05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਕਿਡਜ਼ ਪੈਰਾਡਾਈਜ਼ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਪੂਰਥਲਾ, 4 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਕਿਡਜ਼ ਪੈਰਾਡਾਈਜ਼ ਬਲਾਕ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਭਗਵਾਨ ਸ੍ਰੀ ਕ੍ਰਿਸ਼ਨ ਦੀ ਆਰਤੀ ਨਾਲ ਹੋਈ | ਉਪਰੰਤ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਜਨ ਗਾਇਣ ਕੀਤੇ | ਉਪਰੰਤ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਪੇਸ਼ ਕੀਤੀ | ਉਪਰੰਤ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਦਾ ਫੈਂਸੀ ਡਰੈੱਸ ਤੇ ਰੋਲ ਪਲੇਅ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਰਾਧਾ ਕ੍ਰਿਸ਼ਨ, ਸੁਦਾਮਾਂ, ਮੀਰਾਂ ਬਾਈ ਤੇ ਹੋਰ ਪਾਤਰਾਂ ਦੀ ਵੇਸ ਭੂਸ਼ਾ ਵਿਚ ਸਭ ਦਾ ਮਨ ਮੋਹਿਆ | ਰੋਲ ਪਲੇਅ ਮੁਕਾਬਲੇ ਤੋਂ ਇਲਾਵਾ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭੱਕੂਵਾਲ ਤੋਂ ਕਈ ਪਰਿਵਾਰ ਹੋਰ ਪਾਰਟੀਆਂ ਛੱਡ ਕੇ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਡਾ. ਚੱਬੇਵਾਲ ਨੇ ਦਿੱਤਾ ਜਲਦ ਸਮੱਸਿਆ ਹੱਲ ਦਾ ਭਰੋਸਾ
Ad Position 24