ਰੇਲਵੇ ਡੀਪੂ ਨੂੰ ਜਾਂਦੀ ਸੜਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ
ਸੜਕ ਨੂੰ ਜਲਦ ਬਣਾਉਣ ਦੀ ਮੰਗ
ਢਿਲਵਾਂ, 4 ਸਤੰਬਰ (ਪ੍ਰਵੀਨ ਕੁਮਾਰ)-ਜੀ. ਟੀ.
ਢਿਲਵਾਂ, 4 ਸਤੰਬਰ (ਪ੍ਰਵੀਨ ਕੁਮਾਰ)-ਜੀ.ਟੀ. ਰੋਡ ਤੋਂ ਰੇਲਵੇ ਡੀਪੂ ਢਿਲਵਾਂ ਨੂੰ ਜਾਂਦੀ ਸੜਕ ਵਿਚ ਵੱਡੇ ਵੱਡੇ ਟੋਏ ਪੈ ਜਾਣ ਨਾਲ ਸਥਾਨਕ ਵਾਸੀਆਂ ਨੂੰ ਭਾਰੀ ਦਿੱਕਤ ਆ ਰਹੀ ਹੈ | ਇਸ ਸੰਬੰਧੀ ਰੇਲਵੇ ਡੀਪੂ ਦੇ ਵਾਸੀਆਂ ਨੇ ਆਪਣੀ ਪ੍ਰੇਸ਼ਾਨੀ ਦੱਸਦਿਆਂ ਕਿਹਾ ਕਿ ਉਕਤ ਸੜਕ ਜੋ ਕਿ ਪੁਰਾਣੇ ਜੀ ਟੀ ਰੋਡ ਵਜੋਂ ਜਾਣੀ ਜਾਂਦੀ ਹੈ ਦੀ ਹਾਲਤ ਖ਼ਸਤਾ ਹੋਣ ਨਾਲ ਇਹ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਨਾਲ ਟੁੱਟ ਚੁੱਕੀ ਹੈ ਤੇ ਸੜਕ ਵਿਚ ਥਾਂ-ਥਾਂ ’ਤੇ ਵੱਡੇ-ਵੱਡੇ ਟੋਏ ਪੈਣ ਨਾਲ ਰਾਹਗੀਰਾਂ ਨੂੰ ਮੁਸ਼ਕਿਲ ਆ ਰਹੀ ਹੈ| ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਸੜਕ ਰਾਹੀਂ ਵੱਡੀ ਗਿਣਤੀ ’ਚ ਟਰੱਕ, ਕਾਰਾਂ, ਕੈਂਟਰ, ਟਿੱਪਰ ਆਦਿ ਲਗਭਗ ਜੀ ਟੀ ਰੋਡ ਜਿੰਨੇ ਵਾਹਨ ਟੋਲ ਪਰਚੀ ਤੋਂ ਬਚਣ ਲਈ ਉਕਤ ਸੜਕ ਦਾ ਇਸਤੇਮਾਲ ਕਰ ਰਹੇ ਹਨ ਤੇ ਇਸ ਤਰ੍ਹਾਂ ਭਾਰੀ ਸਾਮਾਨ ਨਾਲ ਲੋਡ ਵਾਲੇ ਵਾਹਨਾਂ ਦੇ ਦਿਨ ਰਾਤ ਇੱਥੋਂ ਲੰਘਣ ਨਾਲ ਸੜਕ ਹੋਰ ਖ਼ਰਾਬ ਹੋ ਰਹੀ ਹੈ ਅਤੇ ਬਾਰਿਸ਼ਾਂ ਦੇ ਦਿਨਾਂ ਦੌਰਾਨ ਟੋਇਆਂ ਵਿਚ ਪਾਣੀ ਭਰਨ ਤੋਂ ਬਾਅਦ ਲੰਘਣਾ ਹੋਰ ਮੁਸ਼ਕਿਲ ਹੋ ਜਾਂਦਾ ਹੈ | ਇਸ ਸਬੰਧੀ ਸਥਾਨਕ ਵਾਸੀਆਂ ਦੀ ਸਰਕਾਰ ਪਾਸੋਂ ਪੁਰਜ਼ੋਰ ਮੰਗ ਹੈ ਕਿ ਉਕਤ ਸੜਕ ਨੂੰ ਜਲਦ ਬਣਾਇਆ ਜਾਵੇ ਅਤੇ ਵਾਹਨਾਂ ਦੇ ਮੁੱਖ ਮਾਰਗ ਰਾਹੀਂ ਆਉਣ ਜਾਣ ਨੂੰ ਯਕੀਨੀ ਬਣਾਇਆ ਜਾਵੇ |