ਜੱਟ ਸਭਾ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ
ਸੁਲਤਾਨਪੁਰ ਲੋਧੀ, 3 ਸਤੰਬਰ (ਨਰੇਸ਼ ਹੈਪੀ)-ਜੱਟ ਸਭਾ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਇਸ ਮੌਕੇ ਜੱਟ ਸਭਾ ਵੈੱਲਫੇਅਰ ਸੁਸਾਇਟੀ ਦੇ ਵੱਡੀ ਗਿਣਤੀ ’ਚ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸੁਸਾਇਟੀ ਦੀ ਕਾਰਗੁਜ਼ਾਰੀ ਤੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਜੱਟ ਸਭਾ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ | ਹਾਜ਼ਰ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਕੁਝ ਮਤੇ ਪਾਸ ਕੀਤੇ ਗਏ ਜਿਨ੍ਹਾਂ ’ਚ ਸੁਲਤਾਨਪੁਰ ਲੋਧੀ ਦੇ ਚੜ੍ਹਦੇ ਪਾਸੇ ਪਿੰਡ ਮਹੱਬਲੀਪੁਰ, ਨਸੀਰੇਵਾਲ, ਗਿੱਲਾਂ, ਅਮਰਜੀਤਪੁਰ ਦੇ ਏਰੀਏ ਵਿੱਚੋਂ ਲੰਘਦੀ ਡਰੇਨ ਵਿਚ ਲੋਕਾਂ ਵੱਲੋਂ ਫਸਲਾਂ ਬੀਜਣ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ | ਮੀਟਿੰਗ ਦੌਰਾਨ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀ ਸੜਕ ਦੇ ਕੰਪਨੀ ਵਲੋਂ ਸੰਬੰਧਿਤ ਠੇਕੇਦਾਰ ਵਲੋਂ ਡਰੇਨ ਵਿਚ ਪਾਈਪਾਂ ਰੱਖ ਕੇ ਜੋ ਛੋਟਾ ਜਿਹਾ ਨੀਵਾਂ ਪੁਲ ਬਣਾਇਆ ਹੋਇਆ ਹੈ, ਜਿਸ ਨਾਲ ਭਾਰੀ ਬਾਰਿਸ਼ਾਂ ਵਿਚ ਇਲਾਕੇ ਨੂੰ ਡੋਬਣ ਦਾ ਖਤਰਾ ਬਣਿਆ ਹੋਇਆ ਹੈ, ਨੂੰ ਕੰਪਨੀ ਤੁਰੰਤ ਉਸ ਜਗ੍ਹਾ ਤੋਂ ਹਟਾਵੇ | ਇਸ ਮੌਕੇ ਸੜਕਾਂ ਦੇ ਆਲੇ ਦੁਆਲੇ ਪ੍ਰਵਾਸੀਆਂ ਵਲੋਂ ਬਣਾਈਆਂ ਝੁੱਗੀਆਂ ਨੂੰ ਤੁਰੰਤ ਹਟਾਉਣ ਦੀ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ | ਜੱਟ ਸਭਾ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਅਤੇ ਸਮੂਹ ਮੈਂਬਰ ਸਾਹਿਬਾਨ ਵੱਲੋਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਮੁੱਚੇ ਇਲਾਕੇ ਵਿਚ ਦਿਨ ਰਾਤ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਮੋਟਰਾਂ ਤੋਂ ਕੇਵਲ ਤਾਰਾ ਦੀ ਚੋਰੀ ਅਤੇ ਟਰਾਂਸਫ਼ਾਰਮਰਾਂ ਵਿੱਚੋਂ ਤੇਲ ਦੀ ਚੋਰੀ ਕਰਨ ਵਾਲੇ ਚੋਰਾਂ ਨੂੰ ਨੱਥ ਪਾਈ ਜਾਵੇ | ਇਸ ਮੌਕੇ ਜੱਟ ਸਭਾ ਵੱਲੋਂ ਕਿਸਾਨ ਆਗੂ ਸਰਵਣ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ, ਮਹਿੰਦਰਪਾਲ ਸਿੰਘ ਸੋਹੀ, ਦਰਬਾਰਾ ਸਿੰਘ, ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ ਔਜਲਾ ਜਨਰਲ ਸਕੱਤਰ, ਸੁਖਜਿੰਦਰ ਸਿੰਘ ਕਬੀਰਪੁਰ, ਸਾਧੂ ਸਿੰਘ, ਬਾਬਾ ਅਵਤਾਰ ਸਿੰਘ, ਕੁੰਦਨ ਸਿੰਘ ਚੱਕਾਂ ਸਾਬਕਾ ਸਰਪੰਚ, ਹਰਜੋਤ ਸਿੰਘ, ਕੁਲਦੀਪ ਸਿੰਘ ਸਰੂਪਵਾਲ, ਨੰਬਰਦਾਰ ਨਿਰਮਲ ਸਿੰਘ ਸ਼ੇਖਮਾਂਗਾ, ਜਗਜੀਤ ਸਿੰਘ ਭਾਗੋਰਾਈਆਂ, ਸਰਵਣ ਸਿੰਘ, ਲਹਿੰਬਰ ਸਿੰਘ, ਵਿਰਸਾ ਸਿੰਘ ਮੰਡ, ਹਰਜੀਤ ਸਿੰਘ, ਲਖਵਿੰਦਰ ਸਿੰਘ ਤਾਸ਼ਪੁਰ, ਹਰਵੰਤ ਸਿੰਘ ਵੜੈਚ, ਸੁਰਿੰਦਰ ਸਿੰਘ, ਸੁਖਪਾਲ ਸਿੰਘ, ਜਗਰੂਪ ਸਿੰਘ, ਬਲਜੀਤ ਸਿੰਘ, ਹਜ਼ਾਰਾ ਸਿੰਘ ਤਲਵੰਡੀ ਚੌਧਰੀਆਂ, ਸੁਖਚੈਨ ਸਿੰਘ, ਬਲਦੇਵ ਸਿੰਘ ਆਹਲੀ, ਜਗਰੂਪ ਸਿੰਘ ਆਹਲੀ, ਵਿਜੇ, ਰਾਜ ਮੋਹਣ, ਗੁਰਵਿੰਦਰ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਜੁਗਰਾਜ ਸਿੰਘ ਆਦਿ ਵੀ ਹਾਜ਼ਰ ਸਨ |