05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਕਪੂਰਥਲਾ ਦੇ ਦੋ ਸਮਰਪਿਤ ਅਧਿਆਪਕਾਂ ਦਾ ਕੀਤਾ ਜਾਵੇਗਾ ਸਟੇਟ ਐਵਾਰਡ ਨਾਲ ਸਨਮਾਨ

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਅਧਿਆਪਕ ਦਿਵਸ ’ਤੇ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਫਗਵਾੜਾ) ਦੀ ਲੈਕਚਰਾਰ ਦਲਜੀਤ ਕੌਰ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ | ਇੱਥੇ ਵਰਨਣਯੋਗ ਹੈ ਕਿ ਵਿਭਾਗ ਵਲੋਂ ਜ਼ਿਲ੍ਹੇ ਦੇ ਐਲੀਮੈਂਟਰੀ ਤੇ ਸੈਕੰਡਰੀ ਵਿੰਗ ਵਿਚੋਂ ਸਟੇਟ ਐਵਾਰਡ ਲਈ ਇਕ-ਇਕ ਅਧਿਆਪਕ ਦੀ ਚੋਣ ਕੀਤੀ ਗਈ ਹੈ | ਜ਼ਿਲ੍ਹੇ ਦੇ ਦੋ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਬਲਵਿੰਦਰ ਸਿੰਘ ਬੱਟੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਸਟੇਟ ਐਵਾਰਡੀ, ਅੱਖਰ ਮੰਚ ਦੇ ਸਰਪ੍ਰਸਤ ਉੱਘੇ ਲੇਖਕ ਪ੍ਰੋ.

Ad Position 21
repet_subhas-goyals [Copy P29]
ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ ਦੀ ਤਸਵੀਰ | 05-09-2026
ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਅਧਿਆਪਕ ਦਿਵਸ ’ਤੇ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਫਗਵਾੜਾ) ਦੀ ਲੈਕਚਰਾਰ ਦਲਜੀਤ ਕੌਰ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ | ਇੱਥੇ ਵਰਨਣਯੋਗ ਹੈ ਕਿ ਵਿਭਾਗ ਵਲੋਂ ਜ਼ਿਲ੍ਹੇ ਦੇ ਐਲੀਮੈਂਟਰੀ ਤੇ ਸੈਕੰਡਰੀ ਵਿੰਗ ਵਿਚੋਂ ਸਟੇਟ ਐਵਾਰਡ ਲਈ ਇਕ-ਇਕ ਅਧਿਆਪਕ ਦੀ ਚੋਣ ਕੀਤੀ ਗਈ ਹੈ | ਜ਼ਿਲ੍ਹੇ ਦੇ ਦੋ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਬਲਵਿੰਦਰ ਸਿੰਘ ਬੱਟੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਸਟੇਟ ਐਵਾਰਡੀ, ਅੱਖਰ ਮੰਚ ਦੇ ਸਰਪ੍ਰਸਤ ਉੱਘੇ ਲੇਖਕ ਪ੍ਰੋ. ਕੁਲਵੰਤ ਸਿੰਘ ਔਜਲਾ, ਪ੍ਰਧਾਨ ਸਰਵਣ ਸਿੰਘ ਔਜਲਾ ਨੈਸ਼ਨਲ ਐਵਾਰਡੀ, ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ ਦੇ ਪੰਜਾਬ ਰਿਜਨ ਦੇ ਸੂਬਾ ਪ੍ਰਧਾਨ ਰੌਸ਼ਨ ਖੈੜਾ ਸਟੇਟ ਐਵਾਰਡੀ, ਸਿਰਜਣਾ ਕੇਂਦਰ ਦੇ ਸਰਪ੍ਰਸਤ ਡਾ. ਆਸਾ ਸਿੰਘ ਘੁੰਮਣ, ਪ੍ਰਧਾਨ ਕੰਵਰ ਇਕਬਾਲ ਸਿੰਘ, ਸੇਵਾ ਮੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ, ਸਟੇਟ ਐਵਾਰਡੀ ਪਿ੍ੰਸੀਪਲ ਲਖਬੀਰ ਸਿੰਘ, ਸੇਵਾ ਮੁਕਤ ਪਿ੍ੰਸੀਪਲ ਅਮਰੀਕ ਸਿੰਘ ਨੰਢਾ, ਨੈਸ਼ਨਲ ਐਵਾਰਡੀ ਸਤਨਾਮ ਸਿੰਘ ਸੇਖੋਂ, ਸਟੇਟ ਐਵਾਰਡੀ ਲੱਖਪਤ ਰਾਏ, ਸਟੇਟ ਐਵਾਰਡੀ ਪਿ੍ੰਸੀਪਲ ਰਵਿੰਦਰ ਕੌਰ, ਸੇਵਾ ਮੁਕਤ ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ, ਸੀਨੀਅਰ ਉਪ ਪ੍ਰਧਾਨ ਜੈਮਲ ਸਿੰਘ ਨੇ ਸੰਤੋਖ ਸਿੰਘ ਮੱਲੀ ਤੇ ਦਲਜੀਤ ਕੌਰ ਨੂੰ ਸਟੇਟ ਐਵਾਰਡ ਮਿਲਣ ‘ਤੇ ਮੁਬਾਰਕਬਾਦ ਦਿੱਤੀ | ਉਨ੍ਹਾਂ ਹੋਰ ਅਧਿਆਪਕਾਂ ਨੂੰ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਮੈਂ ਅਧਿਆਪਨ ਦੇ ਨਾਲ ਆਪਣੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ-ਸੰਤੋਖ ਸਿੰਘ ਮੱਲੀ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਬਲਾਕ ਕਪੂਰਥਲਾ-1 ਦੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ ਨੇ ਕਿਹਾ ਕਿ ਉਨ੍ਹਾਂ ਪਿਛਲੇ 5 ਸਾਲਾਂ ਦੌਰਾਨ ਅਧਿਆਪਨ ਅਤੇ ਪ੍ਰਬੰਧਕੀ ਸੇਵਾਵਾਂ ਦੇ ਨਾਲ ਨਾਲ ਗ੍ਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ, ਸਮਾਜ ਸੇਵੀ ਸੰਸਥਾਵਾਂ ਤੇ ਦਾਨੀ ਸ਼ਖ਼ਸੀਅਤਾਂ ਤੇ ਸਕੂਲ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀ ਕਾਇਆ ਕਲਪ ਵਿਚ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਖੇਡਾਂ ਤੇ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ ਤੇ ਸਿੱਟੇ ਵਜੋਂ ਭਾਣੋਲੰਗਾ ਸਕੂਲ ਤੇ ਕਲੱਸਟਰ ਦੇ ਵਿਦਿਆਰਥੀ ਜ਼ਿਲ੍ਹਾ ਤੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਹਰ ਵਰ੍ਹੇ ਸ਼ਾਨਦਾਰ ਪ੍ਰਦਰਸ਼ਨ ਕਰ ਨ ਵਿਚ ਸਫ਼ਲ ਰਹੇ | ਉਨ੍ਹਾਂ ਕਿਹਾ ਕਿ ਸਟੇਟ ਐਵਾਰਡ ਪ੍ਰਾਪਤ ਕਰਨ ਵਿਚ ਮੇਰੇ ਸਾਥੀ ਅਧਿਆਪਕਾਂ ਦੇ ਵਿਸ਼ੇਸ਼ ਸਹਿਯੋਗ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਤੇ ਬੀ.ਪੀ.ਓ. ਕਪੂਰਥਲਾ-1 ਰਜੇਸ਼ ਕੁਮਾਰ ਦੀ ਯੋਗ ਅਗਵਾਈ ਸਦਕਾ ਉਹ ਐਵਾਰਡ ਲੈਣ ਵਿਚ ਸਫ਼ਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਨੇ ਕੇਕ ਕੱਟ ਕੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਸਾਲਾਨਾ ਬਰਸੀ ਸਮਾਗਮਾਂ ਦੇ ਸੰਬੰਧ ’ਚ ਰਾਤਰੀ ਦੇ ਦੀਵਾਨ ਸਜਾਏ
Ad Position 24