03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅੱਜ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ ਅਤੇ ਧਾਰਮਿਕ ਸਮਾਗਮ : ਐਸ.ਡੀ.ਐਮ. ਜਸਜੀਤ ਸਿੰਘ

ਹੁਸੈਨਪੁਰ, 2 ਸਤੰਬਰ (ਤਰਲੋਚਨ ਸਿੰਘ ਸੋਢੀ)-ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਅਤੇ ਕੀਮਤੀ ਜਾਨਾਂ ਬਚਾਉਣ ਦੇ ਮਨੋਰਥ ਨਾਲ ਹਮੇਸ਼ਾ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਂਦੇ ਹਨ | ਇਸੇ ਉਪਰਾਲਿਆਂ ਤਹਿਤ ਕੋਸ਼ਿਸ਼ ਖ਼ੂਨਦਾਨ ਸੰਸਥਾ ਆਰ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਹੁਸੈਨਪੁਰ, 2 ਸਤੰਬਰ (ਤਰਲੋਚਨ ਸਿੰਘ ਸੋਢੀ)-ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਅਤੇ ਕੀਮਤੀ ਜਾਨਾਂ ਬਚਾਉਣ ਦੇ ਮਨੋਰਥ ਨਾਲ ਹਮੇਸ਼ਾ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਂਦੇ ਹਨ | ਇਸੇ ਉਪਰਾਲਿਆਂ ਤਹਿਤ ਕੋਸ਼ਿਸ਼ ਖ਼ੂਨਦਾਨ ਸੰਸਥਾ ਆਰ. ਸੀ. ਐਫ਼. ਵਲੋਂ ਸੈਕਰਡ ਹਾਰਟ ਹਸਪਤਾਲ ਜਲੰਧਰ ਬਲੱਡ ਕੇਅਰ ਸੈਂਟਰ ਦੀ ਟੀਮ ਅਤੇ ਲਾਲਾ ਲਾਜਪਤ ਰਾਏ ਹਸਪਤਾਲ ਰੇਲ ਕੋਚ ਫ਼ੈਕਟਰੀ ਦੀ ਚੀਫ਼ ਮੈਡੀਕਲ ਅਫ਼ਸਰ ਲੱਥਾ ਐਨ ਰਾਮਾਲਿੰਗਮ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ 5 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9.30 ਵਜੇ ਤੋਂ 2 ਵਜੇ ਤੱਕ ਲਾਲਾ ਲਾਜਪਤ ਰਾਏ ਹਸਪਤਾਲ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ 21ਵਾਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਜਨਰਲ ਮੈਨੇਜਰ ਅਜੈ ਨੰਦਨ ਆਰ. ਸੀ. ਐਫ਼. ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਸ਼ਿਸ਼ ਖ਼ੂਨਦਾਨ ਸੰਸਥਾ ਆਰ. ਸੀ. ਐਫ ਕਪੂਰਥਲਾ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਜਨਰਲ ਸਕੱਤਰ ਇੰਜੀਨੀਅਰ ਜੀਤ ਸਿੰਘ ਨੇ ਦੱਸਿਆ ਕਿ ਉਕਤ ਸੰਸਥਾ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਥੇਲੇਸੀਮੀਆਂ ਅਤੇ ਹੋਰ ਗੰਭੀਰ ਬਿਮਾਰੀਆਂ ਵਿਚ ਖ਼ੂਨ ਦੀ ਕਮੀ ਪੂਰੀ ਕਰਨ ਲਈ ਸਮੇਂ-ਸਮੇਂ ਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਖ਼ੂਨਦਾਨ ਕੈਂਪ ਲਗਾਏ ਜਾਂਦੇ ਹਨ, ਜਦਕਿ ਹੁਣ ਆਰ. ਸੀ. ਐਫ਼. ਵਿਖੇ 5 ਸਤੰਬਰ ਨੂੰ ਖ਼ੂਨਦਾਨ ਕੈਂਪ ਲਗਾ ਕੇ ਲੋੜੀਂਦਾ ਖ਼ੂਨ ਇਕੱਠਾ ਕਰਕੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ | ਉਨ੍ਹਾਂ ਰੇਲ ਕੋਚ ਫ਼ੈਕਟਰੀ ਅਤੇ ਆਲੇ ਦੁਆਲੇ ਦੇ ਸਮੂਹ ਖ਼ੂਨਦਾਨ ਕਰਨ ਵਾਲੇ ਸਹਿਯੋਗੀ ਸੱਜਣਾਂ ਨੂੰ ਇਸ ਕੈਂਪ ਵਿਚ ਪਹੁੰਚ ਕੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਅਪੀਲ ਕੀਤੀ | ਖ਼ੂਨਦਾਨ ਕਰਨ ਵਾਲੇ ਖੂਨਦਾਨੀਆਂ ਲਈ ਖਾਣ ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਲ.ਆਈ.ਸੀ. ਦੀਆਂ ਸਕੀਮਾਂ ’ਚ ਕੀਤਾ ਗਿਆ ਨਿਵੇਸ਼ ਚੰਗੇਰੇ ਭਵਿੱਖ ਲਈ ਲਾਹੇਵੰਦਾ ਸਾਬਿਤ ਹੋਵੇਗਾ-ਅਸ਼ੋਕ ਕੁਮਾਰ ਕਾਲੜਾ ਨਿ... ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਮਨੀ ਮਹੇਸ਼ ਮੰਦਰ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ
Ad Position 24