ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਕਾਲਜ ਵਿਖੇ ਸੈਮੀਨਾਰ ਕਰਵਾਇਆ
ਕਪੂਰਥਲਾ, 3 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਨੀਤ ਸੇਠੀ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਤੇ ਪੰਜਾਬੀ ਸਾਹਿਤ ਸਭਾ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੇ ਨਾਲ ਹੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੈਲੀਗ੍ਰਾਫ਼ੀ ਦੇ ਮੁਕਾਬਲੇ ਵੀ ਕਰਵਾਏ ਗਏ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ.
ਕਪੂਰਥਲਾ, 3 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਨੀਤ ਸੇਠੀ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਤੇ ਪੰਜਾਬੀ ਸਾਹਿਤ ਸਭਾ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੇ ਨਾਲ ਹੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੈਲੀਗ੍ਰਾਫ਼ੀ ਦੇ ਮੁਕਾਬਲੇ ਵੀ ਕਰਵਾਏ ਗਏ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹੈਪੀ ਕੁਮਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰ ਧਾਰਾ ਸਬੰਧੀ ਹਾਜ਼ਰ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰੇ ਅਤੇ ਮਿਹਨਤ ਦੀ ਮਹੱਤਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਦੀ ਬਾਣੀ ਤੋਂ ਸੇਧ ਲੈ ਕੇ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਜਗਜੀਤ ਸਿੰਘ ਨੇ ਗੁਰੂ ਰਵਿਦਾਸ ਜੀ ਦੇ ਬੇਗਮਪੁਰਾ ਦੇ ਸੰਕਲਪ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ | ਪ੍ਰੋ. ਕੁਲਵਿੰਦਰ ਕੁਮਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਅਜੋਕੇ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਸਬੰਧੀ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਹਰਸਿਮਰਨ ਕੌਰ ਨੇ ਕੀਤਾ | ਸੈਮੀਨਾਰ ਮੌਕੇ ਪ੍ਰੋ. ਦਲਜੀਤ ਕਲੇਰ, ਪ੍ਰੋ. ਵਿਪਨ ਕੁਮਾਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੰਧਿਆ ਤੁਲੀ ਤੇ ਹੋਰ ਹਾਜ਼ਰ ਸਨ |