ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਐਮ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਕਪੂਰਥਲਾ, 2 ਸਤੰਬਰ (ਵਿ. ਪ੍ਰ.)
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਐਮ.ਕਾਮ ਸਮੈਸਟਰ ਦੂਜਾ ਦੇ ਐਲਾਨੇ ਗਏ ਨਤੀਜੇ ਵਿਚ ਹਰਮਨਪ੍ਰੀਤ ਕੌਰ ਤੇ ਗਗਨਪ੍ਰੀਤ ਕੌਰ ਨੇ 9.04 ਸੀ.ਜੀ.ਪੀ.ਏ. ਲੈ ਕੇ ਪਹਿਲਾ, ਕਰਨਜੋਤ ਨੇ 8.92 ਸੀ.ਜੀ.ਪੀ.ਏ. ਲੈ ਕੇ ਦੂਜਾ ਤੇ ਪਾਇਲ ਅਰੋੜਾ ਨੇ 8.88 ਸੀ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਐਮ.ਕਾਮ ਦੂਜੇ ਸਮੈਸਟਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਅਨੁਭਵੀ ਅਧਿਆਪਕਾ ਤੇ ਉੱਚ ਪਾਏ ਦੇ ਬੁਨਿਆਦੀ ਢਾਂਚੇ ਕਾਰਨ ਵਿਦਿਆਰਥੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਦੇ ਨਾਲ ਨਾਲ ਉਨ੍ਹਾਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੈ |