04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖੇਤੀਬਾੜੀ ਸੈਕਟਰ ’ ਚ ਅਣ - ਐਲਾਨੇ ਬਿਜਲੀ ਕੱਟਾਂ ਤੋਂ ਕਿਸਾਨ ਖ਼ਫ਼ਾ , ਫ਼ਸਲਾਂ ਸੁੱਕਣ ਦੇ ਕੰਢੇ

ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)-ਖੇਤੀਬਾੜੀ ਸੈਕਟਰ ‘ਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਅਤੇ ਪਿੰਡ ਅਠੌਲੀ ਦੇ ਕਿਸਾਨ ਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਮਾਨਾਂਵਾਲੀ, ਤਰਲੋਚਨ ਸਿੰਘ ਤੇ ਗੁਰਮੀਤ ਸਿੰਘ ਦਰਵੇਸ਼ ਪਿੰਡ, ਗੁਰਮੁਖ ਸਿੰਘ ਸਲਾਰਪੁਰ, ਮੇਜਰ ਸਿੰਘ ਅਠੌਲੀ ਅਤੇ ਗੁਰਜੀਤ ਸਿੰਘ ਗੰਡਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮਾਦ ਜਾਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਸੀ , ਪਰ ਇਹ ਵਾਅਦਾ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਨੂੰ ਸਿਰਫ਼ 2-3 ਘੰਟੇ ਹੀ ਬਿਜਲੀ ਮਿਲ ਰਹੀ ਹੈ ਅਤੇ ਉਸ ਦੌਰਾਨ ਵੀ ਅਚਾਨਕ ਸਪਲਾਈ ਬੰਦ ਹੋ ਜਾਂਦੀ ਹੈ | ਬਿਜਲੀ ਦੀ ਘਾਟ ਅਤੇ ਬਾਰਿਸ਼ ਨਾ ਹੋਣ ਕਾਰਨ ਝੋਨੇ ਤੇ ਕਮਾਦ ਦੀਆਂ ਫ਼ਸਲਾਂ ਸੁੱਕਣ ਦੇ ਕੰਢੇ ਪੁੱਜ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਸੀ ਅਤੇ ਹੁਣ ਬਿਜਲੀ ਦੀ ਸਮੱਸਿਆ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ | ਇਸ ਸਬੰਧੀ ਪਾਵਰਕਾਮ ਫਗਵਾੜਾ ਦੇ ਐਕਸ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)-ਖੇਤੀਬਾੜੀ ਸੈਕਟਰ ‘ਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਅਤੇ ਪਿੰਡ ਅਠੌਲੀ ਦੇ ਕਿਸਾਨ ਸ਼ਰਨਜੀਤ ਸਿੰਘ, ਬਲਜਿੰਦਰ ਸਿੰਘ ਮਾਨਾਂਵਾਲੀ, ਤਰਲੋਚਨ ਸਿੰਘ ਤੇ ਗੁਰਮੀਤ ਸਿੰਘ ਦਰਵੇਸ਼ ਪਿੰਡ, ਗੁਰਮੁਖ ਸਿੰਘ ਸਲਾਰਪੁਰ, ਮੇਜਰ ਸਿੰਘ ਅਠੌਲੀ ਅਤੇ ਗੁਰਜੀਤ ਸਿੰਘ ਗੰਡਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਮਾਦ ਜਾਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਸੀ , ਪਰ ਇਹ ਵਾਅਦਾ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਨੂੰ ਸਿਰਫ਼ 2-3 ਘੰਟੇ ਹੀ ਬਿਜਲੀ ਮਿਲ ਰਹੀ ਹੈ ਅਤੇ ਉਸ ਦੌਰਾਨ ਵੀ ਅਚਾਨਕ ਸਪਲਾਈ ਬੰਦ ਹੋ ਜਾਂਦੀ ਹੈ | ਬਿਜਲੀ ਦੀ ਘਾਟ ਅਤੇ ਬਾਰਿਸ਼ ਨਾ ਹੋਣ ਕਾਰਨ ਝੋਨੇ ਤੇ ਕਮਾਦ ਦੀਆਂ ਫ਼ਸਲਾਂ ਸੁੱਕਣ ਦੇ ਕੰਢੇ ਪੁੱਜ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਸੀ ਅਤੇ ਹੁਣ ਬਿਜਲੀ ਦੀ ਸਮੱਸਿਆ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ | ਇਸ ਸਬੰਧੀ ਪਾਵਰਕਾਮ ਫਗਵਾੜਾ ਦੇ ਐਕਸ.ਈ.ਐਨ. ਹਰਦੀਪ ਕੁਮਾਰ ਨੇ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਬਿਜਲੀ ਸਪਲਾਈ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਕੁਝ ਫੀਡਰਾਂ ਵਿਚ ਆ ਰਹੀ ਸਮੱਸਿਆ ਨੂੰ ਦੂਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਤਿੰਨ ਸਾਲਾਂ ਤੋਂ ਲੜਾਈ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ ਹੁਸ਼ਿਆਰਪੁਰ ਚੌਕ ਨਜ਼ਦੀਕ ਝੁੱਗੀਆਂ ਦੀ ਮਿਣਤੀ ਮੌਕੇ ਦੋ ਧਿਰਾਂ ਹੋਈਆਂ ਆਹਮੋ ਸਾਹਮਣੇ
Ad Position 24