06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵੱਖ-ਵੱਖ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾਏ ਮੰਦਰ

ਭੁਲੱਥ, 5 ਸਤੰਬਰ (ਮਨਜੀਤ ਸਿੰਘ ਰਤਨ)-ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਭੁਲੱਥ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਪ੍ਰਮੁੱਖ ਮੰਦਰਾਂ ਨੂੰ ਫੁੱਲਾਂ, ਰੰਗ-ਬਿਰੰਗੀਆਂ ਲੜੀਆਂ ਅਤੇ ਆਕਰਸ਼ਕ ਰੋਸ਼ਨੀਆਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਕਾਰਨ ਸਮੁੱਚਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ | ਭੁਲੱਥ ਦੇ ਹਨੂਮਾਨ ਮੰਦਰ, ਪ੍ਰਾਚੀਨ ਸ਼ਿਵ ਮੰਦਰ, ਰਾਧੇ ਸ਼ਿਆਮ ਮੰਦਰ, ਮੋਤੀ ਰਾਮ ਆਸ਼ਰਮ ਅਤੇ ਸ਼ਨੀਦੇਵ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ | ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰਾਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ | ਸੰਗਤਾਂ ਵੱਲੋਂ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਦਰਸ਼ਨ ਕਰਕੇ ਪੂਜਾ-ਅਰਚਨਾ ਕੀਤੀ ਗਈ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸਾਂ ਕੀਤੀਆਂ ਗਈਆਂ | ਹਨੂਮਾਨ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਅਮਰਿੰਦਰ ਬੋਬੀ ਅਤੇ ਹੋਰ ਗਾਇਕਾ ਨੇ ਸ੍ਰੀ ਕਿ੍ਸ਼ਨ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਿਆ | ਇਸੇ ਤਰ੍ਹਾਂ ਸ਼ਨੀਦੇਵ ਮੰਦਰ ਵਿਖੇ ਗਾਇਕ ਸੰਦੀਪ ਰਤਨ ਨੇ ਆਪਣੀ ਧਾਰਮਿਕ ਪੇਸ਼ਕਾਰੀ ਰਾਹੀਂ ਸ੍ਰੀ ਕਿ੍ਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਭਜਨ-ਕੀਰਤਨ ਦੌਰਾਨ ਸੰਗਤਾਂ ਵੱਲੋਂ ਭਗਤੀ ਭਾਵਨਾ ਨਾਲ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਵੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ, ਪ੍ਰੇਮ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ | ਮੰਦਰਾਂ ਵਿੱਚ ਪਹੁੰਚੀ ਸੰਗਤ ਦੀ ਸੇਵਾ ਲਈ ਪ੍ਰਬੰਧਕ ਕਮੇਟੀਆਂ ਅਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਪ੍ਰਸ਼ਾਦ ਦੇ ਪ੍ਰਬੰਧ ਕੀਤੇ ਗਏ | ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਨਾਲ ਸੰਗਤ ਦੀ ਸੇਵਾ ਕੀਤੀ ਗਈ | ਰਾਤ ਸਮੇਂ ਮੰਦਰਾਂ ਵਿੱਚ ਕੀਤੀ ਗਈ ਸ਼ਾਨਦਾਰ ਰੋਸ਼ਨੀ ਅਤੇ ਸਜਾਵਟ ਨੇ ਧਾਰਮਿਕ ਸਮਾਗਮਾਂ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ | ਜਨਮ ਅਸ਼ਟਮੀ ਮੌਕੇ ਦੇਰ ਰਾਤ ਤੱਕ ਮੰਦਰਾਂ ਵਿੱਚ ਭਗਤੀਮਈ ਮਾਹੌਲ ਬਣਿਆ ਰਿਹਾ ਅਤੇ ਸ੍ਰੀ ਕਿ੍ਸ਼ਨ ਜੀ ਦੇ ਜਨਮ ਸਮੇਂ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਵਾਤਾਵਰਨ ਗੂੰਜਾ ਦਿੱਤਾ ਗਿਆ | ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਮੰਦਰਾਂ ਵਿੱਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕਿ੍ਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਤੇ ਪ੍ਰਬੰਧਕ ਸ਼ਾਮ ਲਾਲ ਸ਼ਰਮਾ, ਰਪੇਸ਼ ਖੁਰਾਣਾ, ਡਾਇਮੰਡ ਖੁਰਾਣਾ, ਕੌਸ਼ਿਕ ਖੁਰਾਣਾ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ,ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਅਤੇ ਹਲਕਾ ਸੰਗਠਨ ਇੰਚਾਰਜ, ਮਾ ਕਮਲਜੀਤ ਮੰਨਣ, ਬਨਾਰਸੀ ਦਾਸ ਖੁੱਲਰ, ਕੌਂਸਲਰ ਲਕਸ਼ ਚੌਧਰੀ, ਪੁਸ਼ਕਰ ਭਾਟੀਆ, ਬਾਬਾ ਦੀਪਕ ਸ਼ਾਹ, ਸੂਰਜ ਸਿਆਲਕੋਟੀ, ਠਾਕੁਰ ਨਰਾਇਣ ਸਿੰਘ, ਬਲਦੇਵ ਖੁਰਾਣਾ, ਇੰਸਪੈਕਟਰ ਜਨਕ ਰਾਜ, ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਚੌਂਕੀਦਾਰ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ ਕਾਲਜ ਦੇ ਕਮਰਿਆਂ... ਅਗਲੀ ਖ਼ਬਰ ਗੋਪਾਲ ਗੋਧਾਮ ਮਹਾਂ ਤੀਰਥ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕਿ੍ਸ਼ਨ ਅਸ਼ਟਮੀ ਦਾ ਤਿਉਹਾਰ
Ad Position 24