05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਦੋ ਧਿਰਾਂ ਦੀ ਲੜਾਈ ’ਚ ਚਾਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਬੱਸ ਸਟੈਂਡ ’ਤੇ ਮਹਿਲਾ ਦਾ ਪਰਸ ਖੋਹ ਕੇ ਨੌਜਵਾਨ ਫ਼ਰਾਰ

ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਸ਼ਹਿਰ ਦੇ ਬੱਸ ਸਟੈਂਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਕਥਿਤ ਤੌਰ ‘ਤੇ ਇੱਕ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਘਟਨਾ ਵਾਪਰੀ | ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਕੁਝ ਹੀ ਸੈਕਿੰਡਾਂ ‘ਚ ਵਾਰਦਾਤ ਨੂੰ ਅੰਜਾਮ ਦਿੱਤਾ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਮਨਜੀਤ ਕੌਰ ਵਾਸੀ ਫ਼ਿਲੌਰ ਨੇ ਦੱਸਿਆ ਕਿ ਉਹ ਆਪਣੀ ਪੋਤੀ ਦੀਆਂ ਦਵਾਈਆਂ ਲੈਣ ਲਈ ਅੱਜ ਫਗਵਾੜਾ ਆਈ ਸੀ | ਦਵਾਈ ਲੈਣ ਤੋਂ ਬਾਅਦ ਜਦੋਂ ਉਹ ਵਾਪਸ ਬੱਸ ਸਟੈਂਡ ਪਹੁੰਚੀ ਤਾਂ ਇੱਕ ਨੌਜਵਾਨ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਆਇਆ ਤੇ ਕਥਿਤ ਤੌਰ ‘ਤੇ ਉਸ ਦਾ ਪਰਸ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮਨਜੀਤ ਕੌਰ ਮੁਤਾਬਿਕ ਪਰਸ ‘ਚ ਉਸ ਦੀ ਪੋਤੀ ਦੀਆਂ ਜ਼ਰੂਰੀ ਦਵਾਈਆਂ, ਮੋਬਾਈਲ ਫੋਨ, ਦਸਤਾਵੇਜ਼ ਤੇ ਹਜ਼ਾਰਾਂ ਰੁਪਏ ਦੀ ਨਕਦੀ ਮੌਜੂਦ ਸੀ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਬੱਸ ਸਟੈਂਡ ਤੇ ਆਸ-ਪਾਸ ਦੇ ਇਲਾਕੇ ‘ਚ ਗਸ਼ਤ ਵਧਾਉਣ ਤੇ ਅਜਿਹੀਆਂ ਘਟਨਾਵਾਂ ‘ਤੇ ਨਕੇਲ ਕੱਸਣ ਦੀ ਮੰਗ ਕੀਤੀ ਹੈ |

Ad Position 21
repet_subhas-goyals [Copy P29]
ਘਟਨਾ ਸੰਬੰਧੀ ਜਾਣਕਾਰੀ ਦਿੰਦੀ ਹੋਈ ਪੀੜਤ ਮਹਿਲਾ ਮਨਜੀਤ ਕੌਰ | 05-09-2026
ਫਗਵਾੜਾ, 4 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਸ਼ਹਿਰ ਦੇ ਬੱਸ ਸਟੈਂਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਕਥਿਤ ਤੌਰ ‘ਤੇ ਇੱਕ ਮਹਿਲਾ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਘਟਨਾ ਵਾਪਰੀ | ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਕੁਝ ਹੀ ਸੈਕਿੰਡਾਂ ‘ਚ ਵਾਰਦਾਤ ਨੂੰ ਅੰਜਾਮ ਦਿੱਤਾ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਮਨਜੀਤ ਕੌਰ ਵਾਸੀ ਫ਼ਿਲੌਰ ਨੇ ਦੱਸਿਆ ਕਿ ਉਹ ਆਪਣੀ ਪੋਤੀ ਦੀਆਂ ਦਵਾਈਆਂ ਲੈਣ ਲਈ ਅੱਜ ਫਗਵਾੜਾ ਆਈ ਸੀ | ਦਵਾਈ ਲੈਣ ਤੋਂ ਬਾਅਦ ਜਦੋਂ ਉਹ ਵਾਪਸ ਬੱਸ ਸਟੈਂਡ ਪਹੁੰਚੀ ਤਾਂ ਇੱਕ ਨੌਜਵਾਨ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਆਇਆ ਤੇ ਕਥਿਤ ਤੌਰ ‘ਤੇ ਉਸ ਦਾ ਪਰਸ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮਨਜੀਤ ਕੌਰ ਮੁਤਾਬਿਕ ਪਰਸ ‘ਚ ਉਸ ਦੀ ਪੋਤੀ ਦੀਆਂ ਜ਼ਰੂਰੀ ਦਵਾਈਆਂ, ਮੋਬਾਈਲ ਫੋਨ, ਦਸਤਾਵੇਜ਼ ਤੇ ਹਜ਼ਾਰਾਂ ਰੁਪਏ ਦੀ ਨਕਦੀ ਮੌਜੂਦ ਸੀ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਬੱਸ ਸਟੈਂਡ ਤੇ ਆਸ-ਪਾਸ ਦੇ ਇਲਾਕੇ ‘ਚ ਗਸ਼ਤ ਵਧਾਉਣ ਤੇ ਅਜਿਹੀਆਂ ਘਟਨਾਵਾਂ ‘ਤੇ ਨਕੇਲ ਕੱਸਣ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਕਰਵਾਇਆ ਅੰਤਰ ਹਾਊਸ ਅੰਗਰੇਜ਼ੀ ਭਾਸ਼ਨ ਮੁਕਾਬਲਾ ਵੱਖ-ਵੱਖ ਹਾਊਸਾਂ ਦੇ ਅੱਵਲ ਰ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 3 ਨੌਜਵਾਨ ਕਾਬੂ
Ad Position 24