ਮਿਸ਼ਨ ਕਲੀਨ ਪੰਜਾਬ ਤਹਿਤ
ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)-ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ | ਜਿਸ ਨੂੰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਪ੍ਰਮੁੱਖ ਇਲਾਕਿਆਂ ’ਚੋਂ ਲੰਘੀ, ਜਿਸ ਵਿਚ ਬੰਗਾ ਰੋਡ, ਗਾਂਧੀ ਚੌਕ ਅਤੇ ਆਸ-ਪਾਸ ਦੇ ਇਲਾਕੇ ਸ਼ਾਮਿਲ ਸਨ | ਵਿਦਿਆਰਥੀਆਂ ਨੇ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ, ਸਿੰਗਲ-ਯੂਜ਼ ਪਲਾਸਟਿਕ ਨੂੰ ‘ਨਾਂਹ’ ਕਹਿਣ, ਕੂੜੇ ਦੀ ਸਹੀ ਢੰਗ ਨਾਲ ਛਾਂਟੀ ਕਰਨ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਬੋਲਦਿਆਂ ਡਾ.
ਫ
ਫਗਵਾੜਾ ਵਿਖੇ ਵਿਦਿਆਰਥੀਆਂ ਵਲੋਂ ਕੱਢੀ ਜਾਗਰੂਕਤਾ ਰੈਲੀ ਦਾ ਦਿ੍ਸ਼ | ਤਸਵੀਰ: ਚਾਨਾ
04-09-2026
ਫਗਵਾੜਾ, 3 ਸਤੰਬਰ (ਹਰਜੋਤ ਸਿੰਘ ਚਾਨਾ)-ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ | ਜਿਸ ਨੂੰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਪ੍ਰਮੁੱਖ ਇਲਾਕਿਆਂ ’ਚੋਂ ਲੰਘੀ, ਜਿਸ ਵਿਚ ਬੰਗਾ ਰੋਡ, ਗਾਂਧੀ ਚੌਕ ਅਤੇ ਆਸ-ਪਾਸ ਦੇ ਇਲਾਕੇ ਸ਼ਾਮਿਲ ਸਨ | ਵਿਦਿਆਰਥੀਆਂ ਨੇ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ, ਸਿੰਗਲ-ਯੂਜ਼ ਪਲਾਸਟਿਕ ਨੂੰ ‘ਨਾਂਹ’ ਕਹਿਣ, ਕੂੜੇ ਦੀ ਸਹੀ ਢੰਗ ਨਾਲ ਛਾਂਟੀ ਕਰਨ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਬੋਲਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰੀ ਏਜੰਸੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਉਦੇਸ਼ ਲੋਕਾਂ ‘ਚ ਵਧੇਰੇ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਸਾਫ਼-ਸੁਥਰੀਆਂ ਗਲੀਆਂ, ਬਾਜ਼ਾਰਾਂ, ਪਾਰਕਾਂ ਤੇ ਜਨਤਕ ਥਾਵਾਂ ਨੂੰ ਬਣਾਈ ਰੱਖਣ ‘ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਏਡੀਸੀ ਰਣਦੀਪ ਸਿੰਘ ਹੀਰ, ਵਰਿੰਦਰ ਸਿੰਘ ਕੰਬੋਜ ਸਮੇਤ ਕਈ ਪ੍ਰਮੁੱਖ ਸ਼ਾਮਿਲ ਸਨ | ਇਸੇ ਦੌਰਾਨ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੇ ਅੱਜ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਵਿਚ ਚਲਾਈ ਗਈ ਵਿਆਪਕ ਸਫ਼ਾਈ ਮੁਹਿੰਮ ‘ਚ ਖ਼ੁਦ ਜੇ.ਸੀ.ਬੀ. ਚਲਾ ਕੇ ਸਫ਼ਾਈ ਕਰਮਚਾਰੀਆਂ ਨਾਲ ਮਿਲ ਕੇ ਕੰਮ ਕੀਤਾ | ਉਨ੍ਹਾਂ ਪਲਾਹੀ ਰੋਡ ਅਤੇ ਨੇੜਲੇ ਇਲਾਕਿਆਂ ਵਿਚ ਇਕੱਠੇ ਹੋਏ ਕੂੜੇ ਨੂੰ ਹਟਾਉਣ ਵਿਚ ਹਿੱਸਾ ਲਿਆ ਅਤੇ ਕੂੜੇ ਦੇ ਸਹੀ ਨਿਪਟਾਰੇ ਦੀ ਪ੍ਰਕਿਰਿਆ ਦੀ ਨਿਗਰਾਨੀ ਵੀ ਕੀਤੀ | ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਅਤੇ ਮੁਹਿੰਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ |