02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਗਾਮੀ ਵਿਧਾਨ ਸਭਾ ਚੋਣਾਂ ਹੋਣਗੀਆਂ ਅਹਿਮ, ਆਪਸੀ ਸਾਂਝ ਤੇ ਭਾਈਚਾਰਾ ਬਣਾਈ ਰੱਖਣਾ ਜ਼ਰੂਰੀ : ਬਿੱਟੂ ਖੱਖ

ਨਡਾਲਾ, 2 ਸਤੰਬਰ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬੇਹੱਦ ਅਹਿਮ ਹੋਣਗੀਆਂ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਆਪੋ-ਆਪਣੀ ਵਿਚਾਰਧਾਰਾ ਅਨੁਸਾਰ ਲੋਕਾਂ ਵਿਚ ਜਾਣਗੇ, ਪਰ ਸਾਨੂੰ ਸਾਰਿਆਂ ਨੂੰ ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸ਼ਾਂਤੀ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਚਾਹੀਦਾ ਹੈ | ਬਿੱਟੂ ਖੱਖ ਨੇ ਕਿਹਾ ਕਿ ਰਾਜਨੀਤਿਕ ਵਿਚਾਰਾਂ ਵਿਚ ਅੰਤਰ ਹੋਣਾ ਸੁਭਾਵਿਕ ਹੈ, ਪਰ ਇਸ ਨੂੰ ਨਿੱਜੀ ਰੰਜਿਸ਼ ਜਾਂ ਆਪਸੀ ਵੈਰ-ਵਿਰੋਧ ਦਾ ਕਾਰਨ ਨਹੀਂ ਬਣਾਉਣਾ ਚਾਹੀਦਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੇ ਵੋਟ ਦੇ ਹੱਕ ਦੀ ਸੂਝ-ਬੂਝ ਨਾਲ ਵਰਤੋਂ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਭੜਕਾਊ ਬਿਆਨਬਾਜ਼ੀ ਜਾਂ ਝਗੜੇ ਤੋਂ ਦੂਰ ਰਹਿਣ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਭਵਿੱਖ ਲਈ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਆਪਸੀ ਵਿਸ਼ਵਾਸ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ | ‘’ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸਾਡੇ ਰਿਸ਼ਤੇ ਅਤੇ ਭਾਈਚਾਰਾ ਸਦਾ ਕਾਇਮ ਰਹਿਣੇ ਚਾਹੀਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ 1 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਵਲੋਂ ਕਪੂਰਥਲਾ ਬਾਈਪਾਸ ਤੋਂ ਡੀ.ਸੀ. ਚੌਕ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ
Ad Position 24