03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫਗਵਾੜਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ੋਭਾ ਯਾਤਰਾ ਕੱਢੀ

ਫਗਵਾੜਾ, 2 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਰਾਧਾ ਕਿ੍ਸ਼ਨ ਸੇਵਾ ਸੰਮਤੀ ਫਗਵਾੜਾ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਸ੍ਰੀ ਮੋਨੀ ਬਾਬਾ ਮੰਦਰ ਪੁਰਾਣੀ ਦਾਣਾ ਮੰਡੀ ਤੋਂ ਸ਼ੁਰੂ ਹੋਈ ਜਿਸ ਨੂੰ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਵਲੋਂ ਪੂਜਾ ਅਰਚਨਾ ਕਰਨ ਉਪਰੰਤ ਨਾਰੀਅਲ ਭੰਨ ਕੇ ਰਵਾਨਾ ਕੀਤਾ | ਇਸ ਦੌਰਾਨ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁੁਰਾਣਾ, ਹਲਕਾ ਇੰਚਾਰਜ ਦਿਹਾਤੀ ਰਜਿੰਦਰ ਸਿੰਘ ਚੰਦੀ, ਸਾਬਕਾ ਹਲਕਾ ਇੰਚਾਰਜ ਹਰਜ਼ੀ ਮਾਨ ਸਮੇਤ ਉੱਚ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਇਸ ਸ਼ੋਭਾ ਯਾਤਰਾ ਦੌਰਾਨ ਜਿੱਥੇ ਭਗਵਾਨ ਸ੍ਰੀ ਰਾਧਾ ਕਿ੍ਸ਼ਨ ਜੀ ਵਾਲੀ ਪਾਲਕੀ ਨੂੰ ਬਹੁਤ ਹੀ ਖ਼ੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ ਉੱਥੇ ਹੀ ਭਗਵਾਨ ਸ੍ਰੀ ਰਾਧਾ ਕਿ੍ਸ਼ਨ ਜੀ ਦੇ ਜੀਵਨ ਕਾਲ ਨਾਲ ਸੰਬੰਧਿਤ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਨ | ਇਹ ਸ਼ੋਭਾ ਯਾਤਰਾ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਵਿਖੇ ਆਰਤੀ ਕਰਨ ਉਪਰੰਤ ਸਮਾਪਤ ਹੋਈ | ਇਸ ਸੋਭਾ ਯਾਤਰਾ ਦਾ ਜਿੱਥੇ ਥਾਂ ਥਾਂ ਤੇ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਸ਼ਰਧਾਲੂਆਂ ਲਈ ਤਰਾਂ ਤਰਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ | ਜਦ ਕਿ ਫਗਵਾੜਾ ਪੁਲਿਸ ਵੱਲੋਂ ਵੀ ਗਾਂਧੀ ਚੌਂਕ ਵਿਖੇ ਸ੍ਰੀ ਰਾਧਾ ਕਿ੍ਸ਼ਨ ਵਾਲੀ ਪਾਲਕੀ ਨੂੰ ਸਲਾਮੀ ਦਿੱਤੀ ਗਈ | ਆਪਣੇ ਸੰਬੋਧਨ ਵਿਚ ਵੱਖ ਵੱਖ ਆਗੂਆਂ ਨੇ ਸਮੂਹ ਸ਼ਰਧਾਲੂਆਂ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਵੱਖ ਵੱਖ ਰਾਜਨੀਤੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕਰ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਵਿਚ ਰੌਣਕ ਨੂੰ ਵਧਾਇਆ |

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 11 ਨੂੰ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਸ਼ਿੰਘਰਾਲਾ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ
Ad Position 24