05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਨੇ ਕੇਕ ਕੱਟ ਕੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)-ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਰਜਿ. ਫਗਵਾੜਾ ਵੱਲੋਂ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ‘ਤੇ ਸ਼੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਭਾ ਵੱਲੋਂ ਸਮੂਹ ਸੰਗਤਾਂ ਨੂੰ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਸਮਾਗਮ ਦੌਰਾਨ ਸੰਗਤਾਂ ਦੀ ਹਾਜ਼ਰੀ ‘ਚ ਲੱਡੂ ਗੋਪਾਲ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ‘ਚ ਕੇਕ ਵੀ ਕੱਟਿਆ ਗਿਆ | ਬੁਲਾਰਿਆਂ ਵੱਲੋਂ ਭਗਵਾਨ ਸ਼੍ਰੀ ਕਿ੍ਸ਼ਨ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਗਿਆ | ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਭਗਵਾਨ ਸ਼੍ਰੀ ਕਿ੍ਸ਼ਨ ਜੀ ਦਾ ਸਮੁੱਚਾ ਜੀਵਨ ਤੇ ਕੁਰੂਕਸ਼ੇਤਰ ਦੀ ਧਰਤੀ ‘ਤੇ ਉਨ੍ਹਾਂ ਵੱਲੋਂ ਭਗਵਦ ਗੀਤਾ ਦੇ ਰੂਪ ‘ਚ ਦਿੱਤਾ ਗਿਆ ਪਵਿੱਤਰ ਉਪਦੇਸ਼ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਆਪਣੀ ਸਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ ਤੇ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਅਸ਼ੋਕ ਧੀਮਾਨ, ਜੋਗਿੰਦਰ ਸਿੰਘ ਚਲੋਤਰਾ, ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)-ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਰਜਿ. ਫਗਵਾੜਾ ਵੱਲੋਂ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ‘ਤੇ ਸ਼੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਭਾ ਵੱਲੋਂ ਸਮੂਹ ਸੰਗਤਾਂ ਨੂੰ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਸਮਾਗਮ ਦੌਰਾਨ ਸੰਗਤਾਂ ਦੀ ਹਾਜ਼ਰੀ ‘ਚ ਲੱਡੂ ਗੋਪਾਲ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ‘ਚ ਕੇਕ ਵੀ ਕੱਟਿਆ ਗਿਆ | ਬੁਲਾਰਿਆਂ ਵੱਲੋਂ ਭਗਵਾਨ ਸ਼੍ਰੀ ਕਿ੍ਸ਼ਨ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਗਿਆ | ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਭਗਵਾਨ ਸ਼੍ਰੀ ਕਿ੍ਸ਼ਨ ਜੀ ਦਾ ਸਮੁੱਚਾ ਜੀਵਨ ਤੇ ਕੁਰੂਕਸ਼ੇਤਰ ਦੀ ਧਰਤੀ ‘ਤੇ ਉਨ੍ਹਾਂ ਵੱਲੋਂ ਭਗਵਦ ਗੀਤਾ ਦੇ ਰੂਪ ‘ਚ ਦਿੱਤਾ ਗਿਆ ਪਵਿੱਤਰ ਉਪਦੇਸ਼ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਆਪਣੀ ਸਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ ਤੇ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਅਸ਼ੋਕ ਧੀਮਾਨ, ਜੋਗਿੰਦਰ ਸਿੰਘ ਚਲੋਤਰਾ, ਆਰ.ਪੀ. ਸਿੰਘ, ਜਤਿਨ ਰੂਪਰਾਏ, ਡਾ. ਕੋਮਲ ਠਾਕੁਰ, ਡਾ. ਗੋਪਾਲ ਕੌਸ਼ਲ, ਡਾ. ਸਮਦੀਸ਼ਾ, ਡਾ. ਓਸ਼ਿਨ ਮਿੱਢਾ, ਡਾ. ਦੀਪਾ ਯਾਦਵ, ਡਾ. ਰਾਹੁਲ, ਡਾ. ਅਵਿਨਾਸ਼ ਸਿੰਘ ਚੌਹਾਨ, ਡਾ. ਜਰਨੈਲ ਸਿੰਘ, ਜੋਤੀ ਚੁੰਬਰ, ਕੰਚਨ ਸ਼ਰਮਾ ਸਮੇਤ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 3 ਨੌਜਵਾਨ ਕਾਬੂ ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਕਪੂਰਥਲਾ ਦੇ ਦੋ ਸਮਰਪਿਤ ਅਧਿਆਪਕਾਂ ਦਾ ਕੀਤਾ ਜਾਵੇਗਾ ਸਟੇਟ ਐਵਾਰਡ ਨਾਲ ਸਨਮਾਨ
Ad Position 24