ਭੁਲੱਥ ਦੇ ਮੰਦਰਾਂ ’ਚ ਅੱਜ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ
ਭੁਲੱਥ, 3 ਸਤੰਬਰ (ਮਨਜੀਤ ਸਿੰਘ ਰਤਨ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਭੁਲੱਥ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਅੱਜ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਸ਼ਹਿਰ ਦੇ ਹਨੂਮਾਨ ਮੰਦਰ, ਸ਼ਿਵ ਪ੍ਰਾਚੀਨ ਮੰਦਰ, ਰਾਧੇ ਸ਼ਾਮ ਮੰਦਰ, ਮੋਤੀ ਰਾਮ ਆਸ਼ਰਮ ਅਤੇ ਸ਼ਨੀਦੇਵ ਮੰਦਰ ਸਮੇਤ ਹੋਰ ਧਾਰਮਿਕ ਅਸਥਾਨਾਂ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਸੁੰਦਰ ਢੰਗ ਨਾਲ ਸਜਾਇਆ ਜਾ ਗਿਆ ਹੈ | ਇਸ ਸਬੰਧੀ ਮੰਦਰਾਂ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਮੌਕੇ ‘ਤੇ ਮੰਦਰਾਂ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ | ਸ਼ਰਧਾਲੂ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਦਰਸ਼ਨ ਕਰਕੇ ਨਤਮਸਤਕ ਹੋਣਗੇ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕਰਨਗੇ | ਰਾਤ ਸਮੇਂ ਸ੍ਰੀ ਕਿ੍ਸ਼ਨ ਜੀ ਦੇ ਜਨਮ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾਣਗੇ | ਧਾਰਮਿਕ ਸਮਾਗਮਾਂ ਦੌਰਾਨ ਵੱਖ-ਵੱਖ ਗਾਇਕਾਂ ਅਤੇ ਭਜਨ ਮੰਡਲੀਆਂ ਵੱਲੋਂ ਸ੍ਰੀ ਕਿ੍ਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਜਨ-ਕੀਰਤਨ ਪੇਸ਼ ਕੀਤਾ ਜਾਵੇਗਾ |