01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭੁਲੱਥ ਵਿਖੇ ਅੱਜ ਹੋਵੇਗਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ

ਭੁਲੱਥ, 1 ਸਤੰਬਰ (ਮਨਜੀਤ ਸਿੰਘ ਰਤਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਅੱਜ 2 ਸਤੰਬਰ ਦਿਨ ਬੁੱਧਵਾਰ ਨੂੰ ਸ਼ਾਮ 7 ਵਜੇ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਡਰੋਨ ਸ਼ੋਅ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਨਾਲ ਸਬੰਧਿਤ ਵੱਖ-ਵੱਖ ਦਿ੍ਸ਼ ਪੇਸ਼ ਕੀਤੇ ਜਾਣਗੇ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਪ੍ਰੇਮ, ਸਾਂਝ ਅਤੇ ਵਹਿਮਾਂ-ਭਰਮਾਂ ਤੋਂ ਮੁਕਤ ਜੀਵਨ ਜਿਊਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚਾਈ, ਨਿਮਰਤਾ ਅਤੇ ਮਨੁੱਖੀ ਏਕਤਾ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ | ਪ੍ਰਬੰਧਕਾਂ ਵੱਲੋਂ ਸੰਗਤ ਨੂੰ ਸਮੇਂ ਸਿਰ ਪਹੁੰਚ ਕੇ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਆਨੰਦ ਮਾਣਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ ਗਈ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਸੰਬੰਧੀ ਹਿੰਦੂ ਕੰਨਿਆ ਕਾਲਜ ਵਿਚ ਕਰਵਾਇਆ ਅੰਤਰ ਕਲਾਸ ਖੋ ਖੋ ਦਾ ਮੁਕਾਬਲਾ ਡਾ. ਕੁਲਵਿੰਦਰ ਕੌਰ ਨੇ... ਅਗਲੀ ਖ਼ਬਰ ਫਗਵਾੜਾ ’ਚ ਸਫ਼ਾਈ ਮੁਹਿੰਮ ਚਲਾਈ
Ad Position 24