02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਿਜਲੀ ਦੀ ਅੱਖ-ਮਿਚੌਲੀ ਤੋਂ ਭੁਲੱਥ ਵਾਸੀ ਪ੍ਰੇਸ਼ਾਨ ਕੁਝ ਮਹੱਲਿਆਂ ’ਚ ਬੱਤੀ ਗੁੱਲ, ਕੁਝ ’ਚ ਸਪਲਾਈ ਬਹਾਲੀ ਅੱਤ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ

ਭੁਲੱਥ, 1 ਸਤੰਬਰ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ਵਿਚ ਪਿਛਲੇ ਕੁੱਝ ਸਮੇਂ ਤੋਂ ਬਿਜਲੀ ਦੀ ਅੱਖ-ਮਿਚੌਲੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਕਈ ਮਹੱਲਿਆਂ ਵਿਚ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕ ਗਰਮੀ ਵਿਚ ਬੇਹਾਲ ਹੋ ਰਹੇ ਹਨ, ਜਦਕਿ ਕੁੱਝ ਇਲਾਕਿਆਂ ਵਿਚ ਬਿਜਲੀ ਚੱਲ ਰਹੀ ਹੈ | ਇਸ ਕਾਰਨ ਲੋਕਾਂ ਵਿਚ ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ | ਕੜਾਕੇ ਦੀ ਪੈ ਰਹੀ ਗਰਮੀ ਅਤੇ ਹੰੁਮ੍ਹਸ ਦੇ ਮੌਸਮ ਵਿਚ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਘਰਾਂ ਵਿਚ ਰਹਿਣ ਵਾਲੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਿਜਲੀ ਨਾ ਹੋਣ ਕਾਰਨ ਪੱਖੇ ਅਤੇ ਕੂਲਰ ਬੰਦ ਹੋ ਜਾਂਦੇ ਹਨ, ਜਿਸ ਨਾਲ ਲੋਕਾਂ ਲਈ ਘਰਾਂ ਵਿਚ ਰਹਿਣਾ ਵੀ ਔਖਾ ਹੋ ਜਾਂਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਨਾਲ ਰੋਜ਼ਾਨਾ ਦੇ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ | ਘਰੇਲੂ ਕੰਮਾਂ ਤੋਂ ਇਲਾਵਾ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਇਨਵਰਟਰਾਂ ਦੀਆਂ ਬੈਟਰੀਆਂ ਵੀ ਜਵਾਬ ਦੇਣ ਲੱਗਦੀਆਂ ਹਨ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਂਦੀਆਂ ਹਨ | ਸ਼ਹਿਰ ਵਾਸੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਬਿਜਲੀ ਸਪਲਾਈ ਦੀ ਸਥਿਤੀ ਨੂੰ ਸੁਧਾਰਿਆ ਜਾਵੇ ਅਤੇ ਬਿਨਾਂ ਕਿਸੇ ਸਪਸ਼ਟ ਕਾਰਨ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਲੋਕਾਂ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਮੁਰੰਮਤ ਜਾਂ ਤਕਨੀਕੀ ਕਾਰਨਾਂ ਕਰਕੇ ਬਿਜਲੀ ਬੰਦ ਕਰਨੀ ਪੈਂਦੀ ਹੈ ਤਾਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਲੋਕ ਆਪਣਾ ਕੰਮ ਉਸ ਅਨੁਸਾਰ ਕਰ ਸਕਣ | ਭੁਲੱਥ ਵਾਸੀਆਂ ਨੇ ਮੰਗ ਕੀਤੀ ਕਿ ਕੜਾਕੇ ਦੀ ਗਰਮੀ ਨੂੰ ਦੇਖਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਗਰਮੀ ਅਤੇ ਬਿਜਲੀ ਕੱਟਾਂ ਦੀ ਦੋਹਰੀ ਮਾਰ ਤੋਂ ਰਾਹਤ ਮਿਲ ਸਕੇ |

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੁਖਚੈਨ ਸਿੰਘ ਖਹਿਰਾ ਤੇ ਹੋਰ ਆਗੂਆਂ ਦੇ ਤਬਾਦਲੇ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਰੈੱਡ-ਰਨ ਮੈਰਾਥਨ ’ਚ ਨਡਾਲਾ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ
Ad Position 24