06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਗਰੂਰ ਦੇ ਪਿੰਡ ਸ਼ੇਰੋ ਦੇ ਨੌਜਵਾਨ ਨਾਲ ਪੁਲਿਸ ਤਸ਼ੱਦਦ ਦੀ ਕਿਸਾਨ ਯੂਨੀਅਨ ਨਡਾਲਾ ਵਲੋਂ ਨਿੰਦਾ

ਨਡਾਲਾ, 5 ਸਤੰਬਰ (ਰਘਬਿੰਦਰ ਸਿੰਘ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦੇ ਮਾਮਲੇ ਨੂੰ ਭਾਰਤੀ ਕਿਸਾਨ ਯੂਨੀਅਨ ਨਡਾਲਾ ਨੇ ਮੰਦਭਾਗਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ | ਕਿਸਾਨ ਯੂਨੀਅਨ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਨਡਾਲਾ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਤੇ ਹੋਰਾਂ ਨੇ ਆਖਿਆ ਕਿ ਕਿਸੇ ਵਿਅਕਤੀ ਵੱਲੋਂ ਸਰਕਾਰ ਜਾਂ ਕਿਸੇ ਸਿਆਸੀ ਪਾਰਟੀ ਦਾ ਵਿਰੋਧ ਕਰਨ ‘ਤੇ ਪੁਲਿਸ ਤਾਕਤ ਦੀ ਵਰਤੋਂ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ | ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਾਗਰਿਕਾਂ ਦੇ ਜਮਹੂਰੀ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ ਅਤੇ ਪੁਲਿਸ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਪਾਬੰਦ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ, ਰਘਵਿੰਦਰ ਸਿੰਘ ਸਾਹੀ, ਗੁਰਨਾਮ ਸਿੰਘ ਮੁਲਤਾਨੀ, ਅਜੀਤ ਸਿੰਘ ਖੱਖ,ਨਵਜਿੰਦਰ ਸਿੰਘ ਬੱਗਾ ਕੋਚ,ਇੰਦਰਜੀਤ ਸਿੰਘ ਖੱਖ, ਜੀਤ ਸਿੰਘ ਖੱਖ, ਗੁਰਨਾਮ ਸਿੰਘ ਮੁਲਤਾਨੀ,ਸੋਢੀ ਢਿੱਲੋਂ ਅਤੇ ਹੋਰ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

Ad Position 22
No active advertisement
ਪਿਛਲੀ ਖ਼ਬਰ ਭਾਰਾ ਮਲ ਮੰਦਰ ਵਿਖੇ ਸ੍ਰੀ ਕਿ੍ਸ਼ਨ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਕਾਹਨ ਦਾਸ ਵਿਖੇ ਸ਼ਰਧਾਲੂਆਂ ਵਲੋਂ ਚੜ੍ਹਾਏ ਵਿਦੇਸ਼ੀ ਕਰੰਸੀ ਦੇ ਹਾਰ ਚੋਰੀ ਕਰਨ ਵਾਲਾ ਗਿ੍ਫ਼ਤਾਰ ਮੁਲਜ਼ਮ ਮੋਟਰਸਾਈ...
Ad Position 24