ਨਵੀਂ ਆਬਾਦੀ ਨਾਰੰਗਸ਼ਾਹਪੁਰ ’ਚ 32 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਪਿੰਡ ਨਵੀਂ ਆਬਾਦੀ ਨਾਰੰਗਸ਼ਾਹਪੁਰ ਵਿਖੇ 32 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤੀ | ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ‘ਚ ਸੀਵਰੇਜ ਲਾਈਨਾਂ ਵਿਛਾਉਣ, ਨਾਲੀਆਂ ਤੇ ਗਲੀਆਂ ਦੀ ਉਸਾਰੀ ਤੋਂ ਇਲਾਵਾ ਪਿੰਡ ‘ਚ ਸਥਿਤ ਡਾ.
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)- ਪਿੰਡ ਨਵੀਂ ਆਬਾਦੀ ਨਾਰੰਗਸ਼ਾਹਪੁਰ ਵਿਖੇ 32 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤੀ | ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ‘ਚ ਸੀਵਰੇਜ ਲਾਈਨਾਂ ਵਿਛਾਉਣ, ਨਾਲੀਆਂ ਤੇ ਗਲੀਆਂ ਦੀ ਉਸਾਰੀ ਤੋਂ ਇਲਾਵਾ ਪਿੰਡ ‘ਚ ਸਥਿਤ ਡਾ. ਬੀ.ਆਰ. ਅੰਬੇਡਕਰ ਭਵਨ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਦਿ੍ਸ਼ਟੀਕੋਣ ‘ਰੰਗਲਾ ਪੰਜਾਬ’ ਬਣਾਉਣ ਦਾ ਹੈ | ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ‘ਚ ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਤਾਂ ਚੱਲ ਰਹੇ ਹਨ ਜਾਂ ਆਉਣ ਵਾਲੇ ਸਮੇਂ ‘ਚ ਸ਼ੁਰੂ ਕੀਤੇ ਜਾਣ ਦੀ ਪ੍ਰਕਿਰਿਆ ਵਿਚ ਹਨ | ਉਨ੍ਹਾਂ ਕਿਹਾ ਕਿ ਅੰਬੇਡਕਰ ਭਵਨ ਤੇ ਕਮਿਊਨਿਟੀ ਹਾਲ ਦੇ ਨਵੀਨੀਕਰਨ ਨਾਲ ਕਮਿਊਨਿਟੀ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਅਪੀਲ ਕੀਤੀ ਕਿ ਉਹ ਵਿਕਸਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ‘ਚ ਸਰਗਰਮ ਭੂਮਿਕਾ ਨਿਭਾਉਣ ਤੇ ਆਪਣੇ ਪਿੰਡ ਨੂੰ ਹੋਰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |