04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ 15 ਉਮੀਦਵਾਰਾਂ ਨੇ ਪਰਚੇ ਭਰੇ

ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ ਤੱਕ ਅੱਜ 15 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਐਡਵੋਕੇਟ ਹਮੀਸ਼ ਕੁਮਾਰ, ਸਹਾਇਕ ਰਿਟਰਨਿੰਗ ਅਫ਼ਸਰ ਐਡਵੋਕੇਟ ਦਰਸ਼ਨ ਸਿੰਘ ਤੇ ਐਡਵੋਕੇਟ ਅੰਮਿ੍ਤਪਾਲ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਇੱਥੇ ਵਰਨਣਯੋਗ ਹੈ ਕਿ ਪ੍ਰਧਾਨਗੀ ਦੀ ਚੋਣ ਲਈ ਐਡਵੋਕੇਟ ਰਘਬੀਰਪਾਲ ਸਿੰਘ ਬਾਜਵਾ ਤੇ ਐਡਵੋਕੇਟ ਨਿਤਿਨ ਸ਼ਰਮਾ, ਉਪ ਪ੍ਰਧਾਨ (ਔਰਤਾਂ ਰਿਜ਼ਰਵ) ਲਈ ਐਡਵੋਕੇਟ ਦੀਪਿਕਾ ਸ਼ੀਤਲ ਤੇ ਐਡਵੋਕੇਟ ਹਰਪ੍ਰੀਤ ਕੌਰ ਬੱਗਾ, ਜਨਰਲ ਸਕੱਤਰ ਲਈ ਐਡਵੋਕੇਟ ਮਨਪ੍ਰੀਤ ਵਾਲੀਆ ਤੇ ਨਵੀਨ ਕਪੂਰ, ਜੁਆਇੰਟ ਸਕੱਤਰ (ਔਰਤਾਂ ਰਿਜ਼ਰਵ) ਲਈ ਐਡਵੋਕੇਟ ਵਿਵੇਕਾ ਜਾਖੂ ਤੇ ਐਡਵੋਕੇਟ ਕੋਮਲ ਕੁਮਾਰੀ ਦਰਮਿਆਨ ਸਿੱਧਾ ਮੁਕਾਬਲਾ ਹੋਵੇਗਾ | ਇਸੇ ਤਰ੍ਹਾਂ ਉਪ ਪ੍ਰਧਾਨ ਜਨਰਲ ਦੀ ਚੋਣ ਲਈ ਐਡਵੋਕੇਟ ਡੇਵਿਡ ਜ਼ੋਨ ਤੇ ਐਗਜ਼ੈਕਟਿਵ ਮੈਂਬਰਾਂ ਲਈ ਐਡਵੋਕੇਟ ਕਮਲਪ੍ਰੀਤ ਕੌਰ, ਐਡਵੋਕੇਟ ਮਨਪ੍ਰੀਤ ਕੌਰ, ਐਡਵੋਕੇਟ ਸਿਮਰਜੀਤ ਕੌਰ, ਐਡਵੋਕੇਟ ਸਾਹਿਲ ਚੋਪੜਾ, ਐਡਵੋਕੇਟ ਅੰਕੁਰਪ੍ਰੀਤ ਸਿੰਘ ਤੇ ਜੂਨੀਅਰ ਉਪ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਸੁਮਿਤ ਕੁਮਾਰ ਸਹੋਤਾ ਨੇ ਨਾਮਜ਼ਦਗੀ ਪਰਚੇ ਭਰੇ | ਰਿਟਰਨਿੰਗ ਅਫ਼ਸਰ ਹਮੀਸ਼ ਕੁਮਾਰ ਨੇ ਦੱਸਿਆ ਕਿ 5 ਸਤੰਬਰ ਨੂੰ 12 ਵਜੇ ਤੱਕ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਹੋਵੇਗੀ ਤੇ 7 ਸਤੰਬਰ ਨੂੰ ਉਮੀਦਵਾਰ ਸਵੇਰੇ 10 ਵਜੇ ਤੋਂ 4 ਵਜੇ ਤੱਕ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰ ਸਕਣਗੇ | ਉਨ੍ਹਾਂ ਕਿਹਾ ਕਿ 11 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੱਖ-ਵੱਖ ਅਹੁਦਿਆਂ ਦੀ ਚੋਣ ਲਈ ਵੋਟਾਂ ਪੈਣਗੀਆਂ | ਨਾਮਜ਼ਦਗੀਆਂ ਤੋਂ ਬਾਅਦ ਉਮੀਦਵਾਰਾਂ ਵਲੋਂ ਆਪਣੀ ਜਿੱਤ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਬਾਰ ਦੇ ਮੈਂਬਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰਨ ਵਿਚ ਰੁੱਝ ਗਏ ਹਨ

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਚਾਚੋਕੀ ਨੇੜੇ ਨਾਲੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਵਿਅਕਤੀ ਦੀ ਮੌਤ
Ad Position 24