01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ’ਚ 22 ਸਿੱਖਿਆਰਥੀਆਂ ਨੂੰ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਵੰਡੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ, ਸਿਵਲ ਸਰਜਨ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ

ਜਲੰਧਰ, 1 ਸਤੰਬਰ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਨ ਵਾਲੇ ਮੁਲਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਜ਼ਿਲ੍ਹੇ ਦੇ ਸਮੂਹ ਐੱਨ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਨ ਵਾਲੇ ਮੁਲਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਜ਼ਿਲ੍ਹੇ ਦੇ ਸਮੂਹ ਐੱਨ. ਐੱਚ. ਐੱਮ. ਮੁਲਾਜ਼ਮ ਨੇ ਸੋਮਵਾਰ ਨੂੰ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਅੱਗੇ ਇੱਕਠੇ ਹੋ ਕੇ ਪੰਜਾਬ ਸਰਕਾਰ ਦੀ ਟਾਲਮਟੋਲ ਵਾਲੀ ਨੀਤੀ ਦਾ ਸਖਤ ਵਿਰੋਧ ਕਰਦਿਅਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਨੂੰ 2 ਸਤੰਬਰ ਤੱਕ ਹੜਤਾਲ ਜਾਰੀ ਰੱਖਣ ਸਬੰਧੀ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਸੀ. ਐੱਚ. ਓ. ਸੁਖਪ੍ਰੀਤ ਕੌਰ, ਡਾ. ਯੋਗੇਸ਼, ਡਾ. ਵਿਪਨ, ਡਾ. ਪੰਕਜ, ਪਰਮਵੀਰ ਝਮਟ ਅਤੇ ਐੱਨ. ਐੱਚ. ਐੱਮ. ਮੁਲਾਜ਼ਮ ਮੌਜੂਦ ਸਨ। ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਨੇ ਦੱਸਿਆ ਕਿ ਯੂਨੀਅਨ ਦੇ ਸੂਬਾਈ ਆਗੂਆਂ ਦੀ ਮੀਟਿੰਗ ਅੱਜ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨਾਲ ਹੋਈ । ਇਸ ਮੀਟਿੰਗ ਵਿੱਚ ਮੁਲਜ਼ਮਾਂ ਦੀਆਂ ਸਾਰੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦੱਸਿਆ ਗਿਆ ਕਿ ਲੋਇਲਟੀ ਬੋਨਸ, ਰਿਟਾਇਰਮੈਂਟ ਉਮਰ ਵਾਧਾ ਸਬੰਧੀ ਫਾਈਲ ਭੇਜੀ ਜਾ ਚੁੱਕੀ ਹੈ, ਤਨਖਾਹਾਂ ਦੇ ਵਾਧੇ ਸਬੰਧੀ ਐੱਮ. ਡੀ. ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਦੁਬਾਰਾ ਤੋਂ ਫਾਈਲ ਐਫ. ਡੀ. ਨੂੰ 2 ਸਤੰਬਰ ਦੀ ਮੀਟਿੰਗ ਤੋਂ ਪਹਿਲਾਂ ਭੇਜੀ ਭੇਜੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹੁਣ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਨਜ਼ਰਾਂ 2 ਸਤੰਬਰ ਨੂੰ ਹੋਣ ਵਾਲੀ ਮੀਟਿੰਗ ’ਤੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੀ ਮੀਟਿੰਗ ਪੀ.ਟੀ.ਯੂ. ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਉਪ ਚਾਂਸਲਰ ਪ੍ਰੋ.... ਅਗਲੀ ਖ਼ਬਰ ਖ਼ਾਲਸਾ ਏਡ ਇੰਟਰਨੈਸ਼ਨਲ ਦੀਆਂ ਟੀਮਾਂ ਨਿਪਾਲ ਵਿਚ ਰਾਹਤ ਕਾਰਜਾਂ ਲਈ ਪਹੁੰਚੀਆਂ
Ad Position 24