03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲੀ ਤਾਂ 8 ਸਤੰਬਰ ਨੂੰ ਕਪੂਰਥਲਾ ਬਾਈਪਾਸ ’ਤੇ ਧਰਨਾ ਦਿੱਤਾ ਜਾਵੇਗਾ-ਰਾਣਾ ਸੈਦੋਵਾਲ

ਕਪੂਰਥਲਾ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕ ਵਫ਼ਦ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਸੁਰਿੰਦਰਪਾਲ ਸੌਂਧੀ ਸਹਾਇਕ ਚੀਫ਼ ਇੰਜੀਨੀਅਰ ਪਾਵਰਕਾਮ ਸਰਕਲ ਕਪੂਰਥਲਾ ਨੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ | ਮੰਗ ਪੱਤਰ ਵਿਚ ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਰੋਜ਼ਾਨਾ 2-3 ਘੰਟੇ ਬਿਜਲੀ ਸਪਲਾਈ ਮਿਲਦੀ ਹੈ, ਜਦਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ | ਯੂਨੀਅਨ ਆਗੂ ਨੇ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਜੋ ਦਾਣੇ ‘ਤੇ ਆਈ ਹੋਈ ਹੈ ਤੇ ਇਸ ਹਾਲਾਤ ਵਿਚ ਫ਼ਸਲ ਨੂੰ ਪਾਣੀ ਦੀ ਬਹੁਤ ਲੋੜ ਹੈ, ਜਦਕਿ ਪਾਵਰਕਾਮ ਵਲੋਂ ਲੋੜ ਅਨੁਸਾਰ ਬਿਜਲੀ ਨਾ ਦੇਣ ਕਾਰਨ ਕਿਸਾਨ ਮੁਸ਼ਕਲਾਂ ਵਿਚੋਂ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪਾਣੀ ਨਾ ਮਿਲਣ ਕਾਰਨ ਨਸਾਰੇ ’ਤੇ ਆਈ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ | ਇਸ ਲਈ ਪਾਵਰਕਾਮ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ | ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਅਗਲੇ ਦੋ ਦਿਨ ਵਿਚ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ 8 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਇਲਾਕੇ ਦੇ ਕਿਸਾਨਾਂ ਨੂੰ ਨਾਲ ਲੈ ਕੇ ਕਪੂਰਥਲਾ ਬਾਈਪਾਸ ਨੂੰ ‘ਤੇ ਟਰੈਕਟਰ ਟਰਾਲੀਆਂ ਨਾਲ ਸੜਕ ਜਾਮ ਕਰਕੇ ਧਰਨਾ ਦੇਣ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਸੁਰਿੰਦਰਪਾਲ ਸੌਂਧੀ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਗਲੇ ਦੋ ਦਿਨ ਤੱਕ ਬਿਜਲੀ ਸਪਲਾਈ ਵਿਚ ਸੁਧਾਰ ਲਿਆਂਦਾ ਜਾਵੇਗਾ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਯੂਨੀਅਨ ਆਗੂ ਬਿੰਦੂ ਸੁੰਨੜਵਾਲ, ਸੁਰਜੀਤ ਸਿੰਘ ਨੱਥੂ ਚਾਹਲ, ਅਮਰਜੀਤ ਸਿੰਘ, ਮਨਜਿੰਦਰ ਕਮਲ, ਰਾਜਵੀਰ ਸਿੰਘ ਚਮਿਆਰਾ, ਚਰਨਜੀਤ ਸਿੰਘ, ਜਗਜੀਤ ਸਿੰਘ ਭਗਤਪੁਰ, ਦਲਜੀਤ ਸਿੰਘ ਸੈਦੋਵਾਲ, ਸੁਰਜੀਤ ਸਿੰਘ ਕੋਟ, ਅਮਰੀਕ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ ਸੈਦੋਵਾਲ, ਹਰਦੀਪ ਸਿੰਘ, ਅਮਰੀਕ ਸਿੰਘ ਸਰਪੰਚ ਕੋਹਾਲਾ, ਲਖਬੀਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਡੀਨ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ
Ad Position 24