਇਹ ਗੱਲ ਡਾ. ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਸੰਚਾਲਨ ਪੰਜਾਬ ਨੇ ਜ਼ਿਲ੍ਹਾ ਕਪੂਰਥਲਾ ਵਿਚ ਜਨਗਣਨਾ 2027 ਪੜਾਅ ਦੂਜਾ ਦੌਰਾਨ ਜਨਸੰਖਿਆ ਗਣਨਾ ਲਈ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਨਿਰਧਾਰਿਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਯੋਜਨਾਬੰਦੀ ਤੇ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ | ਡਾਇਰੈਕਟਰ ਜਨਗਣਨਾ ਸੰਚਾਲਨ ਨੇ ਜ਼ਿਲ੍ਹੇ ਵਿਚ ਫੇਜ਼ 1 ਦੌਰਾਨ ਹਾਊਸ ਲਿਸਟਿੰਗ ਤੇ ਹਾਊਸ ਜਨਗਣਨਾ (ਐਚ.
ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਜਨਗਣਨਾ 2027 ਨਾਲ ਸਬੰਧਿਤ ਅਧਿਕਾਰੀ ਜਨਗਣਨਾ ਗਤੀਵਿਧੀਆਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ | ਇਹ ਗੱਲ ਡਾ. ਨਵਜੋਤ ਖੋਸਾ ਡਾਇਰੈਕਟਰ ਜਨਗਣਨਾ ਸੰਚਾਲਨ ਪੰਜਾਬ ਨੇ ਜ਼ਿਲ੍ਹਾ ਕਪੂਰਥਲਾ ਵਿਚ ਜਨਗਣਨਾ 2027 ਪੜਾਅ ਦੂਜਾ ਦੌਰਾਨ ਜਨਸੰਖਿਆ ਗਣਨਾ ਲਈ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਨਿਰਧਾਰਿਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਯੋਜਨਾਬੰਦੀ ਤੇ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ | ਡਾਇਰੈਕਟਰ ਜਨਗਣਨਾ ਸੰਚਾਲਨ ਨੇ ਜ਼ਿਲ੍ਹੇ ਵਿਚ ਫੇਜ਼ 1 ਦੌਰਾਨ ਹਾਊਸ ਲਿਸਟਿੰਗ ਤੇ ਹਾਊਸ ਜਨਗਣਨਾ (ਐਚ.ਐਲ.ਓ. ਕਾਰਜਾਂ) ਨੂੰ ਸਫ਼ਲਤਾ ਪੂਰਵਕ ਅਤੇ ਸਮੇਂ ਸਿਰ ਪੂਰਾ ਕਰਨ ਲਈ ਚਾਰਜ ਅਫ਼ਸਰਾਂ ਤੇ ਫ਼ੀਲਡ ਸਟਾਫ਼ ਦੀ ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ | ਉਨ੍ਹਾਂ ਜ਼ਿਲ੍ਹੇ ਦੇ ਉੱਚ ਪ੍ਰਾਥਮਿਕਤਾ ਵਾਲੇ ਚਾਰਜਾਂ ਅਤੇ ਨਗਰ ਨਿਗਮ ਫਗਵਾੜਾ ਤੇ ਨਗਰ ਨਿਗਮ ਕਪੂਰਥਲਾ ਅਧੀਨ ਪੈਂਦੇ ਖੇਤਰਾਂ ਵਿਚ ਐਚ.ਐਲ.ਓ. ਦੇ ਕੰਮ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿਚ ਜਨਗਣਨਾ 2027 ਦੇ ਪੜਾਅ 2 ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾਵੇਗਾ | ਉਨ੍ਹਾਂ ਜ਼ਿਲ੍ਹਾ ਜਨਗਣਨਾ ਹੈਾਡ ਬੁੱਕ (ਡੀ.ਸੀ.ਐਚ.ਬੀ.) ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਸਾਰੇ ਚਾਰਜ ਅਫ਼ਸਰਾਂ ਨੂੰ ਪਿੰਡ ਅਤੇ ਕਸਬੇ ਦੇ ਡਾਇਰੈਕਟਰ ਡਾਟਾ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਡੀ.ਐਚ.ਬੀ. ਅਭਿਆਸ ਨੂੰ 8 ਸਤੰਬਰ ਦੀ ਨਿਰਧਾਰਿਤ ਆਖ਼ਰੀ ਮਿਤੀ ਤੋਂ ਪਹਿਲਾਂ ਪਹਿਲਾਂ ਪੂਰਾ ਕੀਤਾ ਜਾਵੇ | ਮੁੱਖ ਜਨਗਣਨਾ ਅਧਿਕਾਰੀ ਨੇ ਸਾਰੇ ਜਨਗਣਨਾ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਤੇ ਜਨਗਣਨਾ ਦੇ ਸੁਚਾਰੂ ਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ | ਮੀਟਿੰਗ ਵਿਚ ਜਨਗਣਨਾ 2027 ਦੇ ਜਨਸੰਖਿਆ ਗਣਨਾ ਪੜਾਅ 2 ਦੇ ਸਮੇਂ ਸਿਰ ਤੇ ਸੁਚਾਰੂ ਸੰਚਾਲਨ ਲਈ ਇਕ ਵਿਆਪਕ ਰੋਡ ਮੈਪ ‘ ਤੇ ਵਿਸਥਾਰ ਪੂਰਵਕ ਚਰਚਾ ਵੀ ਕੀਤੀ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਡਾਇਰੈਕਟਰ ਜਨਗਣਨਾ ਸੰਚਾਲਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਜਨਗਣਨਾ ਨਾਲ ਸਬੰਧਿਤ ਸਾਰੇ ਨਿਰਧਾਰਿਤ ਸਮੇਂ ਵਿਚ ਪੂਰੀਆਂ ਕਰ ਲਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੋਵਾਂ ਨਗਰ ਨਿਗਮਾਂ ਨਾਲ ਤਾਲਮੇਲ ਕਰਕੇ ਇਸ ਅਭਿਆਸ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਜਨਗਣਨਾ ਕਾਰਜਾਂ ਨੂੰ ਕੁਸ਼ਲਤਾ ਨਾਲ ਅਤੇ ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨ ਭਾਰਤ ਦੇ ਦਫ਼ਤਰ ਦੁਆਰਾ ਜਾਰੀ ਆਦੇਸ਼ਾਂ ਅਨੁਸਾਰ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਸਹੀ ਅਤੇ ਭਰੋਸੇਮੰਦ ਡਾਟਾ ਇਕੱਠਾ ਕਰਨਾ ਯਕੀਨੀ ਬਣਾਇਆ ਜਾ ਸਕੇ | ਮੀਟਿੰਗ ਵਿਚ ਪਿ੍ੰਸੀਪਲ ਜਨਗਣਨਾ ਅਫ਼ਸਰ ਕਮ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੂਪਮ ਕਲੇਰ, ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਰਣਦੀਪ ਸਿੰਘ ਹੀਰ ਤੋਂ ਇਲਾਵਾ ਵੱਖ-ਵੱਖ ਸਬ ਡਵੀਜ਼ਨ ਦੇ ਐਸ.ਡੀ.ਐਮ., ਤਹਿਸੀਲਦਾਰ, ਚਾਰਜ ਅਫ਼ਸਰ ਤੇ ਹੋਰ ਅਧਿਕਾਰੀ ਮੌਕੇ ‘ਤੇ ਅਤੇ ਕੁੱਝ ਵਰਚੂਅਲੀ ਵੀ ਮੌਜੂਦ ਸਨ | ਮੀਟਿੰਗ ਦੀ ਸਮਾਪਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਕਾਸ਼ ਬਾਂਸਲ ਤੇ ਅਨੂਪਮ ਕਲੇਰ ਨੇ ਡਾ. ਨਵਜੋਤ ਖੋਸਾ ਨੂੰ ਸਨਮਾਨਿਤ ਵੀ ਕੀਤਾ |