31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੰਨੇ ਦੀ 18 ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕਮਿਸ਼ਨਰ ਦੇ ਨਾਂਅ ਦਿੱਤਾ ਮੰਗ ਪੱਤਰ

ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਇੱਕ ਵਫ਼ਦ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਫਗਵਾੜਾ ਵਿਖੇ ਪਹੁੰਚ ਕੇ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਇਸ ਮੌਕੇ ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਅਠੌਲੀ, ਹਰਭਜਨ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਗਵਾੜਾ ਮਿੱਲ ਦੇ ਕਾਸ਼ਤਕਾਰਾਂ ਦੀ ਕਰੀਬ 18 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਇਹ ਰਕਮ ਤੁਰੰਤ ਜਾਰੀ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੰਜ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ.

Ad Position 21
No active advertisement
ਅਜੀਤ ਡੈਸਕ 01-09-2026
ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਇੱਕ ਵਫ਼ਦ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਫਗਵਾੜਾ ਵਿਖੇ ਪਹੁੰਚ ਕੇ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਇਸ ਮੌਕੇ ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਅਠੌਲੀ, ਹਰਭਜਨ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਗਵਾੜਾ ਮਿੱਲ ਦੇ ਕਾਸ਼ਤਕਾਰਾਂ ਦੀ ਕਰੀਬ 18 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਇਹ ਰਕਮ ਤੁਰੰਤ ਜਾਰੀ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੰਜ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦੇ ਸਾਮਾਨ ਦੀ ਹੋਈ ਚੋਰੀ ਦੀ ਭਰਪਾਈ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲ ਸਹਾਇ ਚੈਰੀਟੇਬਲ ਸੁਸਾਇਟੀ ਵਲੋਂ ਖ਼ੂਨਦਾਨ ਤੇ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਭਾਜਪਾ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ: ਖੋਸਲਾ
Ad Position 24