04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸੰਬੰਧੀ ਸ੍ਰੀ ਸਤਨਰਾਇਣ ਮੰਦਰ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਕਪੂਰਥਲਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਅੱਜ ਸ੍ਰੀ ਸਤਨਰਾਇਣ ਮੰਦਰ ਤੋਂ ਵਿਧੀਵਤ ਪੂਜਾ ਅਰਚਨਾ ਤੋਂ ਬਾਅਦ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ, ਜਲੋਖਾਨਾ ਚੌਕ, ਸ਼ਾਲੀਮਾਰ ਬਾਗ ਤੇ ਅੰਮਿ੍ਤਸਰ ਰੋਡ ਤੋਂ ਹੁੰਦੀ ਹੋਈ ਸ੍ਰੀ ਸਤਰਨਾਇਣ ਮੰਦਰ ’ਚ ਸਮਾਪਤ ਹੋਈ | ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਪਾਵਨ ਸਰੂਪ ਬਹੁਤ ਹੀ ਖ਼ੂਬਸੂਰਤ ਪਾਲਕੀ ਵਿਚ ਸੁਸ਼ੋਭਿਤ ਸਨ ਤੇ ਸ਼ੋਭਾ ਯਾਤਰਾ ਦੇ ਸਾਰੇ ਰਸਤੇ ਦੌਰਾਨ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ | ਸ਼ੋਭਾ ਯਾਤਰਾ ਦੌਰਾਨ ਭਜਨ ਮੰਡਲੀਆਂ ਤੇ ਭਗਤਾਂ ਨੇ ਭਗਵਾਨ ਕ੍ਰਿਸ਼ਨ ਦੀ ਮਹਿੰਮਾ ਦਾ ਗੁਣਗਾਨ ਕੀਤਾ | ਸ਼ੋਭਾ ਯਾਤਰਾ ਵਿਚ ਮਨੀ ਮਹੇਸ਼ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ, ਸ੍ਰੀ ਸਤਨਰਾਇਣ ਮੰਦਿਰ ਤੋਂ ਨਰੇਸ਼ ਗੋਸਾਈਾ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ, ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਬਲਾਕ ਕਾਂਗਰਸ ਦੇ ਪ੍ਰਧਾਨ ਤੇ ਨਗਰ ਕੌਂਸਲਰ ਦੀਪਕ ਸਲਵਾਨ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਵਾਰਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ , ਸਾਬਕਾ ਮੇਅਰ ਨਰਿੰਦਰ ਮਨਸੂ, ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਐਡਵੋਕੇਟ ਚੰਦਰ ਸ਼ੇਖਰ, ਮਨੂੰ ਧੀਰ ਕਾਂਗਰਸ ਆਗੂ ਕੁਲਦੀਪ ਸਿੰਘ, ਕੁਲਜੀਤ ਥਿੰਦ, ਬਲਬੀਰ ਸਿੰਘ ਬੱਲ, ਨਰੈਣ ਵਸ਼ਿਸ਼ਟ, ਗੁਰਪਾਲ ਬਿੱਲਾ (ਸਾਰੇ ਕੌਂਸਲਰ), ਸਾਬਕਾ ਕੌਂਸਲਰ ਸੁਰਜੀਤ ਸਿੰਘ ਰਾਣਾ, ਰਜਿੰਦਰ ਸਿੰਘ ਵਾਲੀਆ, ਯੂਥ ਆਗੂ ਅਨਮੋਲ ਸ਼ਰਮਾ, ਨਵਜੋਤ ਸਿੰਘ ਮਾਹਲ ਪ੍ਰਧਾਨ ਯੂਥ ਕਾਂਗਰਸ, ਜਤਿੰਦਰ ਪ੍ਰਭਾਕਰ, ਸੁਰਿੰਦਰ ਸ਼ਰਮਾ, ਸਤਵਿੰਦਰ ਸਿੰਘ ਸ਼ੱਬੀ, ਕਾਂਗਰਸ ਦੇ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਪੂਰਥਲਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਅੱਜ ਸ੍ਰੀ ਸਤਨਰਾਇਣ ਮੰਦਰ ਤੋਂ ਵਿਧੀਵਤ ਪੂਜਾ ਅਰਚਨਾ ਤੋਂ ਬਾਅਦ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ, ਜਲੋਖਾਨਾ ਚੌਕ, ਸ਼ਾਲੀਮਾਰ ਬਾਗ ਤੇ ਅੰਮਿ੍ਤਸਰ ਰੋਡ ਤੋਂ ਹੁੰਦੀ ਹੋਈ ਸ੍ਰੀ ਸਤਰਨਾਇਣ ਮੰਦਰ ’ਚ ਸਮਾਪਤ ਹੋਈ | ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਪਾਵਨ ਸਰੂਪ ਬਹੁਤ ਹੀ ਖ਼ੂਬਸੂਰਤ ਪਾਲਕੀ ਵਿਚ ਸੁਸ਼ੋਭਿਤ ਸਨ ਤੇ ਸ਼ੋਭਾ ਯਾਤਰਾ ਦੇ ਸਾਰੇ ਰਸਤੇ ਦੌਰਾਨ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ | ਸ਼ੋਭਾ ਯਾਤਰਾ ਦੌਰਾਨ ਭਜਨ ਮੰਡਲੀਆਂ ਤੇ ਭਗਤਾਂ ਨੇ ਭਗਵਾਨ ਕ੍ਰਿਸ਼ਨ ਦੀ ਮਹਿੰਮਾ ਦਾ ਗੁਣਗਾਨ ਕੀਤਾ | ਸ਼ੋਭਾ ਯਾਤਰਾ ਵਿਚ ਮਨੀ ਮਹੇਸ਼ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ, ਸ੍ਰੀ ਸਤਨਰਾਇਣ ਮੰਦਿਰ ਤੋਂ ਨਰੇਸ਼ ਗੋਸਾਈਾ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ, ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਬਲਾਕ ਕਾਂਗਰਸ ਦੇ ਪ੍ਰਧਾਨ ਤੇ ਨਗਰ ਕੌਂਸਲਰ ਦੀਪਕ ਸਲਵਾਨ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਵਾਰਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ , ਸਾਬਕਾ ਮੇਅਰ ਨਰਿੰਦਰ ਮਨਸੂ, ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਐਡਵੋਕੇਟ ਚੰਦਰ ਸ਼ੇਖਰ, ਮਨੂੰ ਧੀਰ ਕਾਂਗਰਸ ਆਗੂ ਕੁਲਦੀਪ ਸਿੰਘ, ਕੁਲਜੀਤ ਥਿੰਦ, ਬਲਬੀਰ ਸਿੰਘ ਬੱਲ, ਨਰੈਣ ਵਸ਼ਿਸ਼ਟ, ਗੁਰਪਾਲ ਬਿੱਲਾ (ਸਾਰੇ ਕੌਂਸਲਰ), ਸਾਬਕਾ ਕੌਂਸਲਰ ਸੁਰਜੀਤ ਸਿੰਘ ਰਾਣਾ, ਰਜਿੰਦਰ ਸਿੰਘ ਵਾਲੀਆ, ਯੂਥ ਆਗੂ ਅਨਮੋਲ ਸ਼ਰਮਾ, ਨਵਜੋਤ ਸਿੰਘ ਮਾਹਲ ਪ੍ਰਧਾਨ ਯੂਥ ਕਾਂਗਰਸ, ਜਤਿੰਦਰ ਪ੍ਰਭਾਕਰ, ਸੁਰਿੰਦਰ ਸ਼ਰਮਾ, ਸਤਵਿੰਦਰ ਸਿੰਘ ਸ਼ੱਬੀ, ਕਾਂਗਰਸ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਅਮਰ ਤੇਜੀ, ਲਖਵਿੰਦਰ ਸਿੰਘ ਮਿੰਟਾ, ਚਰਨਜੀਤ ਸ਼ਰਮਾ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਮੰਦਿਰ ਕਮੇਟੀਆਂ ਦੇ ਆਗੂ, ਸ੍ਰੀ ਸਤਨਰਾਇਣ ਪ੍ਰਬੰਧਕ ਕਮੇਟੀ ਦੇ ਮੈਂਬਰ, ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਸ਼ਹਿਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸੇ ਦੌਰਾਨ ਹੀ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰੇ ਦੀ ਮਜ਼ਬੂਤੀ, ਪਿਆਰ ਤੇ ਏਕਤਾ ਦਾ ਸੰਦੇਸ਼ ਦਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਕਲੱਬ ਤੇ ਭੰਗੜਾ ਅਕੈਡਮੀ ਨੇ ਡਾਂਸ ਸਪੋਰਟਸ ਚੈਂਪੀਅਨਸ਼ਿਪ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅੱਧੀ ਰਾਤ ਨੂੰ ਹਾਈ ਕੋਰਟ ਪੁੱਜਿਆ ਫਾਰਮ ਹਾਊਸ ਢਾਹੁਣ ਦਾ ਮਾਮਲਾ ਸਰਕਾਰ ਵਲੋਂ 11 ਸਤੰਬਰ ਤੱਕ ਕਾਰਵਾਈ ਨਾ ਕਰਨ ਦਾ ਭਰੋਸਾ
Ad Position 24