ਖ਼ਾਲਸਾ ਏਡ ਇੰਟਰਨੈਸ਼ਨਲ ਦੀਆਂ ਟੀਮਾਂ ਨਿਪਾਲ ਵਿਚ ਰਾਹਤ ਕਾਰਜਾਂ ਲਈ ਪਹੁੰਚੀਆਂ
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਖਾਲਸਾ ਏਡ ਇੰਟਰਨੈਸ਼ਨਲ ਵੱਲੋਂ ਰਾਹਤ ਕਾਰਜਾਂ ਲਈ ਆਪਣੀਆਂ ਟੀਮਾਂ ਨਿਪਾਲ ਪਹੁੰਚਾਈਆਂ ਗਈਆਂ ਹਨ। ਖਾਲਸਾ ਏਡ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਅਤੇ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ।
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਖਾਲਸਾ ਏਡ ਇੰਟਰਨੈਸ਼ਨਲ ਵੱਲੋਂ ਰਾਹਤ ਕਾਰਜਾਂ ਲਈ ਆਪਣੀਆਂ ਟੀਮਾਂ ਨਿਪਾਲ ਪਹੁੰਚਾਈਆਂ ਗਈਆਂ ਹਨ। ਖਾਲਸਾ ਏਡ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਅਤੇ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਨਿਪਾਲ ਵਿੱਚ ਹੜ੍ਹਾਂ ਕਾਰਨ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਈ ਪਰਿਵਾਰਾਂ ਦੇ ਘਰਾਂ ਅਤੇ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਤੇ ਇਸ ਔਖੀ ਘੜੀ ਵਿੱਚ ਖਾਲਸਾ ਏਡ ਦੀਆਂ ਟੀਮਾਂ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਜ਼ਮੀਨੀ ਪੱਧਰ ’ਤੇ ਰਾਹਤ ਕਾਰਜਾਂ ਨੂੰ ਅੱਗੇ ਵਧਾ ਰਹੀਆਂ ਹਨ । ਖਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਕਿਹਾ ਕਿ ਖਾਲਸਾ ਏਡ ਦਾ ਸੇਵਾ ਕਾਰਜ ਕਿਸੇ ਇੱਕ ਇਲਾਕੇ ਜਾਂ ਦੇਸ਼ ਤੱਕ ਸੀਮਤ ਨਹੀਂ ਹੈ ਤੇ ਜਿੱਥੇ ਵੀ ਲੋਕਾਂ ਨੂੰ ਕੁਦਰਤੀ ਤ੍ਰਾਸਦੀ ਜਾਂ ਕਿਸੇ ਹੋਰ ਮੁਸ਼ਕਲ ਕਾਰਨ ਸਹਾਇਤਾ ਦੀ ਲੋੜ ਪੈਂਦੀ ਹੈ, ਉੱਥੇ ਖਾਲਸਾ ਏਡ ਮਦਦ ਪਹੁੰਚਾਉਣ ਲਈ ਯਤਨਸ਼ੀਲ ਰਹਿੰਦੀ ਹੈ । ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪਹਿਲ ਦਿੱਤੀ ਜਾਵੇਗੀ। ਖਾਲਸਾ ਏਡ ਇੰਡੀਆ ਦੇ ਟਰੱਸਟੀ ਜਸਪ੍ਰੀਤ ਸਿੰਘ ਦਾਹੀਆ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਖਾਲਸਾ ਏਡ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਏਡ ਦੀਆਂ ਟੀਮਾਂ ਨਿਪਾਲ ਵਿਚ ਸਥਾਨਕ ਪੱਧਰ ’ਤੇ ਸਬੰਧਤ ਲੋਕਾਂ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਅੱਗੇ ਵਧਾਉਣਗੀਆਂ।