03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਡੀ.ਏ.ਦੇਣ ਦੀ ਬਜਾਏ ‘ਆਪ’ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁਖ਼ ਕਰਨਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਨਿਸ਼ਾਨੀ-ਟਾਂਡੀ

ਭੁਲੱਥ, 2 ਸਤੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਮਹਿੰਗਾਈ ਭੱਤੇ (ਡੀ. ਏ.)

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭੁਲੱਥ, 2 ਸਤੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਮਹਿੰਗਾਈ ਭੱਤੇ (ਡੀ.ਏ.) ਦੀ ਅਦਾਇਗੀ ਕਰਨ ਦੀ ਬਜਾਏ ਸੁਪਰੀਮ ਕੋਰਟ ਦਾ ਰੁਖ਼ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ | ਟਾਂਡੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਲੰਮੇ ਸਮੇਂ ਤੋਂ ਆਪਣੇ ਜਾਇਜ਼ ਹੱਕ ਡੀ.ਏ.ਦੀ ਉਡੀਕ ਕਰ ਰਹੇ ਹਨ ਪਰ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਅਦਾਲਤੀ ਪੇਚੀਦਗੀਆਂ ਦਾ ਰਾਹ ਚੁਣਨਾ ਸਰਕਾਰ ਦੀਆਂ ਤਰਜੀਹਾਂ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ |ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਬਣਦਾ ਹੱਕ ਦੇਣ ਵਿਚ ਸਰਕਾਰ ਨੂੰ ਇੰਨੀ ਹਿਚਕਿਚਾਹਟ ਕਿਉਂ ਹੋ ਰਹੀ ਹੈ? ਉਨ੍ਹਾਂ ਸਵਾਲ ਕੀਤਾ ਕਿ ਸਰਕਾਰੀ ਖਜ਼ਾਨਾ ਲੋਕਾਂ ਅਤੇ ਮੁਲਾਜ਼ਮਾਂ ਦੇ ਹੱਕ ਦੇਣ ਲਈ ਹੈ ਜਾਂ ਸਰਕਾਰ ਦੇ ਫ਼ੈਸਲਿਆਂ ਦਾ ਬਚਾਅ ਕਰਨ ਲਈ ਕਾਨੂੰਨੀ ਲੜਾਈਆਂ ਲੜਨ ਵਾਸਤੇ ? ਉਨ੍ਹਾਂ ਕਿਹਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਨੋਟਿਸਾਂ ਅਤੇ ਅਦਾਲਤੀ ਕਾਰਵਾਈਆਂ ਵਿਚ ਉਲਝਾਉਣਾ ਲੋਕਤੰਤਰ ਵਿਚ ਕਿਸੇ ਵੀ ਤਰ੍ਹਾਂ ਦਾ ਇਨਸਾਫ਼ ਨਹੀਂ ਹੈ |ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ਼ਤਿਹਾਰਬਾਜ਼ੀ ਦੇ ਫ਼ਜ਼ੂਲ ਖ਼ਰਚੇ ਕਰਨ ਦੀ ਬਜਾਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਡੀ.ਏ.ਤੁਰੰਤ ਜਾਰੀ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿਚ ਬਲਾਕ ਪੱਧਰੀ ਟੂਰਨਾਮੈਂਟ 7 ਤੋਂ 15 ਸਤੰਬਰ ਤੱਕ ਵੱਖ-ਵੱਖ ਬਲਾਕਾਂ ’ਚ ਹੋਣਗ... ਅਗਲੀ ਖ਼ਬਰ ਬਲਵਿੰਦਰ ਕੁਮਾਰ ਬਜਾਜ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਨਿਯੁਕਤ
Ad Position 24