ਲਿਟਲ ਏਂਜਲਸ ਕੋ-ਐੱਡ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਕਪੂਰਥਲਾ, 3 ਸਤੰਬਰ (ਵਿ. ਪ੍ਰ.)
ਕਪੂਰਥਲਾ, 3 ਸਤੰਬਰ (ਵਿ.ਪ੍ਰ.)-ਲਿਟਲ ਏਂਜਲਸ ਕੋ-ਐੱਡ ਸਕੂਲ ਕਪੂਰਥਲਾ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਸਬੰਧੀ ਆਪਣੇ ਭਾਸ਼ਣ ਵਿਚ ਵਿਸਥਾਰ ਪੂਰਵਕ ਚਾਨਣਾ ਪਾਇਆ | ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਤੇ ਭਜਨ ਪੇਸ਼ ਕੀਤੇ ਗਏ | ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਡੀਆ ਡਾਂਸ ਬਾਖ਼ੂਬੀ ਨਾਲ ਪੇਸ਼ ਕੀਤਾ | ਸਕੂਲ ਦੀ ਪ੍ਰਸ਼ਾਸਕ ਡੀਨ ਪ੍ਰੀਤ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਜੀਵਨ ਕਥਾ ਵਿਦਿਆਰਥੀਆਂ ਨਾਲ ਕਰਦਿਆਂ ਸੱਚੀ ਦੋਸਤੀ ਦੀ ਮਿਸਾਲ ਦਿੱਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |