02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਗਰ ਪੰਚਾਇਤ ਭੁਲੱਥ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੀ ਸਫ਼ਾਈ ਲਈ ਚਲਾਈ ਸਪੈਸ਼ਲ ਮੁਹਿੰਮ ਲੋਕਾਂ ਨੂੰ ਮੁਹਿੰਮ ’ਚ ਭਾਗ ਲੈਣ ਦੀ ਕੀਤੀ ਅਪੀਲ

ਭੁਲੱਥ, 1 ਸਤੰਬਰ (ਮਨਜੀਤ ਸਿੰਘ ਰਤਨ )-ਨਗਰ ਪੰਚਾਇਤ ਭੁਲੱਥ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਮੁੱਖ ਰੱਖਦਿਆਂ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ | ਇਹ ਮੁਹਿੰਮ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਗਿੱਲ ਤੇ ਪ੍ਰਧਾਨ ਰਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਚਲਾਈ ਗਈ, ਜਿਸ ਤਹਿਤ ਨਗਰ ਦੀ ਵੱਖ-ਵੱਖ ਥਾਵਾਂ ਤੋਂ ਇਲਾਵਾ ਸਰਕਾਰੀ ਕਾਲਜ ਨੇੜੇ, ਸ਼ਹੀਦ ਭਗਤ ਸਿੰਘ ਪਾਰਕ ਵਿਚ ਵਿਸ਼ੇਸ਼ ਸਾਫ਼-ਸਫ਼ਾਈ ਕਰਵਾਈ ਗਈ, ਜਿਸ ਵਿਚ ਅੱਜ ‘ਆਪ’ ਆਗੂ ਹਲਕਾ ਇੰਚਾਰਜ ਵਕੀਲ ਹਰਸਿਮਰਨ ਸਿੰਘ ਘੁੰਮਣ ਵਲੋਂ ਸਫ਼ਾਈ ਮੁਹਿੰਮ ਵਿਚ ਭਾਗ ਲੈਂਦੇ ਹੋਏ, ਕੂੜਾ ਚੁੱਕਣ ਤੇ ਸਫ਼ਾਈ ਕਰਕੇ ਯੋਗਦਾਨ ਪਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਸਾਫ-ਸਫ਼ਾਈ ਨੂੰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ‘ਮਿਸ਼ਨ ਕਲੀਨ ਪੰਜਾਬ’ ਵਿਚ ਪੂਰਾ ਸਹਿਯੋਗ ਦੇਣ | ਪ੍ਰਧਾਨ ਸ਼ਰਮਾ ਨੇ ਕਿਹਾ 10 ਦਿਨਾਂ ਦੀ ਵਿਸ਼ੇਸ਼ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੌਰਾਨ ਸ਼ਹਿਰ ਦੀਆਂ ਉਨ੍ਹਾਂ ਥਾਵਾਂ ’ਤੇ ਖ਼ਾਸ ਧਿਆਨ ਦਿੱਤਾ ਦਾ ਰਿਹਾ ਹੈ, ਜਿੱਥੇ ਜ਼ਿਆਦਾ ਕੂੜਾ ਜਮ੍ਹਾਂ ਹੁੰਦਾ ਸੀ | ਉੱਥੇ ਸਫ਼ਾਈ ਸੇਵਕਾਂ ਅਤੇ ਮਸ਼ੀਨਾਂ ਦੀ ਮਦਦ ਨਾਲ ਕੂੜਾ ਚੁੱਕਿਆ ਗਿਆ ਅਤੇ ਸ਼ਹਿਰ ਦੀ ਸਾਫ-ਸਫ਼ਾਈ ਵਿਵਸਥਾ ਨੂੰ ਹੋਰ ਸੁਧਾਰਿਆ ਜਾ ਰਿਹਾ ਹੈ | ਇਸ ਮੌਕੇ ਤੇ ਹਲਕਾ ਭੁਲੱਥ ਦੇ ਵਪਾਰ ਮੰਡਲ ਚੇਅਰਮੈਨ ਲਕਸ਼ ਚੌਧਰੀ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦੇ ਕਿਹਾ ਘਰਾਂ ਦਾ ਕੂੜਾ ‘ਡੋਰ-ਟੂ-ਡੋਰ’ ਕੂੜਾ ਇਕੱਠਾ ਕਰਨ ਵਾਲੇ ਨਗਰ ਪੰਚਾਇਤ ਦੇ ਕਰਮਚਾਰੀਆਂ ਨੂੰ ਹੀ ਦਿੱਤਾ ਜਾਵੇ, ਤਾਂ ਜੋ ਗਿੱਲੇ ਸੁੱਕੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਪੁਸ਼ਕਰ ਭਾਟੀਆ, ਇੰਦਰਜੀਤ ਸਿੰਘ, ਜੂਨੀਅਰ ਸਹਾਇਕ ਚੰਦਰ ਸ਼ੇਖਰ, ਸੈਨੇਟਰੀ ਇੰਚਾਰਜ ਡੈਨੀਅਨ ਕਲਿਆਣ, ਅਨੀਕੇਤ, ਅਸ਼ੋਕ ਕੁਮਾਰ, ਰਕੇਸ਼ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਐਸ.ਆਈ.ਆਰ. ਤਹਿਤ 6 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲੱਗਣਗੇ-ਜ਼ਿਲ੍ਹਾ ਚੋਣ ਅਫ਼ਸਰ
Ad Position 24