03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡੀਨ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ

ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਆਈ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਡੀਨ ਅਕਾਦਮਿਕ ਦੀ ਸੇਵਾ ਮੁਕਤੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਤੇ ਉਨ੍ਹਾਂ ਦੀ ਧਰਮ ਪਤਨੀ ਸੰਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬੰਸਲ, ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ, ਡੀਨ ਆਰ.ਐਂਡ ਡੀ. ਡਾ. ਪ੍ਰਵੀਨ ਬਾਂਸਲ, ਡੀਨ ਪੀ.ਐਂਡ.ਈ.ਪੀ. ਡਾ. ਆਰ.ਪੀ.ਐਸ. ਬੇਦੀ, ਵਿੱਤ ਅਧਿਕਾਰੀ ਡਾ. ਸੁਖਬੀਰ ਵਾਲੀਆ ਤੇ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਡਾ. ਯਾਦਵਿੰਦਰ ਸਿੰਘ ਬਰਾੜ ਤੇ ਉਨ੍ਹਾਂ ਦੀ ਧਰਮ-ਪਤਨੀ ਸੰਦੀਪ ਕੌਰ ਬਰਾੜ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਨਵਦੀਪਕ ਸੰਧੂ ਨੇ ਡਾ. ਬਰਾੜ ਵਲੋਂ ਅਧਿਆਪਨ ਤੇ ਖੋਜ ਦੇ ਖੇਤਰ ਵਿਚ 34 ਸਾਲ 11 ਮਹੀਨੇ ਦੇ ਲੰਬੇ ਸਮੇਂ ਦਰਮਿਆਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦੀ ਸੇਵਾ ਮੁਕਤੀ ਤੋਂ ਬਾਅਦ ਨਵੇਂ ਕੈਰੀਅਰ ਦੀ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਡਾ. ਅਖਿਲ ਗੁਪਤਾ ਸਹਾਇਕ ਪ੍ਰੋਫੈਸਰ ਇਲੈਕਟ੍ਰੀਕਲ ਇੰਜੀਨੀਅਰ ਵਿਭਾਗ ਨੇ ਕਿਹਾ ਕਿ ਡਾ. ਬਰਾੜ ਨੇ ਡੀਨ ਅਕਾਦਮਿਕ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡੀਨ ਫੈਕਲਟੀ ਪੀ.ਐਂਡ.ਈ.ਪੀ. ਐਲੂਮਨੀ ਅਤੇ ਡਾਇਰੈਕਟਰ (ਮੁੱਖ ਕੈਂਪਸ ਬਟਾਲਾ ਤੇ ਹੁਸ਼ਿਆਰਪੁਰ) ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕਾਰਜਕਾਰੀ ਉਪ ਚਾਂਸਲਰ ਵਜੋਂ ਵੀ ਸੇਵਾ ਨਿਭਾਈ | ਇਸ ਮੌਕੇ ਬੋਲਦਿਆਂ ਪ੍ਰੋ. ਡਾ. ਅਰਵਿੰਦ ਕੁਮਾਰ ਬੰਸਲ ਨੇ ਡਾ. ਬਰਾੜ ਦੇ ਸਮਰਪਣ ਤੇ ਉਨ੍ਹਾਂ ਵਲੋਂ ਦਿੱਤੀ ਗਈ ਯੋਗ ਅਗਵਾਈ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਸਮਾਗਮ ਨੂੰ ਡਾ. ਪ੍ਰਵੀਨ ਕੁਮਾਰ, ਡਾ. ਆਰ.ਪੀ.ਐਸ. ਬੇਦੀ, ਡਾ. ਸੰਦੀਪ ਕਾਜਲ, ਡਾ. ਪਵਨ ਗਰਗ ਤੇ ਡਾ. ਵਿਵੇਕ ਤਲਵਾੜ ਨੇ ਵੀ ਸੰਬੋਧਨ ਕੀਤਾ | ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਐਸ.ਆਰ. ਡਾ. ਨਿੱਤਿਆ ਸ਼ਰਮਾ ਨੇ ਉਪ ਚਾਂਸਲਰ ਤੇ ਸਮਾਗਮ ਵਿਚ ਸ਼ਾਮਲ ਹੋਏ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਦਾ ਧੰਨਵਾਦ ਕੀਤਾ, ਜਦਕਿ ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾ ਨੇ ਸਮਾਗਮ ਵਿਚ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ | ਸਮਾਗਮ ਦੀ ਸਮਾਪਤੀ ‘ਤੇ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਤੇ ਅਕਾਦਮਿਕ ਵਿਭਾਗਾਂ ਨੇ ਡਾ. ਬਰਾੜ ਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲੀ ਤਾਂ 8 ਸਤੰਬਰ ਨੂੰ ਕਪੂਰਥਲਾ ਬਾਈਪਾਸ ’ਤੇ ਧਰਨਾ ਦਿੱਤਾ ਜਾਵੇਗਾ-ਰਾਣਾ... ਅਗਲੀ ਖ਼ਬਰ ਜੱਟ ਸਭਾ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ
Ad Position 24