02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

70 ਸਾਲਾ ਬਜ਼ੁਰਗ ਨਾਲ ਲੁੱਟ ਮਗਰੋਂ ਬੇਰਹਿਮੀ ਨਾਲ ਕੁੱਟਮਾਰ-ਮੋਬਾਈਲ ਫ਼ੋਨ ਤੇ ਨਕਦੀ ਖੋਹੀ ਜ਼ਖ਼ਮੀ ਹਾਲਤ ’ਚ ਸੜਕ ’ਤੇ ਸੁੱਟ ਕੇ ਫ਼ਰਾਰ ਹੋਏ ਲੁਟੇਰੇ

ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਇਲਾਕੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਉਸ ਸਮੇਂ ਸਵਾਲ ਖੜ੍ਹੇ ਹੋ ਗਏ, ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਖੇਤਾਂ ਤੋਂ ਘਰ ਪਰਤ ਰਹੇ 70 ਸਾਲਾ ਬਜ਼ੁਰਗ ਨੂੰ ਰਸਤੇ ਵਿਚ ਘੇਰ ਕੇ ਉਸ ਕੋਲੋਂ ਮੋਬਾਈਲ ਫ਼ੋਨ ਅਤੇ ਨਕਦੀ ਲੁੱਟ ਲਈ | ਹੈਰਾਨੀ ਦੀ ਗੱਲ ਇਹ ਰਹੀ ਕਿ ਸਾਮਾਨ ਦੇਣ ਦੇ ਬਾਵਜੂਦ ਲੁਟੇਰਿਆਂ ਨੇ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸੜਕ ’ਤੇ ਛੱਡ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਤਾਬਗੜ੍ਹ ਰੋਡ ’ਤੇ 70 ਸਾਲਾ ਦਰਸ਼ਨ ਸਿੰਘ ਪੁੱਤਰ ਸਾਧੂ ਸਿੰਘ ਖੇਤਾਂ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ | ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਧਮਕਾ ਕੇ ਉਸ ਕੋਲ ਮੌਜੂਦ ਸਾਮਾਨ ਕੱਢਣ ਲਈ ਕਿਹਾ | ਬਜ਼ੁਰਗ ਨੇ ਬਿਨਾਂ ਕਿਸੇ ਵਿਰੋਧ ਦੇ ਆਪਣਾ ਮੋਬਾਈਲ ਫ਼ੋਨ ਅਤੇ ਨਕਦੀ ਉਨ੍ਹਾਂ ਦੇ ਹਵਾਲੇ ਕਰ ਦਿੱਤੀ | ਪੀੜਤ ਅਨੁਸਾਰ ਸਾਮਾਨ ਦੇਣ ਤੋਂ ਬਾਅਦ ਵੀ ਲੁਟੇਰਿਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਹਮਲੇ ਵਿਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਲੁਟੇਰੇ ਉਸ ਨੂੰ ਸੜਕ ‘ਤੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜ਼ਖ਼ਮੀ ਦਰਸ਼ਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਰੋਸ ਦਾ ਮਾਹੌਲ ਹੈ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਅਤੇ ਲੁੱਟ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ | ਪੀੜਤ ਦਰਸ਼ਨ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਪਹਿਲਾਂ ਉਸ ਨੂੰ ਧਮਕਾ ਕੇ ਮੋਬਾਈਲ ਤੇ ਪੈਸੇ ਲੈ ਲਏ, ਪਰ ਇਸ ਤੋਂ ਬਾਅਦ ਵੀ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ |

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ 174 ਵੇਂ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ’ਚ 190 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸਾਰੇ ਸਕੂਲਾਂ ਨੂੰ ਸਫ਼ਾਈ ਸੇਵਕ ਅਤੇ ਸਫ਼ਾਈ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ
Ad Position 24