01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਸ਼ਟਰੀ ਖੇਡ ਦਿਵਸ ਸੰਬੰਧੀ ਹਿੰਦੂ ਕੰਨਿਆ ਕਾਲਜ ਵਿਚ ਕਰਵਾਇਆ ਅੰਤਰ ਕਲਾਸ ਖੋ ਖੋ ਦਾ ਮੁਕਾਬਲਾ ਡਾ. ਕੁਲਵਿੰਦਰ ਕੌਰ ਨੇ ਜੇਤੂ ਟੀਮਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ

ਕਪੂਰਥਲਾ, 1 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਕਾਲਜੀਏਟ ਸਕੂਲ ਦੀਆਂ ਐਨ.ਐਸ.ਐਸ. ਇਕਾਈਆਂ ਨਾਲ ਸਬੰਧਿਤ ਵਿਦਿਆਰਥਣਾਂ ਦਾ ਅੰਤਰ ਕਲਾਸ ਖੋ ਖੋ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਟੀਮ ਏ ਮੈਰੀਕਾਮ 33 ਅੰਕ ਲੈ ਕੇ ਜੇਤੂ ਰਹੀ, ਜਦਕਿ ਟੀਮ ਬੀ ਪੀ.ਵੀ. ਸਿੱਧੂ 2/ 29 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਦਾ ਸਟਾਫ਼ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕੁਲਵਿੰਦਰ ਕੌਰ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਅੰਤਰ ਕਲਾਸ ਖੋ ਖੋ ਮੁਕਾਬਲੇ ਵਿਚ ਜੇਤੂ ਰਹੀਆਂ ਟੀਮਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਖੋ ਖੋ ਦੇ ਮੁਕਾਬਲਿਆਂ ਦਾ ਸੰਚਾਲਨ ਸਰੀਰਕ ਸਿੱਖਿਆ ਵਿਭਾਗ ਦੀ ਇੰਸਟਰਕਟਰ ਕਮਲਜੀਤ ਕੌਰ ਨੇ ਕੀਤਾ | ਇਸ ਮੌਕੇ ਡਾ. ਰਿੱਤੂ ਗੁਪਤਾ ਕੋਆਰਡੀਨੇਟਰ ਆਈ.ਕਿਉ.ਏ.ਸੀ., ਡਾ. ਅਨੂਪਮ ਸਭਰਵਾਲ, ਐਨ.ਐਸ.ਐਸ. ਪੋ੍ਰਗਰਾਮ ਅਫ਼ਸਰ ਡਾ. ਅਮਨ ਜੋਤੀ, ਰਮਨਦੀਪ ਕੌਰ, ਡਾ. ਸੁਵਿਤ ਦਾਸ ਤੇ ਮੁਕਤੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਭੁਲੱਥ ਵਿਖੇ ਅੱਜ ਹੋਵੇਗਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ
Ad Position 24