31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਨਡਾਲਾ, 4 ਸਤੰਬਰ (ਰਘਬਿੰਦਰ ਸਿੰਘ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਾਇੰਸ ਵਿਦਿਆਰਥੀਆਂ ਵਿਚਾਲੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ਨਾਲ ਸਬੰਧਿਤ ਪੋਸਟਰ ਤਿਆਰ ਕਰਕੇ ਆਪਣੀ ਕਲਾ ਅਤੇ ਵਿਗਿਆਨਕ ਸੋਚ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿਚ ਭਾਗ ਲਿਆ | ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਸਕੂਲ ਪਿ੍ੰਸੀਪਲ ਗਗਨਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਵਿਗਿਆਨਕ ਸੋਚ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |

Ad Position 21
No active advertisement
ਅਜੀਤ ਡੈਸਕ 05-09-2026

Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਬਲਜੀਤ ਢਿੱਲੋਂ, ਮਨਜੀਤ ਸਿੰਘ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਸਮੂਹ ਪੋਲਿੰਗ ਸਟੇਸ਼ਨਾਂ/ ਬੂਥਾਂ ’ਤੇ 6 ਨੂੰ ਲੱਗੇਗਾ ਵਿਸ਼ੇਸ਼ ਵੋਟਰ ਕੈਂਪ
Ad Position 24