03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਆਰੰਭ-ਬਾਬਾ ਮਨਜੀਤ ਸਿੰਘ ਬੇਦੀ

ਸੁਭਾਨਪੁਰ, 3 ਸਤੰਬਰ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਅੱਜ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਅਰੰਭ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ 532 ਵੇਂ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਤਿੰਨ ਦਿਨਾਂ ਜੋੜ ਮੇਲਾ 23, 24 ਤੇ 25 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਅੱਜ 4 ਸਤੰਬਰ ਨੂੰ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੀ ਅਰੰਭਤਾ ਕੀਤੀ ਜਾ ਰਹੀ ਹੈ | ਜੋ ਲਗਾਤਾਰ 25 ਅਕਤੂਬਰ ਤਕ ਚੱਲੇਗੀ | ਉਨ੍ਹਾਂ ਦੱਸਿਆ ਕੇ ਲੜੀ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਜਾਇਆ ਕਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਤੱਪ ਅਸਥਾਨ ਤੇ ਨਤਮਸਤਕ ਹੋ ਕੇ ਸੇਵਾ ਕਰਕੇ ਆਪਣਾ ਜੀਵਨ ਸਫਲਾ ਕਰੋ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਖੇਮਕਰਨ , ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | 3 ਸਤਨਾਮ1 ਬਾਬਾ ਮਨਜੀਤ ਸਿੰਘ ਬੇਦੀ

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਆਪਣੀ ਰਸੋਈ ਵਿਚ ਡਾ. ਮਦਨ ਮੋਹਨ ਧੀਰ ਦੀ ਬਰਸੀ ਦੇ ਸੰਬੰਧ ਵਿਚ ਲੰਗਰ ਵਰਤਾਇਆ ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਭਲਕੇ
Ad Position 24