ਐੱਲ.ਪੀ.ਯੂ. ਵਿਖੇ ਅਸ਼ੋਕ ਜੈਨ ਮੈਮੋਰੀਅਲ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ
ਫਗਵਾੜਾ, 1 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ.
ਫਗਵਾੜਾ, 1 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਫਗਵਾੜਾ ਵਿਖੇ ਕਰਵਾਈ ਗਈ ਅਸ਼ੋਕ ਜੈਨ ਮੈਮੋਰੀਅਲ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਗਮ ਨਾਲ ਸ਼ਾਨਦਾਰ ਸਮਾਪਨ ਹੋਇਆ | ਤਿੰਨ ਦਿਨ ਚੱਲੀ ਇਸ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਨਾਲ-ਨਾਲ ਸੀਨੀਅਰ ਅਤੇ ਵੈਟਰਨਜ਼ ਵਰਗ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਪਤੀ ਸਮਾਗਮ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ, ਜਦਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਖ਼ਜ਼ਾਨਚੀ ਅਨੂਪਮ ਕੁਮਾਰੀਆ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ | ਆਤਮਾ ਚੈਨਲ, ਲੁਧਿਆਣਾ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਅਮਨ ਜੈਨ ਅਤੇ ਐੱਲ.ਪੀ.ਯੂ. ਦੇ ਡੀਨ ਡਾ. ਸੌਰਭ ਲਖਨਪਾਲ ਨੇ ਗੈੱਸਟ ਆਫ਼ ਆਨਰ ਵਜੋਂ ਹਾਜ਼ਰ ਸਨ | ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੇ ਵੱਖ-ਵੱਖ ਵਰਗਾਂ ਦੇ ਜੇਤੂਆਂ ਅਤੇ ਉਪ-ਜੇਤੂਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਖਿਡਾਰੀਆਂ ਨੂੰ ਲਗਾਤਾਰ ਮਿਹਨਤ ਕਰਦੇ ਹੋਏ ਜ਼ਿਲ੍ਹਾ ਪੱਧਰ ਤੋਂ ਅੱਗੇ ਸੂਬਾਈ ਅਤੇ ਕੌਮੀ ਪੱਧਰ ‘ਤੇ ਕਪੂਰਥਲਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਕਪੂਰਥਲਾ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਜੈਨ ਨੇ ਸਾਰੇ ਮਹਿਮਾਨਾਂ, ਖਿਡਾਰੀਆਂ, ਮਾਪਿਆਂ, ਅਧਿਕਾਰੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦਾ ਉਦੇਸ਼ ਜ਼ਿਲ੍ਹੇ ਵਿਚ ਬੈਡਮਿੰਟਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਮੁਕਾਬਲਾਤਮਕ ਮੰਚ ਮੁਹੱਈਆ ਕਰਵਾਉਣਾ ਹੈ | ਐਸੋਸੀਏਸ਼ਨ ਦੇ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਤੇ ਵਿੱਤ ਸਕੱਤਰ ਰਾਜੀਵ ਜੈਨ ਨੇ ਚੈਂਪੀਅਨਸ਼ਿਪ ਦੇ ਸਫਲ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਈ | ਸਮਾਗਮ ਵਿਚ ਜਤਿੰਦਰ ਸਰਦਾਨਾ, ਦੇਵ ਪੁਰੀ, ਗਗਨਦੀਪ ਸਿੰਘ, ਨੋਬਲ ਜਸਪ੍ਰੀਤ, ਸਾਗਰ, ਪ੍ਰਣਵ ਜੈਨ, ਮਨਨ ਜੈਨ, ਨੀਰਜ ਬੰਸਲ ਅਤੇ ਨਵੀਨ ਬੇਦੀ ਸਮੇਤ ਖਿਡਾਰੀ, ਕੋਚ, ਅਧਿਕਾਰੀ, ਮਾਪੇ ਅਤੇ ਬੈਡਮਿੰਟਨ ਪ੍ਰੇਮੀ ਮੌਜੂਦ ਰਹੇ |